ਬਿਜਲੀ ਕਾਮਿਆਂ ਦੀਆਂ ਡੰਡ ਬੈਠਕਾਂ ਕਢਾਉਣ ਵਾਲੇ ਕਿਸਾਨ ਆਗੂ ਪੁਲੀਸ ਵੱਲੋਂ ਕਾਬੂ

ਗੁਰਨੇਕ ਸਿੰਘ ਵਿਰਦੀ
ਕਰਤਾਰਪੁਰ, 6 ਜੁਲਾਈ

ਸਬ ਸਟੇਸ਼ਨ ਕਰਤਾਰਪੁਰ ਵਿੱਚ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿੱਚ ਕੀਤੇ ਕਥਿਤ ਹੰਗਾਮੇ ਅਤੇ ਦੋ ਕਰਮਚਾਰੀਆਂ ਦੀਆਂ ਡੰਡ ਬੈਠਕਾਂ ਕਢਵਾਉਣ ਦੇ ਮਾਮਲੇ ਵਿਚ ਪੁਲੀਸ ਨੇ ਚਾਰ ਕਿਸਾਨ ਆਗੂਆਂ ਨੂੰ ਕਾਬੂ ਕੀਤਾ ਹੈ।

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਦੀ ਅਗਵਾਈ ਵਿੱਚ ਸਬ ਸਟੇਸ਼ਨ ਦਾ ਘਿਰਾਓ ਕਰਕੇ ਉੱਥੇ ਤੈਨਾਤ ਦੋ ਕਰਮਚਾਰੀਆਂ ਨੂੰ ਦਬਕਾਉਣ ਅਤੇ ਡੰਡ ਬੈਠਕਾਂ ਕਢਵਾਉਣ ਦੀ ਵੀਡੀਓ ਵਾਇਰਲ ਹੋ ਗਈ ਸੀ। ਇਸ ’ਤੇ ਕਾਰਵਾਈ ਕਰਦਿਆਂ ਟਰਾਂਸਕੋ ਅਤੇ ਪਾਵਰਕੌਮ ਜਥੇਬੰਦੀਆਂ ਅਤੇ ਉੱਚ ਅਧਿਕਾਰੀਆਂ ਦੀ ਸ਼ਿਕਾਇਤ ’ਤੇ ਥਾਣਾ ਕਰਤਾਰਪੁਰ ਵਿੱਚ ਪੁਲੀਸ ਨੇ ਵੱਖ ਵੱਖ ਧਾਰਾਵਾਂ ਲਗਾ ਕੇ ਜ਼ਿਲ੍ਹਾ ਪ੍ਰਧਾਨ ਅਤੇ ਕੁਝ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਸੀ। ਪਾਵਰਕੌਮ ਤੇ ਟਰਾਂਸਕੋ ਦੀਆਂ ਮੁਲਾਜ਼ਮ ਜਥੇਬੰਦੀਆਂ ਦੇ ਵਿਰੋਧੀ ਰੁਖ਼ ਨੂੰ ਭਾਂਪਦਿਆਂ ਪੁਲੀਸ ਨੇ ਹੁਣ ਤੱਕ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਇਸ ਸਬੰਧੀ ਥਾਣਾ ਕਰਤਾਰਪੁਰ ਦੇ ਮੁਖੀ ਸਿਕੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਦਰਜ ਕੀਤੇ ਮਾਮਲੇ ਵਿੱਚ ਲੋੜੀਂਦੇ ਚਾਰ ਵਿਅਕਤੀ ਸੁੱਚਾ ਸਿੰਘ, ਬਲਵੀਰ ਸਿੰਘ, ਰਵਿੰਦਰ ਸਿੰਘ ਤੇ ਪਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਦੋਂ ਕਿ ਇਸ ਮਾਮਲੇ ਵਿੱਚ ਤਿੰਨ ਹੋਰ ਵਿਅਕਤੀਆਂ ਨੇ ਅਦਾਲਤ ਤੋਂ ਅਗਾਊਂ ਜ਼ਮਾਨਤ ਲੈ ਲਈ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

* ਸਚਿਨ ਨੇ ਰਾਹੁਲ ਅਤੇ ਪਿ੍ਰਯੰਕਾ ਨਾਲ ਕੀਤੀ ਮੁਲਾਕਾਤ; * ਸੋਨੀਆ ਨੇ ਮਸ...

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

* ਪਟਿਆਲਾ ਪੁਲੀਸ ਨੇ ਵਾਈਪੀਐੱਸ ਚੌਕ ’ਚ ਰੋਕਿਆ ਕਿਸਾਨਾਂ ਦਾ ਮਾਰਚ * ਪ...

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਚੇਨੱਈ ਤੋਂ ਅੰਡੇਮਾਨ ਤੇ ਨਿਕੋਬਾਰ ਤੱਕ ਸਮੁੰਦਰ ਦੇ ਹੇਠੋਂ ਪਾਈ ਗਈ ਹੈ 3...

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

* ਤਾਇਵਾਨ ਦੇ ਹਵਾਈ ਲਾਂਘੇ ’ਚੋਂ ਲੜਾਕੂ ਜਹਾਜ਼ ਲੰਘਾ ਕੇ ਸ਼ਕਤੀ ਪ੍ਰਦਰਸ਼ਨ...

ਸ਼ਹਿਰ

View All