DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੁਲੀਸ ਵੱਲੋਂ RTI ਕਾਰਕੁਨ ਸਿਮਰਨਜੀਤ ਸਿੰਘ ਕਤਲ ਕਾਂਡ ਸੁਲਝਾਉਣ ਦਾ ਦਾਅਵਾ; ਮਾਮੇ ਦਾ ਪੁੱਤਰ ਗ੍ਰਿਫ਼ਤਾਰ

ਰੀਅਲ ਅਸਟੇਟ ਦੇ ਲੈਣ-ਦੇਣ ਨੂੰ ਲੈ ਕੇ ਹੋਈ ਤਕਰਾਰ ਬਣੀ ਕਤਲ ਦਾ ਕਾਰਨ : ਪੁਲੀਸ

  • fb
  • twitter
  • whatsapp
  • whatsapp
featured-img featured-img
RTI ਕਾਰਕੁਨ ਸਿਮਰਨਜੀਤ ਸਿੰਘ ਦੀ ਫਾਈਲ ਫੋਟੋ
Advertisement

ਫਗਵਾੜਾ ਦੇ ਲਾਅ ਗੇਟ ਨੇੜੇ ਪਿੰਡ ਮਹੇੜੂ ਸਥਿਤ ਓਮ-3 ਅਪਾਰਟਮੈਂਟਸ ਕੋਲ ਆਰ ਟੀ ਆਈ (RTI) ਕਾਰਕੁਨ ਸਿਮਰਨਜੀਤ ਸਿੰਘ ਦੇ ਹੋਏ ਕਤਲ ਮਾਮਲੇ ਨੂੰ ਪੁਲੀਸ ਨੇ ਕੁਝ ਘੰਟਿਆਂ ਵਿੱਚ ਹੀ ਸੁਲਝਾਉਣ ਦਾ ਦਾਅਵਾ ਕੀਤਾ ਹੈ। ਜਲੰਧਰ ਰੇਂਜ ਦੇ ਡੀ ਆਈ ਜੀ ਨਵੀਨ ਸਿੰਗਲਾ ਨੇ ਅੱਜ ਸ਼ਾਮ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਮ੍ਰਿਤਕ ਦੇ ਮਾਮੇ ਦੇ ਪੁੱਤਰ ਸ਼ਰਨਜੀਤ ਸਿੰਘ ਨੂੰ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਡੀ ਆਈ ਜੀ  ਮੁਤਾਬਕ ਸਿਮਰਨਜੀਤ ਸਿੰਘ ਤੇ ਸ਼ਰਨਜੀਤ ਸਿੰਘ ਆਪਸ ਵਿੱਚ ਰਿਸ਼ਤੇਦਾਰ ਹੋਣ ਦੇ ਨਾਲ-ਨਾਲ ਰੀਅਲ ਅਸਟੇਟ ਦਾ ਕਾਰੋਬਾਰ ਵੀ ਇਕੱਠੇ ਕਰਦੇ ਸਨ। ਪੁਲੀਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸ਼ਰਨਜੀਤ ਸਿੰਘ ਨੇ ਸਿਮਰਨਜੀਤ ਸਿੰਘ ਤੋਂ ਕਰੀਬ ਪੰਜ ਲੱਖ ਰੁਪਏ ਲੈਣੇ ਸਨ। ਪੁਲੀਸ ਅਨੁਸਾਰ ਅੱਜ ਇਹ ਆਪੋ-ਆਪਣੀਆਂ ਗੱਡੀਆਂ ਵਿੱਚ ਸਵਾਰ ਹੋ ਕੇ ਪਲਾਟ ਦੇਖਣ ਲਈ ਫਗਵਾੜਾ ਦੇ ਮਹੇੜੂ ਇਲਾਕੇ ਵਿੱਚ ਪਹੁੰਚੇ। ਸ਼ਰਨਜੀਤ ਸਿੰਘ ਆਪਣੇ ਪੰਜ ਦੋਸਤਾਂ ਨਾਲ ਇੱਕ ਸਵਿਫ਼ਟ ਕਾਰ ਵਿੱਚ ਆਇਆ ਸੀ। ਇਸ ਦੌਰਾਨ ਪੈਸਿਆਂ ਦੇ ਲੈਣ-ਦੇਣ ਅਤੇ ਹੋਰ ਮਾਮਲਿਆਂ ਨੂੰ ਲੈ ਕੇ ਦੋਵਾਂ ਵਿਚਾਲੇ ਤਕਰਾਰ ਹੋ ਗਈ, ਜੋ ਬਾਅਦ ਵਿੱਚ ਹਿੰਸਕ ਰੂਪ ਧਾਰ ਗਈ।

Advertisement

ਡੀ ਆਈ ਜੀ ਨੇ ਦੱਸਿਆ ਕਿ ਤਕਰਾਰ ਦੌਰਾਨ ਸ਼ਰਨਜੀਤ ਸਿੰਘ ਨੇ ਆਪਣੇ ਸਾਥੀ ਸੰਦੀਪ ਦੇ 32 ਬੋਰ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਚਲਾ ਦਿੱਤੀ। ਗੋਲੀ ਸਿਰ ਵਿੱਚ ਲੱਗਣ ਕਾਰਨ ਸਿਮਰਨਜੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਵਾਰਦਾਤ ਤੋਂ ਬਾਅਦ ਉਹ ਮੌਕੇ ਤੋਂ ਫ਼ਰਾਰ ਹੋ ਗਏ। ਪੁਲੀਸ ਨੇ ਤਕਨੀਕੀ ਅਤੇ ਮਨੁੱਖੀ ਖ਼ੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਸ਼ਰਨਜੀਤ ਸਿੰਘ ਨੂੰ ਬਾਈਪਾਸ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਨੇ ਵਾਰਦਾਤ ਵਿੱਚ ਵਰਤਿਆ ਗਿਆ ਹਥਿਆਰ ਵੀ ਸ਼ਰਨਜੀਤ ਤੋਂ ਬਰਾਮਦ ਕਰ ਲਿਆ ਹੈ। ਮਾਮਲੇ ਸਬੰਧੀ ਹੋਰ ਪੁੱਛਗਿੱਛ ਜਾਰੀ ਹੈ।

Advertisement

ਡੀ ਆਈ ਜੀ ਨੇ ਕਿਹਾ ਕਿ ਮਾਮਲੇ ਦੀ ਹਰ ਪੱਖ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਐੱਸ ਐੱਸ ਪੀ ਗੌਰਵ ਤੂਰਾ ਅਤੇ ਐੱਸ ਪੀ ਮਾਧਵੀ ਸ਼ਰਮਾ ਵੀ ਮੌਜੂਦ ਰਹੇ।

Advertisement
×