ਸ਼ਾਹਕੋਟ, ਲੋਹੀਆਂ ਤੇ ਮਹਿਤਪੁਰ ’ਚ ਪੁਲੀਸ ਵੱਲੋਂ ਫਲੈਗ ਮਾਰਚ
ਜਨਮ ਅਸ਼ਟਮੀ ਦੇ ਤਿਉਹਾਰ ਅਤੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਅੱਜ ਸ਼ਾਹਕੋਟ, ਲੋਹੀਆਂ ਖਾਸ ਅਤੇ ਮਹਿਤਪੁਰ ਵਿੱਚ ਪੰਜਾਬ ਪੁਲੀਸ ਵੱਲੋਂ ਫਲੈਗ ਮਾਰਚ ਕੀਤੇ ਗਏ। ਡੀ.ਐੱਸ.ਪੀ ਸ਼ਾਹਕੋਟ ਉਂਕਾਰ ਸਿੰਘ ਬਰਾੜ ਨੇ ਇਸ ਸਬੰਧੀ ਕਿਹਾ ਕਿ ਇਲਾਕਾ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ...
Advertisement
ਜਨਮ ਅਸ਼ਟਮੀ ਦੇ ਤਿਉਹਾਰ ਅਤੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਅੱਜ ਸ਼ਾਹਕੋਟ, ਲੋਹੀਆਂ ਖਾਸ ਅਤੇ ਮਹਿਤਪੁਰ ਵਿੱਚ ਪੰਜਾਬ ਪੁਲੀਸ ਵੱਲੋਂ ਫਲੈਗ ਮਾਰਚ ਕੀਤੇ ਗਏ। ਡੀ.ਐੱਸ.ਪੀ ਸ਼ਾਹਕੋਟ ਉਂਕਾਰ ਸਿੰਘ ਬਰਾੜ ਨੇ ਇਸ ਸਬੰਧੀ ਕਿਹਾ ਕਿ ਇਲਾਕਾ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪੁਲੀਸ ਦਾ ਸਭ ਤੋਂ ਵੱਡਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਅਮਨ ਕਾਨੂੰਨ ਤੇ ਸ਼ਾਂਤੀ ਬਣਾਈ ਰੱਖਣ ਦੇ ਮੰਤਵ ਨਾਲ ਹੀ ਪੁਲੀਸ ਨੇ ਉਕਤ ਕਸਬਿਆਂ ਵਿੱਚ ਫਲੈਗ ਮਾਰਚ ਕੀਤੇ ਹਨ। ਉਨ੍ਹਾਂ ਕਿਹਾ ਕਿ ਫਲੈਗ ਮਾਰਚਾਂ ਤੋਂ ਪਹਿਲਾਂ ਵਿਸ਼ੇਸ਼ ਨਾਕੇ ਲਗਾ ਕੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ। ਅਪਰਾਧਿਕ ਬਿਰਤੀ ਵਾਲੇ ਵਿਅਕਤੀਆਂ ਦੇ ਘਰਾਂ ’ਤੇ ਛਾਪਾਮਾਰੀ ਕੀਤੀ ਗਈ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਤੇ ਕੋਈ ਲਾਵਾਰਿਸ਼ ਵਸਤੂ ਜਾ ਕੋਈ ਸ਼ੱਕੀ ਵਿਅਕਤੀ ਦਿਖਾਈ ਦੇਵੇ ਤਾਂ ਉਹ ਉਸਦੀ ਸੂਚਨਾ ਤੁਰੰਤ ਪੁਲੀਸ ਨੂੰ ਦੇਣ।
Advertisement
Advertisement