ਪੁਲੀਸ ਨੇ ਫਲੈਗ ਮਾਰਚ ਕੀਤਾ
ਤਿਉਹਾਰਾ ਦੇ ਮੱਦੇਨਜ਼ਰ ਅੱਜ ਐੱਸ.ਪੀ. ਮਾਧਵੀ ਸ਼ਰਮਾ ਦੀ ਅਗਵਾਈ ’ਚ ਪੁਲੀਸ ਵੱਲੋਂ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ’ਚ ਫ਼ਲੈਗ ਮਾਰਚ ਕੱਢਿਆ ਗਿਆ। ਇਹ ਮਾਰਚ ਐੱਸ.ਪੀ. ਦਫ਼ਤਰ ਤੋਂ ਸ਼ੁਰੂ ਹੋ ਕੇ ਵੱਖ ਵੱਖ ਬਾਜ਼ਾਰਾਂ ’ਚੋਂ ਨਿਕਲਿਆ। ਇਸ ਮੌਕੇ ਐੱਸ.ਪੀ. ਵੱਲੋਂ ਸੜਕਾਂ ਕੰਢੇ...
Advertisement
ਤਿਉਹਾਰਾ ਦੇ ਮੱਦੇਨਜ਼ਰ ਅੱਜ ਐੱਸ.ਪੀ. ਮਾਧਵੀ ਸ਼ਰਮਾ ਦੀ ਅਗਵਾਈ ’ਚ ਪੁਲੀਸ ਵੱਲੋਂ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ’ਚ ਫ਼ਲੈਗ ਮਾਰਚ ਕੱਢਿਆ ਗਿਆ। ਇਹ ਮਾਰਚ ਐੱਸ.ਪੀ. ਦਫ਼ਤਰ ਤੋਂ ਸ਼ੁਰੂ ਹੋ ਕੇ ਵੱਖ ਵੱਖ ਬਾਜ਼ਾਰਾਂ ’ਚੋਂ ਨਿਕਲਿਆ। ਇਸ ਮੌਕੇ ਐੱਸ.ਪੀ. ਵੱਲੋਂ ਸੜਕਾਂ ਕੰਢੇ ਸਾਮਾਨ ਰੱਖਣ ਵਾਲੇ ਦੁਕਾਨਾਦਾਰਾਂ ਨੂੰ ਤਾੜਨਾ ਵੀ ਕੀਤੀ ਗਈ ਤੇ ਕਿਹਾ ਕਿ ਟ੍ਰੈਫ਼ਿਕ ’ਚ ਵਿਘਨ ਪਾਉਣ ਵਾਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਦੁਕਾਨਦਾਰ ਆਪਣਾ ਸਾਮਾਨ ਦਾਇਰੇ ਅੰਦਰ ਰੱਖਣ, ਨਹੀਂ ਤਾਂ ਪੁਲੀਸ ਵੱਲੋਂ ਉਨ੍ਹਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਤੇ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਤੋੜਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਇਸ ਮੌਕੇ ਡੀ.ਐਸ.ਪੀ. ਭਾਰਤ ਭੂੁਸ਼ਣ, ਐਸ.ਐਚ.ਓ ਟ੍ਰੈਫ਼ਿਕ ਅਮਨ ਕੁਮਾਰ, ਐਸ.ਐਚ.ਓ ਸਿਟੀ ਊਸ਼ਾ ਰਾਣੀ ਸਮੇਤ ਕਈ ਅਧਿਕਾਰੀ ਸ਼ਾਮਿਲ ਸਨ।
Advertisement
Advertisement