ਪੁਲੀਸ ਵੱਲੋਂ ਸ਼ਰਾਬ ਦਾ ਧੰਦਾ ਕਰਨ ਵਾਲਿਆਂ ’ਤੇ ਕਾਰਵਾਈ

ਪੁਲੀਸ ਵੱਲੋਂ ਸ਼ਰਾਬ ਦਾ ਧੰਦਾ ਕਰਨ ਵਾਲਿਆਂ ’ਤੇ ਕਾਰਵਾਈ

ਦੇਸੀ ਸ਼ਰਾਬ ਨਾਲ ਫੜੇ ਗਏ ਮੁਲਜ਼ਮ ਪੁਲੀਸ ਪਾਰਟੀ ਨਾਲ। -ਫੋਟੋ: ਮਿੰਟੂ

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 2 ਅਗਸਤ

ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਮਗਰੋਂ ਜ਼ਿਲ੍ਹਾ ਦਿਹਾਤੀ ਪੁਲੀਸ ਨੇ ਇਕ ਦਿਨ ਵਿੱਚ ਛਾਪੇ ਮਾਰ ਕੇ ਨਾਜਾਇਜ਼ ਸ਼ਰਾਬ ਮਾਮਲੇ ਵਿੱਚ ਲਗਪਗ 33 ਕੇਸ ਦਰਜ ਕਰਕੇ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਕਾਫੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਅਤੇ 4215 ਕਿਲੋ ਲਾਹਣ ਵੀ ਬਰਾਮਦ ਕੀਤੀ ਹੈ। ਐੱਸਐੱਸਪੀ ਧਰੁਵ ਦਾਹੀਆ ਨੇ ਇਕ ਦੱਸਿਆ ਕਿ ਲੋਕਾਂ ਨੂੰ ਇਸ ਬਾਰੇ ਜਾਗਰੂਕ ਕਰਨ ਤੋਂ ਇਲਾਵਾ ਇਕ ਪੁਲੀਸ ਹੈਲਪ ਲਾਈਨ ਨੰਬਰ 112 ਵੀ ਕੰਟਰੋਲ ਰੂਮ ਤੇ ਆਮ ਲੋਕਾਂ ਦੀ ਸਹੂਲਤ ਲਈ ਚਾਲੂ ਕੀਤਾ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ਦੇ ਪਿੰਡ ਮੁੱਛਲ ਵਿਚ ਬੀਤੇ ਦਿਨ ਜ਼ਹਿਰੀਲੀ ਸ਼ਰਾਬ ਪੀਣ ਨਾਲ 12 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।

ਅਜਨਾਲਾ (ਅਸ਼ੋਕ ਸ਼ਰਮਾ): ਪੁਲੀਸ ਨੇ ਪਿੰਡਾਂ ਵਿੱਚ ਛਾਪੇ ਮਾਰ ਕੇ 66 ਹਜ਼ਾਰ 500 ਮਿਲੀਲੀਟਰ ਨਜਾਇਜ਼ ਸ਼ਰਾਬ ਅਤੇ 2700 ਕਿਲੋ ਲਾਹਣ ਬਰਾਮਦ ਕੀਤੀ ਹੈ। ਡੀਐੱਸਪੀ ਅਜਨਾਲਾ ਵਿਪਨ ਕੁਮਾਰ ਨੇ ਦੱਸਿਆ ਕਿ ਪਿੰਡ ਤੇਡਾ ਰਾਜਪੂਤਾਂ ਤੇ ਫਤੇਵਾਲ ਵਿੱਚ ਛਾਪਾ ਮਾਰ ਕੇ 7500 ਮਿਲੀਲਿਟਰ ਨਾਜਾਇਜ਼ ਦੇਸੀ ਸ਼ਰਾਬ ਅਤੇ 180 ਕਿਲੋ ਲਾਹਣ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਚੇਤਨਪੁਰਾ(ਪੱਤਰ ਪ੍ਰੇਰਕ): ਡੀ.ਐੱਸ.ਪੀ ਵਿਪਨ ਕੁਮਾਰ ਅਜਨਾਲਾ ਨੇ ਦੱਸਿਆ ਕਿ ਪਿੰਡ ਕੋਟਲੀ ਸੱਕਾ ’ਚ ਘਰ ਵਿੱਚ ਮਾਰੇ ਛਾਪੇ ਦੌਰਾਨ ਨਸ਼ੇ ਦੇ ਤਸਕਰ ਫੜ ਕੇ ਲਾਹਣ ਤੇ ਸ਼ਰਾਬ ਬਰਾਮਦ ਕੀਤੀ ਗਈ ਹੈ। ਡੀ.ਐਸ.ਪੀ ਅਨੁਸਾਰ ਥਾਣਾ ਮੁਖੀ ਮਨਮੀਤਪਾਲ ਸਿੰਘ ਸੰਧੂ ਦੀ ਅਗਵਾਈ ਵਿੱਚ ਏ.ਐੱਸ.ਆਈ ਕੁਲਦੀਪ ਸਿੰਘ, ਏ.ਐੱਸ.ਆਈ ਵਿਜੇ ਕੁਮਾਰ ਸਮੇਤ ਪੁਲੀਸ ਪਾਰਟੀ ਨੇ ਛਾਪੇ ਦੌਰਾਨ 70 ਬੋਤਲਾਂ ਦੇਸ਼ੀ ਸ਼ਰਾਬ, 2520 ਕਿਲੋ ਲਾਹਣ ਬਰਾਮਦ ਕੀਤੀ ਹੈ।

ਆਦਮਪੁਰ ਦੋਆਬਾ (ਪੱਤਰ ਪ੍ਰੇਰਕ): ਥਾਣਾ ਮੁਖੀ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਨੀਰਜ ਗੁਪਤਾ ਵਾਸੀ ਕੂਪੁਰ ਨੂੰ ਕਾਬੂ ਕਰ ਉਸ ਪਾਸੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਜੰਡੂਸਿੰਘਾਂ ਧੋਗੜੀ ਰੋਡ ’ਤੇ ਪੁਲੀਸ ਨੇ ਮੋਟਰਸਾਈਕਲ ’ਤੇ ਰੱਖੇ ਬੋਰੇ ਦੀ ਤਲਾਸ਼ੀ ਲੈਣ ’ਤੇ ਉਸ ਵਿਚੋਂ 12 ਬੋਤਲਾਂ ਨਜਾਇਜ ਸ਼ਰਾਬ ਬਰਾਮਦ ਹੋਈ। ਵਿਅਕਤੀ ਦੀ ਪਛਾਣ ਫਰਾਸਿਸ ਉਰਫ ਪੱਪਾ ਵਾਸੀ ਧੋਗੜੀ ਵਜੋਂ ਹੋਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All