DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੁਲੀਸ ਨੇ ਬਰਾਮਦ ਨਸ਼ੀਲੇ ਪਦਾਰਥ ਨਸ਼ਟ ਕੀਤੇ

ਨਸ਼ੀਲੇ ਪਦਾਰਥਾਂ ਸਮੇਤ 20 ਨੌਜਵਾਨ ਗ੍ਰਿਫ਼ਤਾਰ

  • fb
  • twitter
  • whatsapp
  • whatsapp
Advertisement

ਜ਼ਿਲ੍ਹਾ ਪੁਲੀਸ ਨੇ ਪਿਛਲੇ ਸਮੇਂ ਦੌਰਾਨ ਤਸਕਰਾਂ ਤੋਂ ਬਰਾਮਦ ਕੀਤੇ ਨਸ਼ੀਲੇ ਪਦਾਰਥਾਂ ਨੂੰ ਸੇਢਾ ਸਿੰਘ ਵਾਲਾ ਪਿੰਡ ਵਿੱਚ ਡਰੱਗ ਡਿਸਪੋਜ਼ਲ ਕਮੇਟੀ ਦੀ ਨਿਗਰਾਨੀ ਹੇਠ 5.37 ਕਿਲੋ ਹੈਰੋਇਨ, 1 ਕੁਇੰਟਲ 80 ਕਿਲੋ ਪੋਸਤ, 8650 ਨਸ਼ੀਲੀਆਂ ਗੋਲੀਆਂ ਅਤੇ ਹੋਰ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰ ਦਿੱਤਾ।

ਜ਼ਿਲ੍ਹਾ ਪੁਲੀਸ ਮੁਖੀ ਡਾ. ਪ੍ਰੱਗਿਆ ਜੈਨ ਨੇ ਦੱਸਿਆ ਕਿ ਪਿਛਲੇ ਸਾਲ ਇਹ ਪਦਾਰਥ 1652 ਵਿਅਕਤੀਆਂ ਤੋਂ ਬਰਾਮਦ ਕੀਤੇ ਸਨ ਅਤੇ ਇਸ ਤੋਂ ਇਲਾਵਾ 19 ਮਹੀਨਿਆਂ ਦੌਰਾਨ ਨਸ਼ਾ ਤਸਕਰਾਂ ਦੀ 9 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਕੁਰਕ ਕੀਤੀ ਗਈ। ਇਸੇ ਦੌਰਾਨ ਪੁਲੀਸ ਨੇ ਵੱਖ-ਵੱਖ ਥਾਵਾਂ ਤੋਂ 20 ਨੌਜਵਾਨਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲੀਸ ਨੇ ਗ੍ਰਿਫ਼ਤਾਰ ਨੌਜਵਾਨਾਂ ਖਿਲਾਫ਼ ਐੱਨ ਡੀ ਪੀ ਐੱਸ ਐਕਟ ਤਹਿਤ ਪਰਚਾ ਦਰਜ ਕਰਕੇ ਉਨ੍ਹਾਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਜਿੱਥੇ ਅਦਾਲਤ ਨੇ ਸਾਰੇ ਵਿਅਕਤੀਆਂ ਨੂੰ ਅਦਾਲਤੀ ਹਿਰਾਸਤ ਤਹਿਤ ਜੇਲ੍ਹ ਭੇਜਣ ਦਾ ਹੁਕਮ ਦਿੱਤਾ। ਜਾਣਕਾਰੀ ਅਨੁਸਾਰ ਪੁਲੀਸ ਨੇ ਛਾਪੇਮਾਰੀ ਅਤੇ ਨਾਕੇਬੰਦੀ ਦੌਰਾਨ ਰੋਹਿਤ, ਰਮਨੀਕ ਸਿੰਘ, ਹਰਫੂਲ ਸਿੰਘ, ਸੁਨੀਲ ਕੁਮਾਰ, ਵਿਜੇ ਕੁਮਾਰ, ਜਸ਼ਨਪ੍ਰੀਤ ਸਿੰਘ, ਗਗਨਦੀਪ ਸਿੰਘ, ਜਸਵਿੰਦਰ ਸਿੰਘ, ਪ੍ਰਿੰਸ, ਯੋਧਾ ਸਿੰਘ, ਸੁਰਿੰਦਰਪਾਲ, ਅਮੋਲਕ ਸਿੰਘ, ਰਾਮ ਸਿੰਘ, ਜਸਵਿੰਦਰ ਸਿੰਘ, ਸੁਮਨ ਰਾਣੀ, ਮਨਪ੍ਰੀਤ ਸਿੰਘ ਅਤੇ ਬਲਜਿੰਦਰ ਸਿੰਘ ਕੋਲੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ।

Advertisement

Advertisement
Advertisement
×