DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Police Encounter Controversy: ਜਥੇਬੰਦੀਆਂ ਦਾ ਵਫ਼ਦ ਐੱਸ ਐੱਸ ਪੀ ਨੂੰ ਮਿਲਿਆ

ਪੰਜਾਬ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਦਿਹਾਤੀ ਮਜ਼ਦੂਰ ਸਭਾ, ਮਜ਼ਦੂਰ ਮੁਕਤੀ ਮੋਰਚਾ ਅਤੇ ਭੱਠਾ ਮਜ਼ਦੂਰ ਯੂਨੀਅਨ ਦੇ ਆਗੂਆਂ ਦੇ ਸਾਂਝੇ ਵਫ਼ਦ ਨੇ ਐੱਸ ਐੱਸ ਪੀ ਗੁਰਦਾਸਪੁਰ ਨੂੰ ਮਿਲ ਕੇ ਮੰਗ ਕੀਤੀ ਕਿ ਪੁਲੀਸ ਮੁਕਾਬਲੇ ਵਿੱਚ ਮਾਰ ਗਏ ਰਣਜੀਤ ਸਿੰਘ ਆਦੀਆਂ...

  • fb
  • twitter
  • whatsapp
  • whatsapp
featured-img featured-img
ਗੱਲਬਾਤ ਕਰਦੇ ਹੋਏ ਵਫ਼ਦ ਦੇ ਆਗੂ।
Advertisement

ਪੰਜਾਬ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਦਿਹਾਤੀ ਮਜ਼ਦੂਰ ਸਭਾ, ਮਜ਼ਦੂਰ ਮੁਕਤੀ ਮੋਰਚਾ ਅਤੇ ਭੱਠਾ ਮਜ਼ਦੂਰ ਯੂਨੀਅਨ ਦੇ ਆਗੂਆਂ ਦੇ ਸਾਂਝੇ ਵਫ਼ਦ ਨੇ ਐੱਸ ਐੱਸ ਪੀ ਗੁਰਦਾਸਪੁਰ ਨੂੰ ਮਿਲ ਕੇ ਮੰਗ ਕੀਤੀ ਕਿ ਪੁਲੀਸ ਮੁਕਾਬਲੇ ਵਿੱਚ ਮਾਰ ਗਏ ਰਣਜੀਤ ਸਿੰਘ ਆਦੀਆਂ ਦੇ ਪਰਿਵਾਰ ਨੂੰ ਪੁਲੀਸ ਤੰਗ ਪ੍ਰੇਸ਼ਾਨ ਨਾ ਕਰੇ। ਵਫ਼ਦ ਵਿੱਚ ਸ਼ਾਮਲ ਆਗੂ ਹਰਵਿੰਦਰ ਸਿੰਘ ਮੱਲ੍ਹੀ, ਮੱਖਣ ਸਿੰਘ ਕੁਹਾੜ, ਸ਼ਿਵ ਕੁਮਾਰ, ਵਿਜੇ ਸੋਹਲ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤਪੁਰ ਨੇ ਦੱਸਿਆ ਕਿ ਐੱਸ ਐੱਸ ਪੀ ਗੁਰਦਾਸਪੁਰ ਨੂੰ ਦਿੱਤੇ ਮੰਗ ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਪੁਲੀਸ ਵੱਲੋਂ ਹਰਵਿੰਦਰ ਸਿੰਘ ਮੱਲ੍ਹੀ ਦਾ ਅਚਾਨਕ ਜ਼ਬਤ ਕੀਤਾ ਪਿਸਤੌਲ ਅਤੇ ਲਾਇਸੈਂਸ ਵਾਪਸ ਕੀਤਾ ਜਾਵੇ, ਰਣਜੀਤ ਸਿੰਘ ਦੇ ਚਾਚੇ ਚੰਦਨਜੀਤ ਸਿੰਘ ਅਤੇ ਤਾਏ ਹਰਵਿੰਦਰ ਸਿੰਘ ਮੱਲ੍ਹੀ, ਜੋ ਰਣਜੀਤ ਦੇ ਕੇਸ ਵਿੱਚ ਗਵਾਹ ਹਨ, ਨੂੰ ਘਟਨਾ ਵਾਪਰਨ ਦੇ ਸਾਢੇ ਤਿੰਨ ਮਹੀਨਿਆਂ ਬਾਅਦ ਦੋ ਪੁਲੀਸ ਮੁਲਾਜ਼ਮਾਂ ਦੇ ਕਤਲਾਂ ਨਾਲ ਨਵੀਂਆਂ ਕਹਾਣੀਆਂ ਬਣਾ ਕੇ ਜੋੜਨਾ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ। ਇਹ ਅਸਾਨੀ ਨਾਲ ਸਮਝਿਆ ਜਾ ਸਕਦਾ ਹੈ ਕਿ ਰਣਜੀਤ ਸਿੰਘ ਦੇ ਪੁਲੀਸ ਮੁਕਾਬਲੇ ਨੂੰ ਝੂਠਾ ਸਾਬਤ ਕਰਨ ਲਈ ਪਰਿਵਾਰ ਦੇ ਚੱਲ ਰਹੇ ਅਦਾਲਤੀ ਕੇਸਾਂ ਤੋਂ ਪਰਿਵਾਰ ਨੂੰ ਪਿੱਛੇ ਹਟਣ ਲਈ ਡਰਾਉਣਾ-ਧਮਕਾਉਣਾ ਹੈ। ਆਗੂਆਂ ਕਿਹਾ ਤੇ ਜੇ ਪੁਲੀਸ ਨੇ ਰਣਜੀਤ ਸਿੰਘ ਦੇ ਪਰਿਵਾਰ ਉੱਪਰ ਪਾਇਆ ਜਾ ਰਿਹਾ ਦਬਾਅ ਬੰਦ ਨਾ ਕੀਤਾ ਅਤੇ ਹਰਵਿੰਦਰ ਸਿੰਘ ਮੱਲ੍ਹੀ ਦਾ ਪਿਸਤੌਲ ਵਾਪਸ ਨਾ ਕੀਤਾ ਤਾਂ ਜਲਦੀ ਰਣਜੀਤ ਸਿੰਘ ਦੇ ਕਤਲ ਨਾਲ ਜੁੜੀ ਐਕਸ਼ਨ ਕਮੇਟੀ ਦੀ ਮੀਟਿੰਗ ਬੁਲਾ ਕੇ ਸੰਘਰਸ਼ ਦੀ ਅਗਲੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ। ਇਸ ਮਸਲੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵੀ ਲਿਜਾਇਆ ਜਾਵੇਗਾ।

Advertisement
Advertisement
×