ਫਗਵਾੜਾ (ਪੱਤਰ ਪ੍ਰੇਰਕ): ਬੀਤੀ ਸ਼ਾਮ ਪਿੰਡ ਜਗਜੀਤਪੁਰ ਲਾਗੇਂ ਕੈਂਟਰ ਵੱਲੋਂ ਮੋਟਰਸਾਈਕਲ ਚਾਲਕ ਨੂੰ ਟੱਕਰ ਮਾਰ ਕੇ ਜਖਮੀ ਕਰਨ ਉਪਰੰਤ ਸਿਵਲ ਹਸਪਤਾਲ ’ਚ ਇਲਾਜ ਨਾ ਹੋਣ ਦੇ ਲਗਾਏ ਦੋਸ਼ਾਂ ਦੇ ਮਾਮਲੇ ਨੂੰ ਲੈ ਕੇ ਲੋਕਾਂ ਨੇ ਬੀਤੀ ਰਾਤ ਜਲੰਧਰ-ਲੁਧਿਆਣਾ ਹਾਈਵੇਅ ਜਾਮ ਕਰ ਦਿੱਤਾ ਸੀ। ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਯੋਗ ਕਾਰਾਵਈ ਦਾ ਭਰੋਸਾ ਮ੍ਰਿਤਕ ਪਰਿਵਾਰ ਨੂੰ ਦਿੱਤਾ ਗਿਆ ਸੀ। ਡਾਕਟਰਾਂ ਦੀ ਟੀਮ ਵੱਲੋਂ ਅੱਜ ਤਿੰਨ ਮੈਂਬਰੀ ਟੀਮ ਦਾ ਗਠਨ ਕਰਕੇ ਮ੍ਰਿਤਕ ਦਾ ਪੋਸਟ ਮਾਰਟਮ ਕਰਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ। ਥਾਣਾ ਰਾਵਲਪਿੰਡੀ ਦੇ ਐੱਸਐੱਚਓ ਹਰਦੇਵਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ’ਤੇ ਪੁਲੀਸ ਨੇ ਅਣਪਛਾਤੇ ਕੈਂਟਰ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ।