DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Political Meeting: ਦਸੂਹਾ ਦੇ ਕਾਂਗਰਸੀ ਆਗੂ ਸੂਬਾ ਪ੍ਰਧਾਨ ਨੂੰ ਮਿਲੇ

ਹਲਕਾ ਦਸੂਹਾ ਦੇ ਆਗੂਆਂ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤਰਲੋਕ ਸਿੰਘ ਸਾਹੀ ਅਤੇ ਯੂਥ ਕਾਂਗਰਸ ਹਲਕਾ ਦਸੂਹਾ ਦੇ ਮੀਤ ਪ੍ਰਧਾਨ ਸਿਮਰਨਜੀਤ ਸਿੰਘ ਸਾਹੀ ਨੇ ਕਾਂਗਰਸ ਭਵਨ ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ, ਆਲ ਇੰਡੀਆ ਯੂਥ ਕਾਂਗਰਸ ਪ੍ਰਧਾਨ ਉਦੈ ਭਾਨ...

  • fb
  • twitter
  • whatsapp
  • whatsapp
featured-img featured-img
ਸੂਬਾ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਦੌਰਾਨ ਤਰਲੋਕ ਸਿੰਘ ਸਾਹੀ ਤੇ ਹੋਰ।
Advertisement

ਹਲਕਾ ਦਸੂਹਾ ਦੇ ਆਗੂਆਂ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤਰਲੋਕ ਸਿੰਘ ਸਾਹੀ ਅਤੇ ਯੂਥ ਕਾਂਗਰਸ ਹਲਕਾ ਦਸੂਹਾ ਦੇ ਮੀਤ ਪ੍ਰਧਾਨ ਸਿਮਰਨਜੀਤ ਸਿੰਘ ਸਾਹੀ ਨੇ ਕਾਂਗਰਸ ਭਵਨ ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ, ਆਲ ਇੰਡੀਆ ਯੂਥ ਕਾਂਗਰਸ ਪ੍ਰਧਾਨ ਉਦੈ ਭਾਨ ਚਿੱਬ, ਪੰਜਾਬ ਦੇ ਸਹਿ ਇੰਚਾਰਜ ਸੂਰਜ ਠਾਕੁਰ ਅਤੇ ਹੈਪੀ ਖੇੜਾ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ 4 ਨਵੰਬਰ ਨੂੰ ਸੰਗਰੂਰ ਵਿੱਚ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਅਤੇ ਹਲਕਾ ਦਸੂਹਾ ਵਿੱਚ ਕਾਂਗਰਸ ਦੀਆਂ ਸਰਗਰਮੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਸੀਨੀਅਰ ਆਗੂਆਂ ਨੇ ਰੈਲੀ ਨੂੰ ਕਾਮਯਾਬ ਬਣਾਉਣ ਲਈ ਵੱਧ ਤੋਂ ਵੱਧ ਵਰਕਰਾਂ ਦੀ ਸ਼ਮੂਲੀਅਤ ਉੱਤੇ ਜ਼ੋਰ ਦਿੱਤਾ। ਉਨ੍ਹਾਂ ਦਸੂਹਾ ਦੇ ਆਗੂਆਂ ਨੂੰ ਜ਼ਿੰਮੇਵਾਰੀ ਸੌਂਪਦਿਆਂ ਵਰਕਰਾਂ ਨੂੰ ਲਾਮਬੰਦ ਕਰਨ ਲਈ ਆਖਿਆ।

ਆਗੂਆਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੀ ਰਣਨੀਤੀ ਉਲੀਕੀ। ਇਸ ਦੌਰਾਨ ਹਲਕੇ ਅੰਦਰ ਵਰਕਰਾਂ ਤੇ ਵੋਟਰਾਂ ਨਾਲ ਤਾਲਮੇਲ ਵਧਾਉਣ ਅਤੇ ਪਾਰਟੀ ਦੀਆਂ ਜ਼ਮੀਨੀ ਗਤੀਵਿਧੀਆਂ ਹੋਰ ਤੇਜ਼ ਕਰਨ ਬਾਰੇ ਵਿਚਾਰ ਸਾਂਝੇ ਕੀਤੇ ਗਏ।

Advertisement

Advertisement
Advertisement
×