ਪੂਜਾ ਨੇ ਕਾਂਸੀ ਦਾ ਤਗ਼ਮਾ ਜਿੱਤਿਆ
ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਵਿਮੈਨ ਦਸੂਹਾ ਦੀ ਖਿਡਾਰਨ ਪੂਜਾ ਨੇ ਨਾਗਾਲੈਂਡ ਵਿੱਚ ਕਰਵਾਈ ਗਈ ਰੈੱਡ ਰਨ ਮੈਰਾਥਨ 10 ਕਿਲੋਮੀਟਰ ਦੌੜ ਵਿੱਚ ਕਾਂਸੀ ਦਾ ਤਗ਼ਮਾ ਅਤੇ 25 ਹਜ਼ਾਰ ਰੁਪਏ ਦਾ ਨਕਦ ਇਨਾਮ ਜਿੱਤਿਆ। ਕਾਲਜ ਪ੍ਰਿੰਸੀਪਲ ਡਾ. ਵਰਿੰਦਰ ਕੌਰ ਨੇ...
Advertisement
ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਵਿਮੈਨ ਦਸੂਹਾ ਦੀ ਖਿਡਾਰਨ ਪੂਜਾ ਨੇ ਨਾਗਾਲੈਂਡ ਵਿੱਚ ਕਰਵਾਈ ਗਈ ਰੈੱਡ ਰਨ ਮੈਰਾਥਨ 10 ਕਿਲੋਮੀਟਰ ਦੌੜ ਵਿੱਚ ਕਾਂਸੀ ਦਾ ਤਗ਼ਮਾ ਅਤੇ 25 ਹਜ਼ਾਰ ਰੁਪਏ ਦਾ ਨਕਦ ਇਨਾਮ ਜਿੱਤਿਆ। ਕਾਲਜ ਪ੍ਰਿੰਸੀਪਲ ਡਾ. ਵਰਿੰਦਰ ਕੌਰ ਨੇ ਪੂੁਜਾ ਦੀ ਹੌਸਲਾ-ਅਫ਼ਜ਼ਾਈ ਕੀਤੀ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਬੀਰ ਸਿੰਘ ਰੰਧਾਵਾ, ਉਪ ਪ੍ਰਧਾਨ ਅਜਮੇਰਪਾਲ ਸਿੰਘ ਘੁਮਣ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ, ਉਪ ਮੈਨੇਜਰ ਦੀਪਗਗਨ ਸਿੰਘ ਗਿੱਲ, ਸੈਕਟਰੀ ਭੁਪਿੰਦਰ ਸਿੰਘ ਰੰਧਾਵਾ, ਜੁਆਇੰਟ ਸੈਕਟਰੀ ਮਹਿੰਦਰ ਸਿੰਘ, ਰੈੱਡ ਰਿਬਨ ਕਲੱਬ ਦੀ ਇੰਚਾਰਜ ਅਸਿਸਟੈਂਟ ਪ੍ਰੋ. ਅਕਾਂਕਸ਼ਾ ਅਨੂੰ, ਖੇਡ ਵਿਭਾਗ ਦੇ ਮੁਖੀ ਪਰਮਿੰਦਰ ਕੌਰ ਅਤੇ ਸਮੂਹ ਸਟਾਫ ਮੈਂਬਰਾਂ ਨੇ ਪੂਜਾ, ਉਸ ਦੇ ਮਾਪਿਆਂ ਅਤੇ ਕੋਚ ਨੂੰ ਵਧਾਈ ਦਿੱਤੀ।
Advertisement
Advertisement
