ਸ਼ਹੀਦੀ ਦਿਹਾੜੇ ਦੇ ਸਮਾਗਮ ਸਬੰਧੀ ਪੋਸਟਰ ਜਾਰੀ
ਪੱਤਰ ਪ੍ਰੇਰਕ
ਬਲਾਚੌਰ, 6 ਜੁਲਾਈ
ਸ਼ਹੀਦ ਬੱਬਰ ਅਕਾਲੀ ਰਤਨ ਸਿੰਘ ਰੱਕੜ ਯਾਦਗਾਰੀ ਟਰੱਸਟ ਦੀ ਮੀਟਿੰਗ ਪ੍ਰਧਾਨ ਬਖਸੀਸ ਸਿੰਘ ਜਗਤਪੁਰ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਬੱਬਰ ਅਕਾਲੀ ਲਹਿਰ ਦੇ ਸਿਰਮੌਰ ਸ਼ਹੀਦ ਰਤਨ ਸਿੰਘ ਰੱਕੜ ਦੇ ਸ਼ਹੀਦੀ ਦਿਹਾੜੇ ’ਤੇ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਸਬੰਧੀ ਪੋਸਟਰ ਜਾਰੀ ਕੀਤਾ ਗਿਆ। ਢਾਡੀ ਗਿਆਨੀ ਸਤਨਾਮ ਸਿੰਘ ਭਾਰਾਪੁਰ ਨੇ ਦੱਸਿਆ ਕਿ ਬੱਬਰ ਅਕਾਲੀ ਰਤਨ ਸਿੰਘ ਰੱਕੜ ਦਾ ਸ਼ਹੀਦੀ ਦਿਹਾੜਾ ਇਸ ਵਾਰ ਵੀ ਇਤਿਹਾਸਕ ਗੁਰਦੁਆਰਾ ਟਾਹਲੀ ਸਾਹਿਬ ਪਿੰਡ ਸੁੱਧਾਮਾਜਰਾ ਤਹਿਸੀਲ ਬਲਾਚੌਰ ਵਿੱਚ ਗੁਰਮਤਿ ਸਮਾਗਮ ਦੇ ਰੂਪ ਵਿੱਚ 15 ਜੁਲਾਈ ਨੂੰ ਮਨਾਇਆ ਜਾਵੇਗਾ। ਇਸ ਮੌਕੇ ਸੁਖਮਨੀ ਸਾਹਿਬ ਦੇ ਭੋਗ ਪਾਏ ਜਾਣਗੇ ਤੇ ਪੰਥਕ ਸ਼ਖ਼ਸੀਅਤਾਂ ਵਿਚਾਰਾਂ ਕਰਨਗੀਆਂ। ਢਾਡੀ ਤੇ ਕਵੀਸ਼ਰੀ ਜਥੇ ਹਾਜ਼ਰੀਆਂ ਭਰਨਗੇ।
ਪੋਸਟਰ ਜਾਰੀ ਕਰਨ ਸਮੇਂ ਬਾਬਾ ਕੁਲਦੀਪ ਸਿੰਘ ਕਾਰ ਸੇਵਾ, ਜਥੇਦਾਰ ਦਲਜੀਤ ਸਿੰਘ ਮੋਲਾ, ਜਥੇਦਾਰ ਜਰਨੈਲ ਸਿੰਘ, ਬਾਬਾ ਬਿੰਦਾ ਸਿੰਘ, ਮੱਖਣ ਸਿੰਘ ਸੁੱਧਾ ਮਾਜਰਾ, ਮੱਖਣ ਸਿੰਘ ਅਟਾਲ ਮਜਾਰਾ, ਜਤਿੰਦਰ ਸਿੰਘ ਖਾਨਪੁਰ, ਰਾਜਯੋਗ ਸਿੰਘ ਮੋਲਾ, ਨਿਰਮਲ ਸਿੰਘ ਸੁੱਧਾ ਮਾਜਰਾ ਆਦਿ ਹਾਜ਼ਰ ਸਨ।