ਕਰਤਾਰਪੁਰ ਵਿੱਚ ਬਿਜਲੀ ਸੁਧਾਰ ਦੇ ਕੰਮ ਸ਼ੁਰੂ
ਕਰਤਾਰਪੁਰ ਦੇ ਸ਼ਹਿਰੀ ਖੇਤਰ ਵਿੱਚ ਬਿਜਲੀ ਦੇ ਸੁਧਾਰ ਲਈ ਹਲਕਾ ਵਿਧਾਇਕ ਨੇ 60 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਕੰਮ ਦੀ ਸ਼ੁਰੂਆਤ ਕੀਤੀ ਹੈ। ਉਹਨਾਂ ਕਿਹਾ ਕਿ ਬਿਜਲੀ ਸੁਧਾਰ ਦੀ ਲੋੜ ਅਨੁਸਾਰ ਬਿਜਲੀ ਦੀਆਂ ਤਾਰਾਂ ਦੀ ਬਦਲਣ ਤੋਂ...
Advertisement
ਕਰਤਾਰਪੁਰ ਦੇ ਸ਼ਹਿਰੀ ਖੇਤਰ ਵਿੱਚ ਬਿਜਲੀ ਦੇ ਸੁਧਾਰ ਲਈ ਹਲਕਾ ਵਿਧਾਇਕ ਨੇ 60 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਕੰਮ ਦੀ ਸ਼ੁਰੂਆਤ ਕੀਤੀ ਹੈ। ਉਹਨਾਂ ਕਿਹਾ ਕਿ ਬਿਜਲੀ ਸੁਧਾਰ ਦੀ ਲੋੜ ਅਨੁਸਾਰ ਬਿਜਲੀ ਦੀਆਂ ਤਾਰਾਂ ਦੀ ਬਦਲਣ ਤੋਂ ਇਲਾਵਾ ਨਵੀਆਂ ਕੇਬਲਾਂ ਪਈਆਂ ਜਾਣਗੀਆਂ।
ਉਹਨਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬਾ ਤਰੱਕੀ ਦੇ ਰਸਤੇ ’ਤੇ ਚੱਲ ਰਿਹਾ ਹੈ ਅਤੇ ਬਿਜਲੀ ਦਾ ਪੂਰਾ ਸਿਸਟਮ ਆਧੁਨਿਕ ਕੀਤਾ ਜਾਵੇਗਾ। ਇਸ ਨਾਲ ਆਉਣ ਵਾਲੀਆਂ ਗਰਮੀਆਂ ਵਿੱਚ ਬਿਜਲੀ ਦੇ ਕੱਟਾਂ ਤੋਂ ਸ਼ਹਿਰ ਵਾਸੀਆਂ ਨੂੰ ਨਿਜਾਤ ਮਿਲੇਗੀ।
Advertisement
ਇਸ ਮੌਕੇ ਵਧੀਕ ਨਿਗਰਾਨ ਇੰਜਨੀਅਰ ਮੰਡਲ ਕਰਤਾਰਪੁਰ ਵਿਨੇ ਸ਼ਰਮਾ, ਹਰਪ੍ਰੀਤ ਕੌਰ ਸੀਨੀਅਰ ਆਗੂ ਵਰੁਣ ਬਾਵਾ ਸੁਰਜੀਤ ਸਿੰਘ ਵਾਲੀਆ ਮੌਜੂਦ ਸਨ।
Advertisement