DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Powercom Employees ਨੇ ਵਿੱਤ ਮੰਤਰੀ ਦਾ ਪੁਤਲਾ ਸਾੜਿਆ

ਮੰਗਾਂ ਨਾ ਮੰਨਣ ’ਤੇ ਮੁਕੰਮਲ ਹੜਤਾਲ ਦਾ ਐਲਾਨ

  • fb
  • twitter
  • whatsapp
  • whatsapp
featured-img featured-img
ਵਿੱਤ ਮੰਤਰੀ ਦਾ ਪੁਤਲਾ ਸਾੜਦੇ ਹੋਏ ਕਾਮੇ।
Advertisement

ਪਾਵਰਕੌਮ ਅਤੇ ਟਰਾਂਸਕੋ ਦੇ ਠੇਕਾ ਕਾਮਿਆਂ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਾਮਿਆਂ ਨੇ ਪੰਜਾਬ ਸਰਕਾਰ ਤੇ ਵਿੱਤ ਮੰਤਰੀ ਦਾ ਪੁਤਲੇ ਸਾੜੇ ਤੇ ਐਲਾਨ ਕੀਤਾ ਕਿ ਅੱਜ ਤੋਂ ਮੁਕੰਮਲ ਹੜਤਾਲ ਸ਼ੁਰੂ ਕੀਤੀ ਜਾ ਰਹੀ ਹੈ ਜੋ ਮੰਗਾਂ ਦੀ ਪੂਰਤੀ ਤੱਕ ਜਾਰੀ ਰਹੇਗੀ।

ਇਸ ਮੌਕੇ ਡਿਵੀਜ਼ਨ ਪ੍ਰਧਾਨ ਅਰਸ਼ਦੀਪ ਸੁਮਨ, ਸੀਨੀਅਰ ਮੀਤ ਪ੍ਰਧਾਨ ਮਨਿੰਦਰ ਬਿੱਲਾ, ਮਾਡਲ ਟਾਊਨ ਪ੍ਰਧਾਨ ਬਰਜੇਸ਼ ਵਿੱਕੀ, ਕੈਸ਼ੀਅਰ ਰਜਵਾਨ, ਮਨੋਜ ਕੁਮਾਰ, ਅਰੁਣ ਦੁਗਲ, ਮਨਜੀਤ, ਸੋਹਣ ਲਾਲ ਤੇ ਪ੍ਰਿੰਸ ਕੁਮਾਰ ਨੇ ਦੱਸਿਆ ਕਿ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗਾਂ ਕਰਕੇ ਵੀ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨਾਂ 16 ਦਿਨ ਲਗਾਤਾਰ ਹੜਤਾਲ ਕੀਤੀ ਗਈ ਸੀ ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕਰਕੇ 30 ਅਪਰੈਲ ਨੂੰ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਜਿਸ ਦੇ ਚੱਲਦੇ ਧਰਨਾ ਮੁਲਤਵੀ ਕੀਤਾ ਗਿਆ ਸੀ ਪਰ ਅੱਜ ਸਰਕਾਰ ਵੱਲੋਂ ਮੀਟਿੰਗ ਮੁਲਤਵੀ ਕਰ ਦਿੱਤੀ ਗਈ। ਇਸ ਕਾਰਨ ਕਾਮਿਆਂ ’ਚ ਰੋਸ ਪਾਇਆ ਜਾ ਰਿਹਾ ਹੈ। ਜਥੇਬੰਦੀ ਨੇ ਐਲਾਨ ਕੀਤਾ ਕਿ ਪਹਿਲੀ ਮਈ ਨੂੰ ਵਿੱਤ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।

Advertisement

Advertisement
Advertisement
×