DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੀਆਰ 131: ਵਿਸ਼ੇਸ਼ ਗਿਰਦਾਵਰੀ ਤੇ ਮੁਆਵਜ਼ੇ ਦੀ ਮੰਗ

ਡਿਪਟੀ ਕਮਿਸ਼ਨਰ ਨੂੰ ਮਿਲੇ ਕਿਸਾਨ

  • fb
  • twitter
  • whatsapp
  • whatsapp
featured-img featured-img
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੂੰ ਮੰਗ ਪੱਤਰ ਸੌਂਪਦੇ ਹੋਏ ਕਿਸਾਨ।
Advertisement
ਝੋਨੇ ਦੀ ਪੀ ਆਰ 131 ਕਿਸਮ ਕਾਰਨ ਹੋਏ ਕਿਸਾਨਾਂ ਦੇ ਨੁਕਸਾਨ ਦੀ ਪੂਰਤੀ ਲਈ ਵਿਸੇਸ਼ ਗਿਰਦਾਵਰੀ ਕਰਾਉਣ ਅਤੇ ਮੁਆਵਜ਼ੇ ਦੀ ਮੰਗ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦਾ ਇੱਕ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ। ਵਫ਼ਦ ਦੇ ਅਗਵਾਈ ਜਥੇਬੰਦੀ ਦੇ ਪ੍ਰਧਾਨ ਸ਼ਿੰਗਾਰਾ ਸਿੰਘ, ਜਨਰਲ ਸਕੱਤਰ ਰਾਜਿੰਦਰ ਸਿੰਘ ਅਤੇ ਜਗਦੀਸ਼ ਸਿੰਘ ਰਾਜਾ ਨੇ ਕੀਤੀ। ਇਸ ਮੌਕੇ ਕਰੀਬ 18 ਪ੍ਰਭਾਵਿਤ ਪਿੰਡਾਂ ਦੇ ਕਿਸਾਨ ਅਤੇ 8 ਪਿੰਡਾਂ ਦੇ ਸਰਪੰਚ ਵੀ ਸ਼ਾਮਲ ਸਨ।

ਆਗੂਆਂ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਪੰਜਾਬ ਸਰਕਾਰ ਵਲੋਂ ਸਿਫਾਰਿ਼ਸ ਕੀਤੀ ਗਈ ਝੋਨੇ ਦੀ ਕਿਸਮ ਪੀਆਰ 131 ਨੁਕਸਾਨਦੇਹ ਨਿਕਲੀ ਹੈ, ਜਿਸ ਕਾਰਨ ਕਿਸਾਨਾਂ ਨੂੰ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਹੈ। ਪਿੰਡ ਨੰਗਲ, ਬਰੋਟਾ, ਭਾਗੜਾ, ਸਿੰਘਪੁਰ, ਘੱਲੀਆਂ, ਕੋਲੀਆ, ਪੰਡੋਰੀ, ਮਲਕੋਵਾਲ, ਸਹੋੜਾ ਡਡਿਆਲ, ਜਾਖਰਾਵਾਲ, ਖੁੰਡਾ, ਮਾਵਾਂ, ਬਾਠਾਂ, ਗਲੜ੍ਹੀਆ, ਮੁਰਾਦਪੁਰ, ਸਹੋੜਾ ਕੰਡੀ, ਖਿਜਰਪੁਰ, ਚੰਗੜਵਾਂ, ਰੈਲੀ, ਰੌਲੀ, ਝੀਰ ਦਾ ਖੂਹ, ਚੌਧਰੀ ਦਾ ਬਾਗ ਸਣੇ ਦਰਜਨਾਂ ਪਿੰਡਾਂ ਵਿੱਚ ਇਸ ਦੀ ਮਾਰ ਕਿਸਾਨਾਂ ਨੂੰ ਝੱਲਣੀ ਪਈ ਹੈ। ਉਨ੍ਹਾਂ ਮੰਗ ਕੀਤੀ ਕਿ ਪੀਆਰ 131 ਕਿਸਮ ਬੀਜਣ ਵਾਲੇ ਕਿਸਾਨਾਂ ਨੂੰ ਪਟਿਆਲਾ ਦੀ ਤਰਜ ’ਤੇ ਗਿਰਦਾਵਰੀ ਕਰਵਾ ਕੇ ਬਣਦਾ ਮੁਆਵਜ਼ਾ ਦਿੱਤਾ ਜਾਵੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਕਿਸਾਨਾਂ ਦੀ ਨੁਕਸਾਨੀ ਫਸਲ ਦਾ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਤਿੱਖਾ ਅੰਦੋਲਨ ਵਿੱਢ ਦਿੱਤਾ ਜਾਵੇਗਾ।

Advertisement

ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਾਉਣ ਦਾ ਭਰੋਸਾ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਉਹ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਬਣਦਾ ਮੁਆਵਜਾ ਦੁਆਉਣ ਲਈ ਸਰਕਾਰ ਨੂੰ ਰਿਪੋਰਟ ਭੇਜਣਗੇ। ਉਨ੍ਹਾਂ ਤੁਰੰਤ ਜ਼ਿਲ੍ਹਾ ਖੇਤੀ ਅਧਿਕਾਰੀ ਨੂੰ ਨੁਕੁਸਾਨੇ ਰਕਬੇ ਦਾ 2 ਦਿਨਾਂ ਅੰਦਰ ਸਰਵੇ ਕਰਕੇ ਰਿਪੋਰਟ ਭੇਜਣ ਦੇ ਹੁਕਮ ਦਿੱਤੇ। ਇਸ ਉਪਰੰਤ ਕਿਸਾਨਾਂ ਨੇ ਜ਼ਿਲ੍ਹਾ ਮੁੱਖ ਖੇਤੀ ਅਧਿਕਾਰੀ ਦਪਿੰਦਰ ਸਿੰਘ ਸੰਧੂ ਨਾਲ ਵੀ ਮੁਲਾਕਾਤ ਕੀਤੀ। ਖੇਤੀ ਅਧਿਕਾਰੀ ਨੇ ਭਰੋਸਾ ਦਿਵਾਇਆ ਕਿ ਸਰਵੇ ਤੁਰੰਤ ਸ਼ੁਰੂ ਕਰਵਾਇਆ ਜਾਵੇਗਾ ਅਤੇ ਗੁਰਦੁਆਰਿਆਂ ਅਤੇ ਮੰਦਰਾਂ ਵਿੱਚ ਅਨਾਉਂਸਮੈਂਟ ਕਰਕੇ ਕਿਸਾਨਾਂ ਕੋਲੋਂ ਸੰਪੂਰਨ ਜਾਣਕਾਰੀ ਇਕੱਤਰ ਕੀਤੀ ਜਾਵੇਗੀ।

Advertisement

Advertisement
×