ਇੱਥੋਂ ਦੇ ਸ੍ਰੀ ਦਰਬਾਰ ਸਾਹਿਬ ਵਿੱਚ ਅੱਜ ਬੰਦੀ ਸਿੰਘਾਂ ਦੀ ਰਿਹਾਈ ਲਈ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਉਨ੍ਹਾਂ ਦੀ ਬਿਨਾਂ ਦੇਰੀ ਰਿਹਾਈ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਅਰਦਾਸ ਕੀਤੀ। ਉਨ੍ਹਾਂ ਗੁਰੂ ਮਹਾਰਾਜ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਬੇਨਤੀਆਂ ਕੀਤੀਆਂ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਲਵਿੰਦਰਪਾਲ ਸਿੰਘ ਪੱਖੋਕੇ, ਸੁਖਵਰਸ਼ ਸਿੰਘ ਪੰਨੂ, ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ ਅਤੇ ਇਲਾਹੀ ਬਾਣੀ ਦੇ ਕੀਰਤਨ ਸਰਵਣ ਕੀਤੇ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਾਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਅਰਦਾਸ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੀ ਗੁਰੂ ਮਹਾਰਾਜ ਅੱਗੇ ਅਰਦਾਸ ਕੀਤੀ ਗਈ ਹੈ। ਇਸ ਮੌਕੇ ਤਰਨ ਤਾਰਨ ਜ਼ਿਲ੍ਹੇ ਅੰਦਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਆਉਂਦੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਠੱਟਾ, ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ, ਗੁਰਦੁਆਰਾ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ, ਗੁਰਦੁਆਰਾ ਬਾਬਾ ਵਾਂ ਤਾਰਾ ਸਿੰਘ, ਗੁਰਦੁਆਰਾ ਬਾਬਾ ਕਾਹਣ ਸਿੰਘ ਸਭਰਾ ਵਿੱਚ ਵੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਅਰਦਾਸ ਕੀਤੀ ਗਈ ਕਿ ਬੰਦੀ ਸਿੰਘਾਂ ਦੀ ਰਿਹਾਈ ਛੇਤੀ ਕੀਤੀ ਜਾਣੀ ਚਾਹੀਦੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਲਵਿੰਦਰਪਾਲ ਸਿੰਘ ਪੱਖੋਕੇ ਨੇ ਜਬਰ-ਜਨਾਹ ਮਾਮਲੇ ਵਿੱਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਪੈਰੋਲ ਦੇਣ ਦੀ ਨਿਖੇਧੀ ਕਰਦਿਆਂ ਕੇਂਦਰ ਸਰਕਾਰ ’ਤੇ ਦੋਹਰੇ ਮਾਪਦੰਡ ਅਪਣਾਉਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਸਿੱਖ ਕੌਮ ਵੱਲੋਂ ਦੇਸ਼-ਕੌਮ ਲਈ ਕੀਤੀਆਂ ਕੁਰਬਾਨੀਆਂ ਕਰਕੇ ਸਿੱਖਾਂ ਨਾਲ ਵਧੀਕੀਆਂ ਕੀਤੀਆਂ ਜਾਣੀਆਂ ਬੰਦ ਕਰਨ ਦੀ ਵੀ ਮੰਗ ਕੀਤੀ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

