DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪ੍ਰੀ ਐੱਸ ਆਈ ਆਰ ਮੈਪਿੰਗ ’ਚ ਤੇਜ਼ੀ ਲਿਆਂਦੀ ਜਾਵੇ: ਸੰਧੂ

ਭਾਰਤ ਦੇ ਚੋਣ ਕਮਿਸ਼ਨਰ ਡਾ. ਐੱਸ ਐੱਸ ਸੰਧੂ ਨੇ ਅੱਜ ਇੱਥੇ ਪ੍ਰੀ ਐੱਸ ਆਈ ਆਰ ਮੈਪਿੰਗ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਵੀ ਮੌਜੂਦ ਸਨ। ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ...

  • fb
  • twitter
  • whatsapp
  • whatsapp
featured-img featured-img
ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਚੋਣ ਕਮਿਸ਼ਨਰ ਡਾ. ਐੱਸ ਐੱਸ ਸੰਧੂ।
Advertisement

ਭਾਰਤ ਦੇ ਚੋਣ ਕਮਿਸ਼ਨਰ ਡਾ. ਐੱਸ ਐੱਸ ਸੰਧੂ ਨੇ ਅੱਜ ਇੱਥੇ ਪ੍ਰੀ ਐੱਸ ਆਈ ਆਰ ਮੈਪਿੰਗ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਵੀ ਮੌਜੂਦ ਸਨ। ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਸਣੇ ਦੋਵਾਂ ਜ਼ਿਲ੍ਹਿਆਂ ਦੇ ਈ ਆਰ ਓਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੋਣ ਕਮਿਸ਼ਨਰ ਨੇ ਕਿਹਾ ਕਿ ਵੋਟਰ ਸੂਚੀਆਂ ਨੂੰ ਸ਼ੁੱਧ ਅਤੇ ਤਰੁੱਟੀ ਰਹਿਤ ਬਣਾਉਣ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਜੰਗੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ ਚੱਲ ਰਹੀ ਪ੍ਰੀ ਐੱਸ ਆਈ ਆਰ ਮੈਪਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਰੋਜ਼ਾਨਾ ਦੇ ਆਧਾਰ ’ਤੇ ਮੈਪਿੰਗ ਦੀ ਸਮੀਖਿਆ ਕੀਤੀ ਜਾਵੇ, ਤਾਂ ਜੋ ਕਿਸੇ ਵੀ ਕਿਸਮ ਦੀ ਦੇਰੀ ਜਾਂ ਕਮੀ ਨੂੰ ਤੁਰੰਤ ਦੂਰ ਕੀਤਾ ਜਾ ਸਕੇ। ਉਨ੍ਹਾਂ ਘੱਟ ਮੈਪਿੰਗ ਵਾਲੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਵੀ ਕੀਤੀ।

ਉਨ੍ਹਾਂ ਵਿਧਾਨ ਸਭਾ ਹਲਕਾ ਵਾਰ ਪ੍ਰੀ ਐੱਸ ਆਈ ਆਰ ਮੈਪਿੰਗ ਦੀ ਸਮੀਖਿਆ ਕਰਦਿਆਂ ਮੈਪਿੰਗ ਨਾਲ ਜੁੜੀਆਂ ਚੁਣੌਤੀਆਂ ਅਤੇ ਉਨ੍ਹਾਂ ਹੱਲਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ। ਈ ਆਰ ਓਜ਼ ਨੂੰ ਹਦਾਇਤ ਕੀਤੀ ਕਿ ਇਸ ਮਹੱਤਵਪੂਰਨ ਕੰਮ ਨੂੰ ਤਰਜੀਹ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇ। ਮੁੱਖ ਚੋਣ ਅਧਿਕਾਰੀ, ਪੰਜਾਬ ਅਨਿੰਦਿਤਾ ਮਿੱਤਰਾ ਨੇ ਜਾਣੂ ਕਰਵਾਇਆ ਕਿ ਸੂਬੇ ਵਿੱਚ ਪ੍ਰੀ ਐੱਸ ਆਈ ਆਰ ਗਤੀਵਿਧੀ ਤਹਿਤ ਕੁੱਲ ਵੋਟਰਾਂ ਵਿੱਚੋਂ 72.26 ਫ਼ੀਸਦੀ ਦੀ ਸਫ਼ਲਤਾਪੂਰਵਕ ਮੈਪਿੰਗ ਕੀਤੀ ਜਾ ਚੁੱਕੀ ਹੈ।

Advertisement

Advertisement
Advertisement
×