Punjab CM ਦੇ ਦੌਰੇ ਦੀਆਂ ਤਿਆਰੀਆਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 7 ਅਪਰੈਲ ਨੂੰ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਰੱਖੇ ਜਾਣ ਵਾਲੇ ਨੀਂਹ ਪੱਥਰਾਂ ਅਤੇ ਕੀਤੇ ਜਾਣ ਵਾਲੇ ਸਮਾਗਮ ਸਬੰਧੀ ਤਿਆਰੀਆਂ ਦਾ ਜਾਇਜ਼ਾ ਅੱਜ ਕੈਬਨਿਟ ਮੰਤਰੀ ਰਵਜੋਤ ਸਿੰਘ ਨੇ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 7 ਅਪਰੈਲ ਨੂੰ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਰੱਖੇ ਜਾਣ ਵਾਲੇ ਨੀਂਹ ਪੱਥਰਾਂ ਅਤੇ ਕੀਤੇ ਜਾਣ ਵਾਲੇ ਸਮਾਗਮ ਸਬੰਧੀ ਤਿਆਰੀਆਂ ਦਾ ਜਾਇਜ਼ਾ ਅੱਜ ਕੈਬਨਿਟ ਮੰਤਰੀ ਰਵਜੋਤ ਸਿੰਘ ਨੇ ਲਿਆ। ਵਿਕਾਸ ਕਾਰਜਾਂ ਦੇ ਨੀਂਹ ਪੱਥਰਾਂ ਉਪਰੰਤ ਪਿੰਡ ਭੀਖੋਵਾਲ ਵਿੱਚ ਵੱਡਾ ਸਮਾਗਮ ਹੋਵੇਗਾ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸਮਾਗਮ ਵਾਲੀ ਥਾਂ ’ਤੇ ਤਿਆਰੀਆਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਮਾਨ ਵੱਲੋਂ ਹਰਿਆਣਾ ਵਿੱਚ 9 ਕਰੋੜ ਰੁਪਏ ਵੱਧ ਦੀ ਲਾਗਤ ਨਾਲ ਬਣਨ ਵਾਲੇ ਸੀ ਐੱਚ ਸੀ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕੇ ਦੇ 7 ਪਿੰਡਾਂ ਵਿੱਚ ਕਰੀਬ 4 ਕਰੋੜ ਰੁਪਏ ਦੀ ਲਾਗਤ ਨਾਲ ਹੈਲਥ ਵੈਲਨੈਂਸ ਸੈਂਟਰ ਬਣਾਏ ਜਾਣਗੇ । ਹਲਕੇ ਦੇ ਕਈ ਪਿੰਡਾਂ ਵਿਚ ਖੇਡ ਮੈਦਾਨ ਬਣਾਉਣ ਤੋਂ ਇਲਾਵਾ ਪਬਲਿਕ ਲਾਇਬ੍ਰੇਰੀਆਂ ਵੀ ਬਣਾਈਆਂ ਜਾਣਗੀਆਂ ਅਤੇ ਇਨ੍ਹਾਂ ਪ੍ਰਾਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ ਜਾਵੇਗਾ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਬਿੰਦਰ ਸਿੰਘ ਪਾਬਲਾ, ਡੀ ਸੀ ਆਸ਼ਿਕਾ ਜੈਨ ਅਤੇ ਏ ਡੀ ਸੀ ਨਿਕਾਸ ਕੁਮਾਰ ਹਾਜ਼ਰ ਸਨ।
ਮੁੱਖ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾਉਣ ਦਾ ਐਲਾਨ
ਤਲਵਾੜਾ (ਦੀਪਕ ਠਾਕੁਰ): ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਸਬਾ ਹਰਿਆਣਾ ਵਿੱਚ ਫ਼ੇਰੀ ’ਤੇ ਕਾਲੀਆਂ ਝੰਡੀਆਂ ਨਾਲ ਸਵਾਗਤ ਕਰਨ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਇਆਂ ਬਲਾਕ ਤਲਵਾੜਾ ਕਨਵੀਨਰ ਮਨਮੋਹਨ ਸਿੰਘ, ਜਸਵਿੰਦਰ ਸਿੰਗਲਾ, ਨਿਰਮਣ ਬੱਧਣ, ਸ਼ਸ਼ੀਕਾਂਤ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ 7 ਅਪਰੈਲ ਨੂੰ ਕਸਬਾ ਹਰਿਆਣਾ ਦੇ ਪਿੰਡ ਭੀਖੋਵਾਲ ਵਿੱਚ ਆ ਰਹੇ ਹਨ। ਸਰਕਾਰ ਨੇ ਵਾਅਦੇ ਮੁਤਾਬਕ ਪੰਜਾਬ ਦੇ ਐੱਨ ਪੀ ਐੱਸ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਪੂਰੀ ਨਹੀਂ ਕੀਤੀ। ਮੁਲਾਜ਼ਮਾਂ ਕੋਲ ਸਰਕਾਰ ਨਾਲ ਆਰ ਪਾਰ ਦੀ ਲੜਾਈ ਲੜਨ ਤੋਂ ਸਿਵਾਏ ਕੋਈ ਚਾਰਾ ਨਹੀਂ ।

