ਸ਼ਹੀਦੀ ਨਗਰ ਕੀਰਤਨ ਦੇ ਸਵਾਗਤ ਦੀਆਂ ਤਿਆਰੀਆਂ
350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਆਸਾਮ ਤੋਂ ਰਵਾਨਾ ਹੋਏ ਸ਼ਹੀਦੀ ਨਗਰ ਕੀਰਤਨ ਦੇ ਸਵਾਗਤ ਲਈ ਅੱਜ ਗੁਰਦੁਆਰਾ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਮੈਨੇਜਰ ਗੁਰਾ ਸਿੰਘ ਮਾਨ ਵੱਲੋਂ ਇਲਾਕੇ ਦੇ ਮੋਹਤਬਰਾਂ ਨਾਲ ਮੀਟਿੰਗ ਕੀਤੀ ਗਈ। ਮੈਨੇਜਰ ਗੁਰਾ ਸਿੰਘ ਮਾਨ ਨੇ ਦੱਸਿਆ...
Advertisement
350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਆਸਾਮ ਤੋਂ ਰਵਾਨਾ ਹੋਏ ਸ਼ਹੀਦੀ ਨਗਰ ਕੀਰਤਨ ਦੇ ਸਵਾਗਤ ਲਈ ਅੱਜ ਗੁਰਦੁਆਰਾ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਮੈਨੇਜਰ ਗੁਰਾ ਸਿੰਘ ਮਾਨ ਵੱਲੋਂ ਇਲਾਕੇ ਦੇ ਮੋਹਤਬਰਾਂ ਨਾਲ ਮੀਟਿੰਗ ਕੀਤੀ ਗਈ। ਮੈਨੇਜਰ ਗੁਰਾ ਸਿੰਘ ਮਾਨ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 4 ਨਵੰਬਰ ਨੂੰ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਪਹੁੰਚ ਰਿਹਾ ਹੈ। ਉਨ੍ਹਾਂ ਦੱਸਿਆ ਕਿ 5 ਨਵੰਬਰ ਨੂੰ ਸ਼ਹੀਦੀ ਨਗਰ ਕੀਰਤਨ ਅਗਲੇ ਪੜਾਅ ਲਈ ਵਾਇਆ ਖਡੂਰ ਸਾਹਿਬ, ਵਈਪੁਈ, ਸ਼ੇਖਚੱਕ ਅਤੇ ਤਰਨ ਤਾਰਨ ਲਈ ਰਵਾਨਾ ਹੋਵੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਜਸਵਿੰਦਰ ਸਿੰਘ, ਰਸ਼ਪਾਲ ਸਿੰਘ ਆਦਿ ਹਾਜ਼ਰ ਸਨ।
Advertisement
Advertisement
