ਜਲੰਧਰ: ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਨਿੱਜੀ ਅਦਾਰਿਆਂ ਦੇ ਸਹਿਯੋਗ ਨਾਲ ਲੋਕ ਸੇਵਾ ਦੇ ਖੇਤਰ ਨਾਲ ਜੁੜੀਆਂ ਸਖ਼ਸੀਅਤਾਂ/ਐੱਨਜੀਓ ਨੂੰ ਸਮਾਜ ਸੇਵਾ ਵੱਲ ਪ੍ਰੇਰਿਤ ਕਰਨ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਡੀਸੀ ਸ੍ਰੀ ਥੋਰੀ ਨੇ ਉਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਨੂੰ ਗਿੱਦੜਪਿੰਡੀ ਰੇਲਵੇ ਪੁਲ ਹੇਠੋਂ ਮਿੱਟੀ ਕੱਢਣ ਦੇ ਚੱਲ ਰਹੇ ਕੰਮ ਵਿੱਚ ਯੋਗਦਾਨ ਪਾਉਣ ਬਦਲੇ ਕਾਰਪੋਰੇਟ ਸੋਸ਼ਲ ਰਿਸਪੌਂਸੀਬਿਲਟੀ ਫੰਡ ਵਿੱਚੋਂ ਇੱਕ ਲੱਖ ਰੁਪਏ ਦਾ ਚੈੱਕ ਭੇਟ ਕੀਤਾ। -ਨਿੱਜੀ ਪੱਤਰ ਪ੍ਰੇਰਕ