DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਹਿਲੀਆਂ ਸਰਕਾਰਾਂ ਨੇ ਖ਼ਜ਼ਾਨਾ ਲੁੱਟਿਆ: C M Bhagwant Mann

ਮੁੱਖ ਮੰਤਰੀ ਦੀ ਸ਼ੁਕਰਾਨਾ ਯਾਤਰਾ ਦਾ ਸਵਾਗਤ; ਲੋਕਾਂ ਨੂੰ ਇੱਕਜੁੱਟ ਹੋਣ ਦੀ ਅਪੀਲ

  • fb
  • twitter
  • whatsapp
  • whatsapp
featured-img featured-img
ਬਲਾਚੌਰ ਵਿੱਚ ਸ਼ੁਕਰਾਨਾ ਯਾਤਰਾ ਦੌਰਾਨ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ। -ਫੋਟੋ: ਮਲਕੀਅਤ ਸਿੰਘ
Advertisement

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸ੍ਰੀ ਆਨੰਦਪੁਰ ਸਾਹਿਬ ਤੋਂ ਆਰੰਭ ਕੀਤੀ ਗਈ 4 ਦਿਨਾ ‘ਸ਼ੁਕਰਾਨਾ ਯਾਤਰਾ’ ਦਾ ਬਲਾਚੌਰ ਪਹੁੰਚਣ ‘ਤੇ ਹਲਕਾ ਵਾਸੀਆਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਸਵਾਗਤ ਕੀਤਾ ਗਿਆ। ਯਾਤਰਾ ਦੇ ਬਲਾਚੌਰ ਪਹੁੰਚਣ ’ਤੇ ਵਿਧਾਇਕਾ ਸੰਤੋਸ਼ ਕਟਾਰੀਆ, ‘ਆਪ’ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ, ਜ਼ਿਲ੍ਹਾ ਪਰਿਸ਼ਦ ਮੈਂਬਰ ਕਰਨਵੀਰ ਕਟਾਰੀਆ, ਜ਼ਿਲ੍ਹਾ ਪ੍ਰਧਾਨ ਸਤਨਾਮ ਜਲਾਲਪੁਰ, ਨਗਰ ਕੌਂਸਲ ਪ੍ਰਧਾਨ ਸੁਨੀਲ ਕੌਸ਼ਲ ਲਾਡੀ ਰਾਣਾ, ਮਾਰਕੀਟ ਕਮੇਟੀ ਚੇਅਰਮੈਨ ਸੇਠੀ ਉਧਨੋਵਾਲ, ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਰਾਜਕੁਮਾਰ ਬ੍ਰਿਗੇਡੀਅਰ, ਵਾਈਸ ਚੇਅਰਮੈਨ ਸ਼ਿਵ ਕਰਨ ਚੇਚੀ ਅਤੇ ਬਲਦੇਵ ਰਾਜ ਸਣੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਪੰਚਾਂ-ਸਰਪੰਚਾਂ ਅਤੇ ਪਾਰਟੀ ਆਗੂਆਂ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਹਮੇਸ਼ਾ ਪੰਜਾਬ ਦੇ ਲੋਕਾਂ ਨੂੰ ਆਪਸ ਵਿੱਚ ਲੜਾ ਕੇ ਆਪਣੀਆਂ ਸਿਆਸੀ ਰੋਟੀਆਂ ਸੇਕੀਆਂ ਅਤੇ ਸੂਬੇ ਦੇ ਖ਼ਜ਼ਾਨੇ ਦੀ ਬੇਰਹਿਮੀ ਨਾਲ ਲੁੱਟ ਕੀਤੀ।

ਉਨ੍ਹਾਂ ਇੱਕ ਮਿਸਾਲ ਦਿੰਦਿਆਂ ਕਿਹਾ ਕਿ ਜਿਵੇਂ ਪਿੰਡਾਂ ਵਿੱਚ ਚੋਰੀਆਂ ਰੋਕਣ ਲਈ ਪੂਰੇ ਪਿੰਡ ਦੀ ਸਾਂਝੀਵਾਲਤਾ ਅਤੇ ਜਾਗਰੂਕਤਾ ਦੀ ਲੋੜ ਹੁੰਦੀ ਹੈ, ਉਸੇ ਤਰ੍ਹਾਂ ਪੰਜਾਬ ਨੂੰ ਲੁੱਟਣ ਵਾਲਿਆਂ ਤੋਂ ਬਚਾਉਣ ਲਈ ਸਾਨੂੰ ਸਭ ਨੂੰ ਇੱਕਜੁਟ ਹੋਣਾ ਜ਼ਰੂਰੀ ਹੈ।

Advertisement

ਬੰਗਾ (ਸੁਰਜੀਤ ਮਜਾਰੀ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੇਸ਼ ਭਰ ਵਿੱਚ ਚੱਲ ਰਹੀ ਫੁੱਟ ਪਾਊ ਰਾਜਨੀਤੀ ’ਤੇ ਤਿੱਖਾ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਕਿ ਭਾਈਚਾਰਿਆਂ ਵਿੱਚ ਟਕਰਾਅ ਪੈਦਾ ਕਰਨ ਲਈ ਘੜੇ ਜਾ ਰਹੇ ਮਨਸੂਬੇ ਦੇਸ਼ ਨੂੰ ਉਨ੍ਹਾਂ ਆਦਰਸ਼ਾਂ ਤੋਂ ਦੂਰ ਧੱਕ ਰਹੇ ਹਨ, ਜਿਨ੍ਹਾਂ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਹੋਰ ਸ਼ਹੀਦਾਂ ਨੇ ਕੁਰਬਾਨੀਆਂ ਦਿੱਤੀਆਂ ਸਨ। ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਮੱਥਾ ਟੇਕਣ ਤੋਂ ਬਾਅਦ ‘ਸ਼ੁਕਰਾਨਾ ਯਾਤਰਾ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਬਣਾਇਆ ਹੈ, ਜੋ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਦੋਸ਼ੀ ਕਾਨੂੰਨੀ ਖਾਮੀਆਂ ਦਾ ਫਾਇਦਾ ਉਠਾ ਕੇ ਸਜ਼ਾ ਤੋਂ ਨਾ ਬਚ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਨਿਰੰਤਰ ਕੰਮ ਕਰ ਰਹੀ ਹੈ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਅਜਾਈਂ ਨਹੀਂ ਜਾਣ ਦੇਵੇਗੀ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਕਦੇ ਵੀ ਅਜਿਹੇ ਕਾਨੂੰਨ ਦਾ ਸਮਰਥਨ ਨਹੀਂ ਕਰੇਗਾ ਕਿਉਂਕਿ ਉਨ੍ਹਾਂ ਦੇ ਆਪਣੇ ਨਾਮ ਬੇਅਦਬੀ ਦੀਆਂ ਘਟਨਾਵਾਂ ਨਾਲ ਜੁੜੇ ਹੋਏ ਸਨ।

Advertisement

ਪੁਲੀਸ ਨੇ ਕਾਂਗਰਸੀ ਵਰਕਰਾਂ ਨੂੰ ਰੋਕਿਆ

ਬਲਾਚੌਰ: ਬੇਅਦਬੀ ਵਿਰੋਧੀ ਕਾਨੂੰਨ ਬਣਾਉਣ ਲਈ ਸ਼ੁਕਰਾਨਾ ਯਾਤਰਾ ਤਹਿਤ ਮੁੱਖ ਮੰਤਰੀ ਨੇ ਭਗਵੰਤ ਮਾਨ ਨੇ ਅੱਜ ਬਲਾਚੌਰ ਪਹੁੰਚਣਾ ਸੀ। ਇਸ ਕਰ ਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਅਤੇ ਉਨ੍ਹਾਂ ਦੇ ਸਾਥੀ ਸਵੇਰ ਤੋਂ ਉਨ੍ਹਾਂ ਦਾ ਇੰਤਜ਼ਾਰ ਕਰ ਰਹੇ ਸਨ। ਇਸ ਦੌਰਾਨ ਪੁਲੀਸ ਵੱਲੋਂ ਉਨ੍ਹਾਂ ਨੂੰ ਪਾਰਟੀ ਦਫਤਰ ਬਲਾਚੌਰ ਤੋਂ ਹੀ ਹਿਰਾਸਤ ਵਿੱਚ ਲੈ ਕੇ ਬੱਸਾਂ ਰਾਹੀਂ ਪੋਜੇਵਾਲ ਥਾਣੇ ਵਿੱਚ ਡੱਕੀ ਰੱਖਿਆ ਅਤੇ 2 ਘੰਟੇ ਬਾਅਦ ਰਿਹਾਅ ਕੀਤਾ। ਇਸ ਦੌਰਾਨ ਕਈ ਵਰਕਰਾਂ ਨੂੰ ਮੇਨ ਚੌਕ ਬਲਾਚੌਰ ਤੋਂ ਹਿਰਾਸਤ ਵਿੱਚ ਲੈ ਲਿਆ ਗਿਆ। ਅਜੇ ਮੰਗੂਪੁਰ ਨੇ ਕਿਹਾ ਕਿ ਉਹ ਸਿਰਫ ਮੁੱਖ ਮੰਤਰੀ ਤੋਂ ਸਵਾਲ ਪੁੱਛਣ ਲਈ ਮਿਲਣਾ ਚਾਹੁੰਦੇ ਸਨ ਪਰ ਪੁਲੀਸ ਵੱਲੋਂ ਉਨ੍ਹਾਂ ਨੂੰ ਲਿਖਤੀ ਤੌਰ ’ਤੇ ਦੇਣ ਨੂੰ ਕਿਹਾ ਗਿਆ, ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਮੌਕੇ ਮੌਜੂਦ ਕਾਂਗਰਸੀ ਵਰਕਰਾਂ ਅਤੇ ਆਗੂਆਂ ਨੇ ਆਮ ਆਦਮੀ ਪਾਰਟੀ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੰਚਾਇਤ ਸਮਿਤੀ ਚੇਅਰਮੈਨ ਨਾਨਕ ਸਿੰਘ ਜੰਡੀ, ਰਾਜਿੰਦਰ ਸਿੰਘ ਸ਼ਿੰਦੀ, ਬਲਜਿੰਦਰ ਸਿੰਘ ਸਰਪੰਚ ਮਾਣੇਵਾਲ ਅਤੇ, ਸੁਰਿੰਦਰ ਸ਼ਿੰਦਾ ਰੈਲਮਾਜਰਾ ਕੁਲਦੀਪ ਚੌਧਰੀ ਹਾਜ਼ਰ ਸਨ।

Advertisement
×