ਪਿੰਡਾਂ ਦੇ ਵਿਕਾਸ ਨੂੰ ਪਹਿਲ: ਰੌੜੀ
ਹਲਕਾ ਗੜ੍ਹਸ਼ੰਕਰ ਦੇ ਪਿੰਡ ਚਾਹਲਪੁਰ ਵਿੱਚ ਕਰਵਾਈ ਗਈ ਲੋਕ ਮਿਲਣੀ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ 29 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਦਿੱਤਾ ਗਿਆ। ਇਸ...
ਹਲਕਾ ਗੜ੍ਹਸ਼ੰਕਰ ਦੇ ਪਿੰਡ ਚਾਹਲਪੁਰ ਵਿੱਚ ਕਰਵਾਈ ਗਈ ਲੋਕ ਮਿਲਣੀ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ 29 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਦਿੱਤਾ ਗਿਆ। ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਪਹਿਲ ਦਿੱਤੀ ਜਾ ਰਹੀ ਹੈ। ਸਰਕਾਰ ਦਾ ਉਦੇਸ਼ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨਾ ਅਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਜਾਰੀ ਕੀਤੀਆਂ ਜਾ ਰਹੀਆਂ ਗ੍ਰਾਂਟਾਂ ਨੂੰ ਲੋਕਾਂ ਦੀ ਲੋੜ ਅਨੁਸਾਰ ਵਰਤਿਆ ਜਾਵੇਗਾ। ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਡਿਪਟੀ ਸਪੀਕਰ ਰੌੜੀ ਦੇ ਸਾਹਮਣੇ ਪਿੰਡ ਨਾਲ ਸਬੰਧਤ ਵੱਖ-ਵੱਖ ਮਸਲੇ ਵੀ ਰੱਖੇ। ਡਿਪਟੀ ਸਪੀਕਰ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਸਬੰਧਤ ਅਧਿਕਾਰੀਆਂ ਨੂੰ ਲੋੜ ਅਨੁਸਾਰ ਕਾਰਵਾਈ ਕਰਨ ਲਈ ਕਿਹਾ।

