DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Prisoners Health Care: ਹਸਪਤਾਲ ’ਚ ਕੈਦੀਆਂ ਲਈ Special Ward ਦਾ ਉਦਘਾਟਨ

ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਗੁਰੂ ਨਾਨਕ ਮੈਡੀਕਲ ਕਾਲਜ ਅੰਮ੍ਰਿਤਸਰ ਵਿੱਚ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੇ ਗਏ 30 ਬਿਸਤਰਿਆਂ ਵਾਲੇ ਕੈਦੀਆਂ ਦੇ ਵਿਸ਼ੇਸ਼ ਵਾਰਡ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜੇਲ੍ਹ ਮੰਤਰੀ ਨੇ ਕਿਹਾ ਕਿ ਇਹ...

  • fb
  • twitter
  • whatsapp
  • whatsapp
featured-img featured-img
ਕੈਦੀਆਂ ਲਈ ਬਣੇ ਵਾਰਡ ਦਾ ਉਦਘਾਟਨ ਕਰਦੇ ਹੋਏ ਜੇਲ੍ਹ ਮੰਤਰੀ ਰਵਜੋਤ ਸਿੰਘ।
Advertisement

ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਗੁਰੂ ਨਾਨਕ ਮੈਡੀਕਲ ਕਾਲਜ ਅੰਮ੍ਰਿਤਸਰ ਵਿੱਚ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੇ ਗਏ 30 ਬਿਸਤਰਿਆਂ ਵਾਲੇ ਕੈਦੀਆਂ ਦੇ ਵਿਸ਼ੇਸ਼ ਵਾਰਡ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜੇਲ੍ਹ ਮੰਤਰੀ ਨੇ ਕਿਹਾ ਕਿ ਇਹ ਵਾਰਡ ਜੇਲ੍ਹਾਂ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਵੱਲ ਇੱਕ ਅਹਿਮ ਉਪਰਾਲਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕੈਦੀ ਵੀ ਸਮਾਜ ਦਾ ਹਿੱਸਾ ਹਨ, ਜਿਸ ਕਾਰਨ ਉਨ੍ਹਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਵੱਡੀ ਜ਼ਿੰਮੇਵਾਰੀ ਬਣਦੀ ਹੈ। ਇਸ ਵਾਰਡ ਵਿੱਚ ਜਿੱਥੇ ਕੈਦੀਆਂ ਨੂੰ ਲੋੜੀਂਦੀਆਂ ਮੈਡੀਕਲ ਸਹੂਲਤਾਂ ਮਿਲਣਗੀਆਂ, ਉੱਥੇ ਹੀ ਇਲਾਜ ਦੌਰਾਨ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਮਗਰੋਂ ਡਾ. ਰਵਜੋਤ ਸਿੰਘ ਨੇ ਨਵੇਂ ਬਣੇ ਵਾਰਡ ਦਾ ਦੌਰਾ ਕਰਕੇ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਇਲਾਜ ਦੌਰਾਨ ਸਫ਼ਾਈ ਤੇ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

Advertisement
Advertisement
×