ਬਾਬਾ ਭਾਗ ਸਿੰਘ ’ਵਰਸਿਟੀ ਵਿੱਚ ਇਨਾਮ ਵੰਡ ਸਮਾਗਮ
ਹਤਿੰਦਰ ਮਹਿਤਾ
ਜਸੰਧਰ, 5 ਅਪਰੈਲ
ਸੰਤ ਬਾਬਾ ਭਾਗ ਸਿੰਘ ਯੂਨੀਵਿਰਸਿਟੀ ਖਿਆਲਾ ਦੇ ਚਾਂਸਲਰ ਸੰਤ ਮਨਮੋਹਨ ਸਿੰਘ ਅਤੇ ਉਪ-ਕੁਲਪਤੀ ਡਾ. ਧਰਮਜੀਤ ਸਿੰਘ ਪਰਮਾਰ, ਹਰਦਮਨ ਸਿੰਘ ਮਿਨਹਾਸ (ਸਕੱਤਰ) ਦੇ ਦਿਸ਼ਾ ਨਿਰਦੇਸ਼ ਤਹਿਤ ‘ਤੀਜਾ ਸਲਾਨਾ ਇਨਾਮ ਵੰਡ ਸਮਾਗਮ-2025 ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਗੁਰਮਤਿ ਸ਼ਬਦ ਗਾਇਨ ਨਾਲ ਹੋਈ। ਇਸ ਮੌਕੇ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਧਰਮਜੀਤ ਸਿੰਘ ਪਰਮਾਰ ਨੇ ਮੁਖ ਮਹਿਮਾਨ ਡਾ. ਸੋਹਨ ਸਿੰਘ ਪਰਮਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਇਹ ਇਨਾਮ ਵੰਡ ਸਮਾਰੋਹ ਵਿਦਿਆਰਥੀਆਂ ਦੇ ਉਤਸ਼ਾਹ ਨੂੰ ਵਧਾਉਣ ਅਤੇ ਉਨ੍ਹਾਂ ਦੀ ਉੱਨਤੀ ਲਈ ਸਨਮਾਨ ਦਾ ਪ੍ਰਤੀਕ ਹੈ। ਡਾ. ਸੋਹਨ ਸਿੰਘ ਪਰਮਾਰ ਨੇ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਪ੍ਰਤਿਬੱਧਤਾ ਦੇ ਨਤੀਜੇ ਵਜੋਂ ਉਨ੍ਹਾਂ ਨੂੰ ਅੱਜ ਇਨਾਮ ਦਿੱਤੇ ਜਾ ਰਹੇ ਹਨ ਇਹ ਸਿਰਫ ਇਨਾਮ ਨਹੀਂ, ਸਗੋਂ ਉਨ੍ਹਾਂ ਦੇ ਉਜਲੇ ਭਵਿੱਖ ਦੀ ਨਿਸ਼ਾਨੀ ਹਨ। ਡਾ. ਵਿਜੈ ਧੀਰ (ਡੀਨ ਅਕਾਦਮਿਕਸ) ਨੇ ਯੂਨੀਵਰਸਿਟੀ ਦੀਆਂ ਪ੍ਰਾਪਤੀਆਂ ’ਤੇ ਰੋਸ਼ਨੀ ਪਾਈ। ਇਸ ਸਮਾਗਮ ’ਚ ਯੂਨੀਵਰਸਿਟੀ ਦੇ ਵੱਖ-ਵੱਖ ਇੰਸਟੀਚਿਊਟ ਦੇ 265 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਜਿਸ ਵਿੱਚ 7 ਵਿਦਿਆਰਥੀਆਂ ਨੂੰ ਰੋਲ ਆਫ਼ ਆਨਰਜ਼, ਖੇਡ ਵਿਭਾਗ ਦੇ 3 ਵਿਦਿਆਰਥੀਆਂ ਨੂੰ ਯੂਨੀਵਰਸਿਟੀ ਕਲਰ ਐਵਾਰਡ, 2 ਵਿਦਿਆਰਥੀਆਂ ਨੂੰ ਐਕਸੀਲੈਂਸ ਐਵਾਰਡ ਅਤੇ 253 ਵਿਦਿਆਰਥੀਆਂ ਨੂੰ ਅਕਾਦਮਿਕ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਮਹਿਮਾਨਾਂ ’ਚ ਪ੍ਰਸਿੱਧ ਸ਼ਖ਼ਸੀਅਤਾਂ ਬਾਬਾ ਜਨਕ ਸਿੰਘ, ਅਮਰਜੀਤ ਸਿੰਘ, ਕੁਲਵੰਤ ਸਿੰਘ, ਜੋਗਿੰਦਰ ਸਿੰਘ ਅਜੜਾਮ, ਮਨਪ੍ਰੀਤ ਸਿੰਘ, ਹਰਜਿੰਦਰ ਸਿੰਘ ਅਜੜਾਮ ਅਤੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਵਿਕਾਸ ਸ਼ਰਮਾ, ਡਾ. ਵਿਜੈ ਧੀਰ (ਡੀਨ ਅਕਾਦਮਿਕਸ), ਸਰੂਪ ਸਿੰਘ (ਡਿਪਟੀ ਰਜਿਸਟਰਾਰ) ਵੱਖ-ਵੱਖ ਵਿਭਾਗਾਂ ਦੇ ਡੀਨ, ਪ੍ਰੋਫੈਸਰ ਵੀ ਹਾਜ਼ਰ ਸਨ। ਇਹ ਸਮਾਗਮ ਡਾ. ਇੰਦੂ ਸ਼ਰਮਾ ਦੀ ਨਿਗਰਾਨੀ ਹੇਠ ਹੋਇਆ, ਡਾ. ਹਰਪ੍ਰੀਤ ਸਿੰਘ, ਡਾ. ਸਮ੍ਰਿਤੀ ਠਾਕੁਰ ਨੇ ਮੰਚ ਸੰਚਾਲਨ ਦੀ ਭੂਮਿਕਾ ਨਿਭਾਈ।