ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 24 ਜੁਲਾਈ
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਲਾਚੌਰ ਵਿੱਚ ਜਸਵੀਰ ਕੌਰ ਸੈਣੀ ਯਾਦਗਾਰੀ ਟਰੱਸਟ ਵਲੋਂ ਸਕੂਲ ਵਿੱਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਡਾ. ਜਸਦੀਪ ਸਿੰਘ ਸੈਣੀ ਮੁੱਖ ਮਹਿਮਾਨ ਵਜੋਂ ਅਤੇ ਚਰਨ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਡਾ. ਸੈਣੀ ਨੇ ਕਿਹਾ ਕਿ ਜਸਵੀਰ ਕੌਰ ਸੈਣੀ ਯਾਦਗਾਰੀ ਟਰੱਸਟ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਦੀ ਹੌਸਲਾ-ਅਫਜ਼ਾਈ ਕਰਦਾ ਰਹੇਗਾ। ਸਕੂਲ ਦੇ ਪ੍ਰਿੰਸੀਪਲ ਆਤਮਬੀਰ ਸਿੰਘ, ਲੈਕਚਰਾਰ ਸੁਨੀਲ ਚੰਦਿਆਣਵੀ ਅਤੇ ਸੁਰਿੰਦਰਪਾਲ ਸਿੰਘ ਨੇ ਆਏ ਮਹਿਮਾਨਾਂ ਨੂੰ ‘ਜੀ ਆਇਆਂ’ ਕਿਹਾ ਅਤੇ ਸਕੂਲ ਦੇ ਸਹਿਯੋਗ ਲਈ ਧੰਨਵਾਦ ਕੀਤਾ। ਟਰੱਸਟ ਵਲੋਂ ਪਹਿਲਾ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਮਨਦੀਪ ਕੌਰ, ਸ਼ਿਵਾਨੀ ਅਤੇ ਕਨਕ ਨੂੰ ਕ੍ਰਮਵਾਰ 5100, 3100 ਤੇ 2100 ਰੁਪਏ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸੇ ਤਰ੍ਹਾਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਵਿਦਿਆਰਥਣਾਂ ਮਨਪ੍ਰੀਤ ਕੌਰ, ਸੁਮੀਤ ਬਾਲਾ, ਅਰਸ਼ਪ੍ਰੀਤ, ਰਮਨਦੀਪ, ਹਰਪ੍ਰੀਤ, ਕੰਚਨ, ਸੋਨੀਆ, ਨਤਾਸ਼ਾ, ਯਸ਼ਪ੍ਰੀਤ ਕੌਰ, ਰਮਨੀਤ ਕੌਰ, ਦਿਲਪ੍ਰੀਤ ਕੌਰ, ਮੁਸਕਾਨ,ਚਾਹਤ ਅਤੇ ਅਨਾਮਿਕਾ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼ਾਲੂ ਨਾਗਪਾਲ, ਸੁਨੀਲ ਸ਼ਰਮਾ, ਚੂਹੜ ਸਿੰਘ, ਕਮਲਜੀਤ ਸਿੰਘ, ਬਲਜੀਤ ਕੌਰ ਅਤੇ ਅਨਿਲ ਚੰਦਿਆਣੀ ਆਦਿ ਅਧਿਆਪਕ ਵੀ ਮੌਜੂਦ ਸਨ।