ਕੈਂਬਰਿਜ ਸਕੂਲ ’ਚ ਇਨਾਮ ਵੰਡ ਸਮਾਗਮ
ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਮੁੱਖ ਮਹਿਮਾਨ ਵਜੋਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਸ਼ਾਮਲ ਹੋਏ। ਸਮਾਗਮ ਦੀ ਸ਼ੁਰੂਆਤ ਬੱਚਿਆਂ ਨੇ ਗਣੇਸ਼ ਵੰਦਨਾ ਨਾਲ ਕੀਤੀ। ਇਸ ਮਗਰੋਂ ਕਾਰਟੂਨ ਥੀਮ ’ਤੇ ਆਧਾਰਿਤ ਨਾਚ, ਸ਼ਿਵ ਤਾਂਡਵ, ਗਿੱਧਾ ਅਤੇ...
Advertisement
ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਮੁੱਖ ਮਹਿਮਾਨ ਵਜੋਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਸ਼ਾਮਲ ਹੋਏ। ਸਮਾਗਮ ਦੀ ਸ਼ੁਰੂਆਤ ਬੱਚਿਆਂ ਨੇ ਗਣੇਸ਼ ਵੰਦਨਾ ਨਾਲ ਕੀਤੀ। ਇਸ ਮਗਰੋਂ ਕਾਰਟੂਨ ਥੀਮ ’ਤੇ ਆਧਾਰਿਤ ਨਾਚ, ਸ਼ਿਵ ਤਾਂਡਵ, ਗਿੱਧਾ ਅਤੇ ਭੰਗੜਾ ਪਾਇਆ ਗਿਆ। ਇਸ ਮੌਕੇ ਵਿੱਦਿਅਕ ਖੇਤਰ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ 25 ਲੱਖ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ 95 ਫ਼ੀਸਦ ਅਤੇ ਉਸ ਤੋਂ ਵੱਧ ਅੰਕ ਲੈਣ ਵਾਲਿਆਂ ਨੂੰ 50 ਹਜ਼ਾਰ ਅਤੇ 90 ਫ਼ੀਸਦ ਤੇ ਉਸ ਤੋਂ ਵੱਧ ਅੰਕ ਲੈਣ ਵਾਲਿਆਂ ਨੂੰ 30 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ। 10ਵੀਂ ਦੇ ਵਿਦਿਆਰਥੀਆਂ ਨੂੰ 95 ਫ਼ੀਸਦ ਤੇ ਉਸ ਤੋਂ ਵੱਧ ਅੰਕ ਲੈਣ ਵਾਲਿਆਂ ਨੂੰ 25 ਹਜ਼ਾਰ ਤੇ 90 ਫ਼ੀਸਦ ਤੇ ਉਸ ਤੋਂ ਵੱਧ ਅੰਕ ਲੈਣ ਵਾਲਿਆਂ ਨੂੰ ਵਿਦਿਆਰਥੀਆਂ 20 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਖੇਡਾਂ ’ਚ ਮੋਹਰੀ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਡਾ. ਚੱਬੇਵਾਲ ਨੇ ਵਿਦਿਆਰਥੀਆਂ ਨੂੰ ਚੰਗੇ ਮੁਕਾਮ ਹਾਸਲ ਕਰਨ ਲਈ ਪ੍ਰੇਰਿਆ। ਇਸ ਮੌਕੇ ਪ੍ਰਿੰਸੀਪਲ ਜੋਰਾਵਰ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਪ੍ਰਬੰਧਕ ਅਮਰਜੀਤ ਸਿੰਘ, ਮਲਕੀਅਤ ਸਿੰਘ ਰਘਬੋਤਰਾ ਸਮੇਤ ਕਈ ਪ੍ਰਮੁੱਖ ਸ਼ਾਮਲ ਸਨ।
Advertisement
Advertisement
