ਪੰਜ ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ
ਜ਼ਿਲ੍ਹੇ ’ਚ ਝੋਨੇ ਦੀ ਖ਼ਰੀਦ 5 ਲੱਖ ਮੀਟਰਿਕ ਟਨ ਨੇੜੇ ਪਹੁੰਚ ਗਈ ਹੈ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਤੱਕ ਜ਼ਿਲ੍ਹੇ ਦੀਆਂ ਸਭ ਮੰਡੀਆਂ ਵਿੱਚ ਕੁੱਲ 4,93,367 ਮੀਟਰਿਕ ਟਨ ਝੋਨੇ ਦੀ ਆਮਦ ਦਰਜ ਹੋਈ, ਜਿਸ...
Advertisement
ਜ਼ਿਲ੍ਹੇ ’ਚ ਝੋਨੇ ਦੀ ਖ਼ਰੀਦ 5 ਲੱਖ ਮੀਟਰਿਕ ਟਨ ਨੇੜੇ ਪਹੁੰਚ ਗਈ ਹੈ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਤੱਕ ਜ਼ਿਲ੍ਹੇ ਦੀਆਂ ਸਭ ਮੰਡੀਆਂ ਵਿੱਚ ਕੁੱਲ 4,93,367 ਮੀਟਰਿਕ ਟਨ ਝੋਨੇ ਦੀ ਆਮਦ ਦਰਜ ਹੋਈ, ਜਿਸ ਵਿੱਚੋਂ 4,84,976.80 ਮੀਟਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਝੋਨੇ ਦੀ ਖ਼ਰੀਦ ਸੁਚਾਰੂ ਢੰਗ ਨਾਲ ਜਾਰੀ ਹੈ। ਪਨਗਰੇਨ ਵੱਲੋਂ ਸਭ ਤੋਂ ਵੱਧ 1,77,598.00 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ, ਜਦਕਿ ਮਾਰਕਫੈੱਡ ਵੱਲੋਂ 1,46,830.75 ਮੀਟਰਿਕ ਟਨ, ਪਨਸਪ ਵੱਲੋਂ 1,15,074.64 ਮੀਟਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 45,133.91 ਮੀਟਰਿਕ ਟਨ ਅਤੇ ਨਿੱਜੀ ਟਰੇਡਰਾਂ ਵੱਲੋਂ 339.50 ਮੀਟਰਿਕ ਟਨ ਖ਼ਰੀਦ ਕੀਤੀ ਹੈ।
Advertisement
Advertisement
