ਨਿੱਜੀ ਪੱਤਰ ਪ੍ਰੇਰਕ/ਟਨਸ
ਜਲੰਧਰ/ਅੰਮ੍ਰਿਤਸਰ, 25 ਅਕਤੂਬਰ
ਜਲੰਧਰ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਜਸਬੀਰ ਸਿੰਘ ਅਤੇ ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲੀਸ ਜਗਮੋਹਨ ਸਿੰਘ, ਪੀਪੀਐੱਸ ਨੇ ਨੇ ਦਸਵੀਂ ਅਤੇ ਬਾਰ੍ਹਵੀਂ ਦੀਆਂ 26 ਅਕਤੂਬਰ ਤੋਂ ਲੈ ਕੇ 17 ਨਵੰਬਰ ਤੱਕ ਕਰਵਾਈਆ ਜਾ ਰਹੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਧਾਰਾ 144 ਲਾਗੂ ਕਰ ਦਿੱਤਾ ਹੈ। ਜ਼ਿਲ੍ਹਆਂ ਦੇ ਸਮੂਹ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ `ਤੇ ਪੂਰਨ ਤੌਰ `ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਪ੍ਰੀਖਿਆਵਾਂ ਖ਼ਤਮ ਹੋਣ ਤੱਕ ਲਾਗੂ ਰਹਿਣਗੇ।