ਹੁਸ਼ਿਆਰਪੁਰ: ਸ਼੍ਰੋਮਣੀ ਅਕਾਲੀ ਦਲ ਦਾ ਹਰੇਕ ਵਰਕਰ ਪਾਰਟੀ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣ ਲਈ ਚੋਣ ਮੈਦਾਨ ’ਚ ਡਟਿਆ ਹੋਇਆ ਹੈ ਅਤੇ ਉਨ੍ਹਾਂ ਦਾ ਜੋਸ਼ ਪਾਰਟੀ ਉਮੀਵਾਰ ਸੋਹਣ ਸਿੰਘ ਠੰਡਲ ਨੂੰ ਜਿੱਤ ਵੱਲ ਲਿਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਸੰਜੀਵ ਤਲਵਾੜ ਨੇ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਡੋਰ-ਟੂ-ਡੋਰ ਚੋਣ ਪ੍ਰਚਾਰ ਕਰਦਿਆਂ ਕੀਤਾ। ਤਲਵਾੜ ਨੇ ਕਿਹਾ ਕਿ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੇ ਆਦਰਸ਼ਾਂ ਤੇ ਨਕਸ਼ੇ ਕਦਮਾਂ ’ਤੇ ਚੱਲਦਿਆਂ ਅਕਾਲੀ ਦਲ ਪੰਜਾਬ ਅਤੇ ਪੰਜਾਬੀਅਤ ਦੇ ਹੱਕ ਲਈ ਚੱਟਾਨ ਵਾਂਗ ਸੂਬੇ ਦੇ ਲੋਕਾਂ ਨਾਲ ਖੜ੍ਹਾ ਹੈ। ਇਸ ਦੌਰਾਨ ਸ਼ਹਿਰੀ ਪ੍ਰਧਾਨ ਬਿਕਰਮਜੀਤ ਸਿੰਘ ਕਲਸੀ, ਪ੍ਰੇਮ ਸਿੰਘ, ਸੰਤੋਖ ਸਿੰਘ ਔਜਲਾ, ਨਰਿੰਦਰ ਸਿੰਘ, ਰੂਪ ਲਾਲ ਥਾਪਰ, ਮਨਿੰਦਰਪਾਲ ਬੇਦੀ, ਗੁਰਚਰਨ ਸਿੰਘ, ਮੇਖਣ ਸਿੰਘ ਆਦਿ ਨੇ ਵੀ ਆਪਣੇ ਸਾਥੀਆਂ ਸਮੇਤ ਘਰ-ਘਰ ਜਾ ਕੇ ਠੰਡਲ ਦੇ ਹੱਕ ’ਚ ਪ੍ਰਚਾਰ ਕੀਤਾ। -ਪੱਤਰ ਪ੍ਰੇਰਕ