DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸਿਹਤ ਕਰਮਚਾਰੀਆਂ ਨੂੰ ਨਜ਼ਰਬੰਦ ਕਰਨ ਦਾ ਵਿਰੋਧ

ਸੈਂਕੜੇ ਮੁਲਾਜ਼ਮਾਂ ਨੇ ਧਰਨਾ ਲਾਇਆ; ਚੌਕ ਵਿੱਚ ਮੁੱਖ ਮੰਤਰੀ ਦਾ ਪੁਤਲਾ ਫੂਕਿਆ

  • fb
  • twitter
  • whatsapp
  • whatsapp
featured-img featured-img
ਕਰਤਾਰਪੁਰ ਵਿੱਚ ਮੁੱਖ ਮੰਤਰੀ ਦਾ ਪੁਤਲਾ ਫੂਕਦੇ ਹੋਏ ਮੁਲਾਜ਼ਮ।
Advertisement

ਕਰਤਾਰਪੁਰ ਦੇ ਪਿੰਡ ਕਾਹਲਵਾਂ ਵਿਚ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਸਿਹਤ ਵਿਭਾਗ ਦੀ ਮੈਡੀਕਲ ਟੀਮ ਨੂੰ ਕੈਂਪ ’ਤੇ ਜਾਣ ਤੋਂ ਰੋਕਣ ਅਤੇ ਸਿਹਤ ਕਰਮਚਾਰੀਆਂ ਨੂੰ ਸੈਂਟਰਾਂ ’ਤੇ ਨਜ਼ਰਬੰਦ ਕਰਨ ਦੇ ਰੋਸ ਵਜੋਂ ਸਾਂਝੀ ਸੰਘਰਸ਼ ਕਮੇਟੀ ਸਿਹਤ ਵਿਭਾਗ ਦੀ ਅਗਵਾਈ ਹੇਠ ਸੈਂਕੜੇ ਮੁਲਾਜ਼ਮਾਂ ਵੱਲੋਂ ਡਾ. ਬੀ ਆਰ ਅੰਬੇਡਕਰ ਚੌਕ ਵਿਚ ਧਰਨਾ ਲਾਇਆ ਗਿਆ। ਡੀ ਐੱਸ ਪੀ ਦਫ਼ਤਰ ਤੱਕ ਰੋਹ ਭਰਪੂਰ ਮੁਜ਼ਾਹਰਾ ਕਰਦੇ ਹੋਏ ਮੁਲਾਜ਼ਮਾਂ ਵਲੋਂ ਦਫ਼ਤਰ ਦੇ ਸਾਹਮਣੇ ਮੁੱਖ ਸੜਕ ਉੱਤੇ ਮੁੱਖ ਮੰਤਰੀ ਦੀ ਅਰਥੀ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਯੂਨੀਅਨ ਆਗੂਆਂ ਨੇ ਦੱਸਿਆ ਕਿ 27 ਅਗਸਤ ਨੂੰ ਸਾਰਾ ਦਿਨ ਭੁੱਖਣ ਭਾਣੇ ਪੁਲਿਸ ਵਲੋਂ ਬੰਧਕ ਬਣਾ ਕੇ ਰੱਖਣ ਵਾਲੇ ਮੁਲਾਜ਼ਮਾਂ ਦੀ ਇਸ ਟੀਮ ਵਿੱਚ ਡਾਕਟਰ, ਆਸ਼ਾ ਵਰਕਰਾਂ ਅਤੇ ਹੋਰ ਸਿਹਤ ਕਰਮਚਾਰੀ ਸ਼ਾਮਲ ਸਨ। ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੀ ਸਟੇਟ ਪ੍ਰਧਾਨ ਸਰਬਜੀਤ ਕੌਰ ਦੀ ਡਿਊਟੀ ਕੈਂਸਲ ਕਰ ਕੇ ਉਨ੍ਹਾਂ ਨੂੰ ਜ਼ਬਰਦਸਤੀ ਘਰ ਭੇਜ ਦਿੱਤਾ ਗਿਆ ਸੀ, ਜਦਕਿ ਬਾਕੀ ਸਿਹਤ ਵਿਭਾਗ ਦੇ ਸਟਾਫ ਨੂੰ ਦੇਰ ਸ਼ਾਮ ਤੱਕ ਸਿਹਤ ਸੈਂਟਰ ’ਤੇ ਹੀ ਨਜ਼ਰਬੰਦ ਕਰ ਕੇ ਰੱਖਿਆ ਗਿਆ। ਇਸ ਮੌਕੇ ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਆਗੂ ਹਰਿੰਦਰ ਦੁਸਾਂਝ ਦੁਸਾਂਝ, ਪੈਰਾ ਮੈਡੀਕਲ ਸੰਘਰਸ਼ ਕਮੇਟੀ ਦੇ ਅਮਨਪ੍ਰੀਤ ਸਿੰਘ, ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੀ ਸੂਬਾ ਪ੍ਰਧਾਨ ਸਰਬਜੀਤ ਕੌਰ, ਕੁਲਜੀਤ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂ ਕਸ਼ਮੀਰ ਸਿੰਘ ਘੁੱਗਸ਼ੋਰ, ਯੂਨੀਅਨ ਦੇ ਯੂਥ ਵਿੰਗ ਆਗੂ ਗੁਰਪ੍ਰੀਤ ਸਿੰਘ ਚੀਦਾ, ਫਾਰਮਾਸਿਸਟ ਯੂਨੀਅਨ ਦੇ ਜਨਰਲ ਸਕੱਤਰ ਸ਼ਰਨਜੀਤ ਸਿੰਘ ਬਾਵਾ ਅਤੇ ਸੀ ਐੱਚ ਓ ਯੂਨੀਅਨ ਦੇ ਸੁਖਪ੍ਰੀਤ ਕੌਰ, ਯੂਨੀਅਨ ਦੇ ਆਗੂ ਰਾਜਵਿੰਦਰ ਕੌਰ ਨੇ ਸੰਬੋਧਨ ਕੀਤਾ।

Advertisement
Advertisement
×