ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੰਨ੍ਹੀਆਂ ਕਲਾਂ ’ਚ ਫੈਕਟਰੀ ਖ਼ਿਲਾਫ਼ ਧਰਨਾ ਸਮਾਪਤ

ਫੈਕਟਰੀ ਦੀ ਬਿਜਲੀ ਦੀ ਸਪਲਾਈ ਕੱਟੀ; ਲੋਕਾਂ ਨੇ ਪ੍ਰਸ਼ਾਸਨ ਦੇ ਭਰੋਸੇ ਮਗਰੋਂ ਧਰਨਾ ਚੁੱਕਿਆ
Advertisement

ਗੁਰਮੀਤ ਸਿੰਘ ਖੋਸਲਾ

ਸ਼ਾਹਕੋਟ, 2 ਅਪਰੈਲ

Advertisement

ਪਿੰਡ ਕੰਨ੍ਹੀਆਂ ਕਲਾਂ ਵਿੱਚ ਪਲਾਸਟਿਕ ਦੀ ਫੈਕਟਰੀ ਨੂੰ ਬੰਦ ਕਰਵਾਉਣ ਲਈ ਇਲਾਕਾ ਵਾਸੀਆਂ ਵੱਲੋਂ ਪਿਛਲੇ ਪੰਜ ਮਹੀਨਿਆਂ ਤੋਂ ਫੈਕਟਰੀ ਅੱਗੇ ਲਾਇਆ ਹੋਇਆ ਧਰਨਾ ਅੱਜ ਪ੍ਰਸ਼ਾਸਨ ਵੱਲੋਂ ਦਿਤੇ ਗਏ ਭਰੋਸੇ ਤੋਂ ਬਾਅਦ ਸਮਾਪਤ ਹੋ ਗਿਆ। ਅੱਜ ਐੱਸਡੀਐੱਮ ਸ਼ਾਹਕੋਟ ਸ਼ੁਭੀ ਆਂਗਰਾ, ਤਹਿਸੀਲਦਾਰ ਮਨਿੰਦਰ ਸਿੰਘ ਡੀਐਸਪੀ ਉਂਕਾਰ ਸਿੰਘ ਬਰਾੜ ਅਤੇ ਪ੍ਰਦੂਸਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੇ ਧਰਨੇ ਵਿਚ ਪਹੁੰਚ ਕੇ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਧਰਨਾਕਾਰੀਆਂ ਨੂੰ ਵਿਸਵਾਸ਼ ਦਿਵਾਇਆ ਕਿ ਫੈਕਟਰੀ ਨੂੰ ਜਾਣ ਵਾਲੀ ਬਿਜਲੀ ਦੀ ਸਪਲਾਈ ਕੱਟ ਦਿੱਤੀ ਗਈ ਹੈ। ਫੈਕਟਰੀ ਮਾਲਕ ਧਰਨਾ ਸਮਾਪਤ ਹੋਣ ਉਪਰੰਤ ਆਪਣਾ ਸਮਾਨ ਚੁੱਕ ਲਵੇਗਾ। ਇਸ ਤੋਂ ਬਾਅਦ ਧਰਨਾਕਾਰੀਆਂ ਨੇ ਧਰਨਾ ਸਮਾਪਤ ਕਰ ਦਿੱਤਾ। ਧਰਨਾਕਾਰੀਆਂ ਨੇ ਪ੍ਰਸ਼ਾਸਨ ਤੋਂ ਫੈਕਟਰੀ ਅੰਦਰ ਬੋਰਾਂ ਨੂੰ ਬੰਦ ਕਰਵਾਉਣ ਦੀ ਮੰਗ ਵੀ ਕੀਤੀ। ਜ਼ਿਕਰਯੋਗ ਹੈ ਕਿ ਇਲਾਕਾ ਵਾਸੀਆਂ ਨੇ ਫੈਕਟਰੀ ਮਾਲਕਾਂ ’ਤੇ ਦੋਸ਼ ਲਾਇਆ ਸੀ ਕਿ ਉਨ੍ਹਾਂ ਨੇ ਫੈਕਟਰੀ ਦੇ ਗੰਦੇ ਤੇ ਕੈਮੀਕਲਜ਼ ਦੇ ਪਾਣੀ ਨੂੰ ਸਿੱਧਾ ਧਰਤੀ ਵਿਚ ਪਾਉਣ ਲਈ ਜੋ ਬੋਰ ਕੀਤੇ ਹਨ ਉਸ ਨਾਲ ਇਲਾਕੇ ਦਾ ਪਾਣੀ ਖਰਾਬ ਹੋ ਜਾਵੇਗਾ। ਇਸ ਖ਼ਿਲਾਫ਼ ਇਲਾਕਾ ਵਾਸੀਆਂ ਨੇ 24 ਅਕਤੂਬਰ ਤੋਂ ਫੈਕਟਰੀ ਬੰਦ ਕਰਵਾਉਣ ਲਈ ਫੈਕਟਰੀ ਅੱਗੇ ਦਿਨ/ਰਾਤ ਦਾ ਧਰਨਾ ਲਾਇਆ ਹੋਇਆ ਸੀ। ਇਸ ਸਬੰਧੀ ਐੱਸਡੀਐੱਮ ਸ਼ਾਹਕੋਟ ਵੱਲੋਂ ਤਿਆਰ ਕੀਤੀ ਰਿਪੋਰਟ ਵਿਚ ਵੀ ਫੈਕਟਰੀ ’ਚ ਪਾਈਆਂ ਊਣਤਾਈਆਂ ਕਾਰਨ ਫੈਕਟਰੀ ਨੂੰ ਬੰਦ ਕਰਨ ਦੀ ਸਿਫਾਰਿਸ਼ ਕੀਤੀ ਗਈ ਸੀ।

Advertisement