DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਰਾਹੁਲ ਗਾਂਧੀ ’ਤੇ ਐੱਫ ਆਈ ਆਰ ਖ਼ਿਲਾਫ਼ ਰੋਸ ਮੁਜ਼ਾਹਰਾ

ਕਾਂਗਰਸ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਐੱਫ ਆਈ ਆਰ ਦਰਜ ਕਰਨ ਦੇ ਵਿਰੋਧ ਵਿੱਚ ਬਲਾਚੌਰ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ...

  • fb
  • twitter
  • whatsapp
  • whatsapp
Advertisement

ਕਾਂਗਰਸ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਐੱਫ ਆਈ ਆਰ ਦਰਜ ਕਰਨ ਦੇ ਵਿਰੋਧ ਵਿੱਚ ਬਲਾਚੌਰ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਭਾਜਪਾ ਸਰਕਾਰ ਦੀ ਕਾਰਵਾਈ ਖ਼ਿਲਾਫ਼ ਤਿੱਖਾ ਰੋਸ ਪ੍ਰਗਟ ਕਰਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਜੇ ਮੰਗੂਪੁਰ, ਨੇ ਕਿਹਾ ਕਿ ਰਾਹੁਲ ਗਾਂਧੀ ਦੇਸ਼ ਦੇ ਆਮ ਲੋਕਾਂ, ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਦੇ ਹੱਕਾਂ ਦੀ ਆਵਾਜ਼ ਲਗਾਤਾਰ ਬੁਲੰਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕੋਈ ਵੀ ਕੋਸ਼ਿਸ਼ ਕਬੂਲ ਨਹੀਂ ਕੀਤੀ ਜਾ ਸਕਦੀ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ।

Advertisement
Advertisement
×