DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਲੁੱਕ ਪਲਾਂਟ ਖ਼ਿਲਾਫ਼ ਧਰਨਾ ਲਾਇਆ

ਇੱਥੋਂ ਦੇ ਦਰਵੇਸ਼ ਪਿੰਡ ਦੇ ਨਜ਼ਦੀਕ ਲੱਗੇ ਲੁੱਕ ਪਲਾਂਟ ਨੂੰ ਬੰਦ ਕਰਵਾਉਣ ਦੀ ਮੰਗ ਲਈ ਪਿੰਡ ਵਾਸੀਆਂ ਵੱਲੋਂ ਅੱਜ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਬੀ ਸੀ ਵਿੰਗ ਦੇ ਆਗੂ ਦਲਜੀਤ ਰਾਜੂ ਸ਼ਾਮਿਲ ਹੋਏ ਅਤੇ ਪਿੰਡ ਵਾਸੀਆਂ ਦੇ...

  • fb
  • twitter
  • whatsapp
  • whatsapp
featured-img featured-img
ਦਰਵੇਸ਼ ਪਿੰਡ ਵਿੱਚ ਧਰਨਾ ਦਿੰਦੇ ਹੋਏ ਲੋਕ।
Advertisement

ਇੱਥੋਂ ਦੇ ਦਰਵੇਸ਼ ਪਿੰਡ ਦੇ ਨਜ਼ਦੀਕ ਲੱਗੇ ਲੁੱਕ ਪਲਾਂਟ ਨੂੰ ਬੰਦ ਕਰਵਾਉਣ ਦੀ ਮੰਗ ਲਈ ਪਿੰਡ ਵਾਸੀਆਂ ਵੱਲੋਂ ਅੱਜ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਬੀ ਸੀ ਵਿੰਗ ਦੇ ਆਗੂ ਦਲਜੀਤ ਰਾਜੂ ਸ਼ਾਮਿਲ ਹੋਏ ਅਤੇ ਪਿੰਡ ਵਾਸੀਆਂ ਦੇ ਹੱਕ ’ਚ ਆਵਾਜ਼ ਬੁਲੰਦ ਕੀਤੀ।

ਧਰਨਾਕਾਰੀਆਂ ਨੇ ਦੋਸ਼ ਲਗਾਇਆ ਕਿ ਲੁੱਕ ਪਲਾਂਟ ਤੋਂ ਨਿਕਲਣ ਵਾਲੇ ਧੂੰਏਂ, ਬਦਬੂ ਤੇ ਹੋਰ ਪ੍ਰਦੂਸ਼ਣ ਕਾਰਨ ਇਲਾਕੇ ਦੇ ਲੋਕਾਂ ਦੀ ਸਿਹਤ ਨੂੰ ਗੰਭੀਰ ਖ਼ਤਰਾ ਪੈਦਾ ਹੋ ਰਿਹਾ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਲਾਂਟ ਦੇ ਚੱਲਣ ਨਾਲ ਹਵਾ ਅਤੇ ਵਾਤਾਵਰਣ ਪ੍ਰਦੂਸ਼ਿਤ ਹੋ ਰਿਹਾ ਹੈ, ਜਿਸ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਹੋਰ ਨਾਗਰਿਕਾਂ ਨੂੰ ਸਾਹ ਅਤੇ ਹੋਰ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Advertisement

ਧਰਨੇ ਦੌਰਾਨ ਸੰਬੋਧਨ ਕਰਦਿਆਂ ਰਾਜੂ ਨੇ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਕੀਮਤ ’ਤੇ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਲੋਕਾਂ ਦੀਆਂ ਸਮੱਸਿਆਵਾ ਨੂੰ ਗੰਭੀਰਤਾ ਨਾਲ ਨਾ ਲਿਆ ਅਤੇ ਪਲਾਂਟ ਖਿਲਾਫ਼ ਢੁੱਕਵੀਂ ਕਾਰਵਾਈ ਨਾ ਕੀਤੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਲਾਂਟ ਦੀ ਤੁਰੰਤ ਜਾਂਚ ਕਰਵਾਈ ਜਾਵੇ ਅਤੇ ਜੇਕਰ ਇਹ ਲੋਕਾਂ ਦੀ ਸਿਹਤ ਅਤੇ ਵਾਤਾਵਰਣ ਲਈ ਨੁਕਸਾਨਦਾਇਕ ਸਾਬਤ ਹੁੰਦਾ ਹੈ ਤਾਂ ਇਸ ਨੂੰ ਫੌਰੀ ਤੌਰ ’ਤੇ ਬੰਦ ਕੀਤਾ ਜਾਵੇ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਉਨ੍ਹਾਂ ਦੀ ਮੰਗ ਪੂਰੀ ਨਹੀਂ ਹੁੰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

Advertisement

ਮੌਕੇ ’ਤੇ ਧਰਨਾਕਾਰੀਆਂ ਨਾਲ ਗੱਲਬਾਤ ਕਰਨ ਲਈ ਐੱਸ ਐੱਚ ਓ ਸਤਨਾਮਪੁਰਾ ਮੌਕੇ ’ਤੇ ਪੁੱਜੇ ਤੇ ਗੱਲਬਾਤ ਕੀਤੀ। ਐੱਸ ਡੀ ਐੱਮ ਰਣਦੀਪ ਸਿੰਘ ਧੀਰ ਨੇ ਇਸ ਮਾਮਲੇ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।

Advertisement
×