DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹੜ੍ਹ ਪੀੜਤ ਕਿਸਾਨਾਂ ਨੂੰ ਅਜੇ ਤੱਕ ਮੁਆਵਜ਼ਾ ਨਹੀਂ ਮਿਲਿਆ

ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਵੱਲੋਂ ਅੰਦੋਲਨ ਤੇਜ਼ ਕਰਨ ਦਾ ਐਲਾਨ

  • fb
  • twitter
  • whatsapp
  • whatsapp
Advertisement

ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਸੂਬਾ ਪੱਧਰੀ ਮੀਟਿੰਗ ਅੱਜ ਕਸਬਾ ਖਡੂਰ ਸਾਹਿਬ ਵਿੱਚ ਕੀਤੀ ਗਈ| ਇਸ ਮੀਟਿੰਗ ਵਿੱਚ ਜਥੇਬੰਦੀ ਦੀ ਕੋਰ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਹੋਰ ਸੂਬਾ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ| ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਅੱਜ ਤੱਕ ਵੀ ਮੁਆਵਜ਼ਾ ਨਾ ਦਿੱਤੇ ਜਾਣ ਦੀ ਨਿਖੇਧੀ ਕਰਦਿਆਂ ਸਰਕਾਰ ਖਿਲਾਫ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਤਿੱਖਾ ਸੰਘਰਸ਼ ਕਰਨ ਦੀ ਵਿਉਂਤਬੰਦੀ ਕੀਤੀ ਗਈ| ਜਥੇਬੰਦੀ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਥੇਬੰਦੀ ਵੱਲੋਂ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਲਈ ਤਿੱਖਾ ਸੰਘਰਸ਼ ਸ਼ੁਰੂ ਕਰਨ ਲਈ 6 ਫਰਵਰੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿੱਚ ਅਰਦਾਸ ਕੀਤੀ ਜਾਵੇਗੀ| ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਵਿੱਚ ਜਿੱਥੇ ਕਿਸਾਨਾਂ ਨੂੰ ਹੜ੍ਹਾਂ ਦੌਰਾਨ ਤਬਾਹ ਹੋਈ ਫ਼ਸਲ ਲਈ 70 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਲੈਣਾ ਸ਼ਾਮਲ ਹੈ ਉੱਥੇ ਜਥੇਬੰਦੀ ਕੰਡਿਆਲੀ ਤਾਰ ਦੇ ਪਾਰਲੀ ਜ਼ਮੀਨ ਲਈ 30,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੀ ਵੀ ਮੰਗ ਕੀਤੀ ਜਾਂਦੀ ਹੈ| ਉਨ੍ਹਾਂ ਕਿਹਾ ਕਿ ਜਥੇਬੰਦੀ ਨੇ ਦਰਿਆਈ ਪਾਣੀ ਦੀ ਮਾਲਕੀ ਰਿਪੇਰੀਅਨ ਸਿਧਾਂਤਾਂ ਅਨੁਸਾਰ ਕਰਵਾਉਣ, ਪੰਜਾਬ ਯੂਨੀਵਰਸਿਟੀ ਨੂੰ ਪੰਜਾਬ ਸਰਕਾਰ ਦੇ ਪ੍ਰਬੰਧ ਅਧੀਨ ਲਿਆਉਣ ਆਦਿ ਦੀ ਵੀ ਮੰਗ ਕਰਦੀ ਹੈ| ਇਸ ਮੀਟਿੰਗ ਵਿੱਚ ਜਥੇਬੰਦੀ ਦੇ ਆਗੂ ਹਰਜੀਤ ਸਿੰਘ ਝੀਤਾ, ਦਲਬੀਰ ਸਿੰਘ, ਸੁਖਵਿੰਦਰ ਸਿੰਘ, ਪਰਮਜੀਤ ਸਿੰਘ, ਨਿਰਵੈਲ ਸਿੰਘ ਨੇ ਵੀ ਸੰਬੋਧਨ ਕੀਤਾ|

Advertisement
Advertisement
×