ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਬਾਇਲੀਆਂ ਦੇ ਉਜਾੜੇ ਤੇ ਕਤਲਾਂ ਵਿਰੁੱਧ ਮੁਜ਼ਾਹਰਾ

ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ ਲੈਨਿਨਵਾਦੀ) ਨਿਊ ਡੈਮੋਕਰੇਸੀ ਵੱਲੋਂ ਅੱਜ ਇੱਥੇ ਕੇਂਦਰ ਸਰਕਾਰ ਵੱਲੋਂ ਛੱਤੀਸਗੜ੍ਹ ਵਿੱਚ ਕਬਾਇਲੀਆਂ ਦੇ ਉਜਾੜੇ ਅਤੇ ਕਮਿਊਨਿਸਟ ਇਨਕਲਾਬੀਆਂ ਤੇ ਕਬਾਇਲੀਆਂ ਦੇ ਕਤਲਾਂ ਦੇ ਵਿਰੋਧ ਵਿੱਚ ਮੁਜ਼ਾਹਰਾ ਕੀਤਾ ਗਿਆ। ਇਸ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ...
Bਨਵਾਂ ਸ਼ਹਿਰ ਵਿੱਚ ਮੁਜ਼ਾਹਰਾ ਕਰਦੇ ਹੋਏ ਸੀ ਪੀ ਆਈ ਵਰਕਰ।
Advertisement
ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ ਲੈਨਿਨਵਾਦੀ) ਨਿਊ ਡੈਮੋਕਰੇਸੀ ਵੱਲੋਂ ਅੱਜ ਇੱਥੇ ਕੇਂਦਰ ਸਰਕਾਰ ਵੱਲੋਂ ਛੱਤੀਸਗੜ੍ਹ ਵਿੱਚ ਕਬਾਇਲੀਆਂ ਦੇ ਉਜਾੜੇ ਅਤੇ ਕਮਿਊਨਿਸਟ ਇਨਕਲਾਬੀਆਂ ਤੇ ਕਬਾਇਲੀਆਂ ਦੇ ਕਤਲਾਂ ਦੇ ਵਿਰੋਧ ਵਿੱਚ ਮੁਜ਼ਾਹਰਾ ਕੀਤਾ ਗਿਆ। ਇਸ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਫੂਕੇ ਗਏ।

ਇਸ ਤੋਂ ਪਹਿਲਾਂ ਸਥਾਨਕ ਬੱਸ ਅੱਡੇ ਉੱਤੇ ਕੀਤੀ ਗਈ ਰੈਲੀ ਨੂੰ ਪਾਰਟੀ ਦੇ ਆਗੂ ਕੁਲਵਿੰਦਰ ਸਿੰਘ ਵੜੈਚ ਦਲਜੀਤ ਸਿੰਘ ਐਡਵੋਕੇਟ ਅਤੇ ਲੇਖਕ ਬੂਟਾ ਸਿੰਘ ਨੇ ਸੰਬੋਧਨ ਕਰਦਿਆਂ ਆਖਿਆ ਕਿ ਕੇਂਦਰ ਸਰਕਾਰ ਕਬਾਇਲੀਆਂ ਨੂੰ ਉਜਾੜ ਕੇ ਉਨ੍ਹਾਂ ਦੀ ਸੰਪੱਤੀ ਕਾਰਪੋਰੇਟਰਾਂ ਦੇ ਹਵਾਲੇ ਕਰਨ ਦੇ ਮਕਸਦ ਨਾਲ ਇਹ ਜਬਰ ਢਾਹ ਰਹੀ ਹੈ ਜਿਸ ਵਿੱਚ ਕਮਿਊਨਿਸਟ ਇਨਕਲਾਬੀਆਂ ਅਤੇ ਕਬਾਇਲੀਆਂ ਨੂੰ ਝੂਠੇ ਪੁਲੀਸ ਮੁਕਾਬਲਿਆਂ ਵਿੱਚ ਮਾਰਿਆ ਜਾ ਰਿਹਾ ਹੈ। ਕੇਂਦਰ ਸਰਕਾਰ ਅਡਾਨੀ, ਅੰਬਾਨੀ ਅਤੇ ਅਮਿਤ ਸ਼ਾਹ ਦੇ ਲੜਕੇ ਦੀ ਸੁਰੱਖਿਆ ਨੂੰ ਹੀ ਦੇਸ਼ ਦੀ ਸੁਰੱਖਿਆ ਸਮਝ ਰਹੀ ਹੈ।

Advertisement

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਮਾਓਵਾਦੀਆਂ ਨੂੰ ਖਤਮ ਕਰਨ ਦੇ ਬਹੁਤ ਯਤਨ ਹੋਏ ਪਰ ਨਾ ਤਾਂ ਵਿਚਾਰਧਾਰਾ ਖਤਮ ਨਹੀਂ ਹੋਈ ਅਤੇ ਨਾ ਹੀ ਮਾਓਵਾਦੀ। ਕਾਰਪੋਰੇਟ ਘਰਾਣਿਆਂ ਵੱਲੋਂ ਭਾਰਤ ਦੇ ਜੰਗਲੀ ਅਤੇ ਪਹਾੜੀ ਖੇਤਰਾਂ ਵਿੱਚ ਮੌਜੂਦ ਬਹੁਮੁੱਲੇ ਖਣਿਜ ਪਦਾਰਥਾਂ ਦੀ ਲੁੱਟ ਇਨ੍ਹਾਂ ਜੰਗਲਾਂ ਅਤੇ ਪਹਾੜਾਂ (ਸਮੇਤ ਉੱਥੇ ਰਹਿੰਦੇ ਆਦਿਵਾਸੀ ਲੋਕਾਂ) ਨੂੰ ਉਜਾੜ ਕੇ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਦੇਸੀ-ਵਿਦੇਸ਼ੀ ਕਾਰਪੋਰੇਟਾਂ ਦੀ ਸੇਵਾ ਲਈ ਮੁਲਕ ਦੇ ਜੰਗਲੀ ਖੇਤਰਾਂ ਅੰਦਰ ਕਬਾਇਲੀਆਂ ’ਤੇ ਅੰਨ੍ਹਾ ਜਬਰ ਢਾਹ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਲੋਕ ਇਨ੍ਹਾਂ ਲੋਕਾਂ, ਜੰਗਲਾਂ, ਪਹਾੜਾਂ, ਕੁਦਰਤੀ ਸਾਧਨਾਂ ਨੂੰ ਬਚਾਉਣ ਲਈ ਲੜ ਰਹੇ ਹਨ ਉਨ੍ਹਾਂ ਨੂੰ ਹਰ ਤਰ੍ਹਾਂ ਦੇ ਸੰਵਿਧਾਨਿਕ, ਜਮਹੂਰੀ ਤੇ ਮਨੁੱਖੀ ਅਧਿਕਾਰਾਂ ਦੇ ਤਕਾਜ਼ਿਆਂ ਨੂੰ ਤੱਜ ਕੇ ਆਏ ਦਿਨ ਝੂਠੇ ਪੁਲੀਸ ਮੁਕਾਬਲਿਆਂ ’ਚ ਕਬਾਇਲੀਆਂ ਤੇ ਮਾਓਵਾਦੀਆਂ ਦਾ ਕਤਲੇਆਮ ਕੀਤਾ ਜਾ ਰਿਹਾ ਹੈ। ਕਾਰਪੋਰੇਟ ਜਗਤ ਦੀ ਸੇਵਾ ਲਈ ਲੋਕਾਂ ਦੇ ਜਮਹੂਰੀ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ। ਇਸ ਲਈ ਆਦਿਵਾਸੀ ਖੇਤਰਾਂ ਦੇ ਲੋਕਾਂ ਦੇ ਹੱਕ ’ਚ ਆਵਾਜ਼ ਉਠਾਉਣੀ ਸਾਡਾ ਫਰਜ਼ ਹੈ। ਇਸ ਮੌਕੇ ਅਵਤਾਰ ਸਿੰਘ ਤਾਰੀ ਅਤੇ ਹਰੀ ਰਾਮ ਰਸੂਲਪੁਰੀ ਨੇ ਵੀ ਸੰਬੋਧਨ ਕੀਤਾ।

 

Advertisement
Show comments