ਆਂਗਣਵਾੜੀ ਮੁਲਾਜ਼ਮਾਂ ਵੱਲੋਂ ਰੋਸ ਮੁਜ਼ਾਹਰਾ : The Tribune India

ਆਂਗਣਵਾੜੀ ਮੁਲਾਜ਼ਮਾਂ ਵੱਲੋਂ ਰੋਸ ਮੁਜ਼ਾਹਰਾ

ਆਂਗਣਵਾੜੀ ਮੁਲਾਜ਼ਮਾਂ ਵੱਲੋਂ ਰੋਸ ਮੁਜ਼ਾਹਰਾ

ਫਗਵਾੜਾ ਵਿੱਚ ਨਾਅਰੇਬਾਜ਼ੀ ਕਰਦੀਆਂ ਹੋਈਆਂ ਆਂਗਣਵਾੜੀ ਮੁਲਾਜ਼ਮਾਂ। - ਫ਼ੋਟੋ: ਚਾਨਾ

ਪੱਤਰ ਪ੍ਰੇਰਕ

ਫਗਵਾੜਾ, 2 ਅਕਤੂਬਰ

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ’ਤੇ ਬਲਾਕ ਪ੍ਰਧਾਨ ਬਿਮਲਾ ਦੇਵੀ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਅੱਜ ਬਲਾਕ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੇ ਨਾਂ ਮੰਗ ਪੱਤਰ ਐੱਸ.ਐੱਚ.ਓ. ਸਿਟੀ ਅਮਨਦੀਪ ਨੂੰ ਸੌਂਪਿਆ। ਇਸ ਮੌਕੇ ਵੱਡੀ ਗਿਣਤੀ ’ਚ ਇਕੱਤਰ ਹੋਈਆਂ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਤੇ ਕੇਂਦਰ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਮਹੇਸ਼ ਕੁਮਾਰੀ, ਕ੍ਰਿਸ਼ਨਾ ਦੇਵੀ, ਕਸ਼ਮੀਰ ਕੌਰ, ਪਰਮਜੀਤ ਕੌਰ, ਬਲਵਿੰਦਰ ਕੌਰ, ਮੀਨਾ ਕੁਮਾਰੀ, ਸੁਖਦੇਵ ਕੁਮਾਰੀ, ਹਰਜਿੰਦਰ ਕੌਰ, ਕੌਸ਼ੱਲਿਆ ਦੇਵੀ, ਬਲਵਿੰਦਰ ਕੌਰ, ਕਮਲਾ ਆਰਤੀ ਨੇ ਕਿਹਾ ਕਿ ਆਈ ਸੀਡੀਐੱਸ ਸਕੀਮ ਨੂੰ 2 ਅਕਤੂਬਰ 1975 ਨੂੰ ਚਾਲੂ ਕੀਤਾ ਗਿਆ ਸੀ, ਇਸ ਸਕੀਮ ਵਿੱਚ ਇਸ ਵੇਲੇ 28 ਲੱਖ ਵਰਕਰਾਂ ਤੇ ਹੈਲਪਰਾਂ ਕੰਮ ਕਰ ਰਹੀਆਂ ਹਨ ਅਤੇ ਜਿਨ੍ਹਾਂ ਨੂੰ ਕੰਮ ਕਰਦਿਆਂ 47 ਸਾਲ ਬੀਤ ਚੁੱਕੇ ਹਨ ਪਰ ਏਨ੍ਹਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਵਰਕਰਾਂ ਤੇ ਹੈਲਪਰਾਂ ਨੂੰ ਪੱਕਾ ਨਹੀਂ ਕੀਤਾ ਗਿਆ ਤੇ ਨਾ ਹੀ ਘੱਟੋ ਘੱਟ ਉਜਰਤਾਂ ਨੂੰ ਲਾਗੂ ਕੀਤਾ ਗਿਆ ਹੈ ਤੇ ਨਾ ਹੀ ਗੁਜ਼ਾਰੇਯੋਗ ਭੱਤਾ ਦਿੱਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਕੇਵਲ 4500 ਰੁਪਏ ਵਰਕਰ ਨੂੰ ਤੇ 2250 ਰੁਪਏ ਹੈਲਪਰ ਨੂੰ ਦਿੱਤੇ ਜਾ ਰਹੇ ਹਨ। ਇਸ ’ਚ ਵੀ ਕੇਂਦਰ ਸਰਕਾਰ ਕੇਵਲ 60 ਫ਼ੀਸਦੀ ਹਿੱਸਾ ਹੀ ਪਾ ਰਹੀ ਹੈ ਜਦੋਂਕਿ ਬਾਕੀ 40 ਫ਼ੀਸਦੀ ਹਿੱਸਾ ਸੂਬਾ ਸਰਕਾਰਾਂ ਤੋਂ ਪਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਈ.ਸੀ.ਡੀ.ਐਸ. ਸਕੀਮ ਨੂੰ ਵਿਭਾਗ ਦਾ ਦਰਜਾ ਦਿੱਤਾ ਜਾਵੇ। ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦੇ ਕੇ ਸਰਕਾਰੀ ਮੁਲਾਜ਼ਮ ਘੋਸ਼ਿਤ ਕੀਤਾ ਜਾਵੇ, ਹੈਲਪਰ ਨੂੰ ਚੌਥੇ ਦਰਜੇ ਦੇ ਮੁਲਾਜ਼ਮ ਦਾ ਦਰਜਾ ਦਿੱਤਾ ਜਾਵੇ ਅਤੇ ਜਿੰਨੀ ਦੇਰ ਸਰਕਾਰੀ ਮੁਲਾਜ਼ਮ ਦਾ ਦਰਜਾ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਘੱਟ ਘੱਟ ਉਜਰਤਾਂ ਨੂੰ ਲਾਗੂ ਕੀਤਾ ਜਾਵੇ ਤੇ ਇਸ ਵਿੱਚ ਹੋਰ ਮੰਗਾਂ ਸ਼ਾਮਲ ਹਨ।

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਸਰਕਾਰ ਦੇ ਪੁਤਲੇ ਫੂਕੇ

ਸ਼ਾਹਕੋਟ (ਪੱਤਰ ਪ੍ਰੇਰਕ) ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਪੰਜਾਬ ਵਿਲੇਜ਼ ਕਾਮਨ ਰੈਗੂਲੇਸ਼ਨ ਸੋਧ ਬਿੱਲ ਨੂੰ ਵਾਪਿਸ ਕਰਵਾਉਣ ਲਈ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਸ਼ਾਹਕੋਟ, ਮਹਿਤਪੁਰ, ਲੋਹੀਆਂ ਖਾਸ ਅਤੇ ਮੱਲੀਆਂ ਕਲਾਂ ਵਿੱਚ ਧਰਨੇ ਲਗਾ ਕੇ ਸੂਬਾ ਸਰਕਾਰ ਦੇ ਪੁਤਲੇ ਫੂਕੇ ਗਏ। ਇਨ੍ਹਾਂ ਸਥਾਨਾਂ ’ਤੇ ਲਗਾਏ ਗਏ ਧਰਨਿਆਂ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਆਏ ਦਿਨ ਲੋਕ ਵਿਰੋਧੀ ਕਾਨੂੰਨ ਬਣਾ ਕੇ ਦੇਸ਼ ਦੇ ਕਿਰਤੀਆਂ ਨੂੰ ਕਾਰਪੋਰੇਟ ਘਰਾਣਿਆਂ ਦੇ ਗੁਲਾਮ ਬਣਾ ਦੇਣਾ ਚਾਹੁੰਦੀ ਹੈ। ਉਨ੍ਹਾਂ ਸੂਬਾ ਸਰਕਾਰ ਵੱਲੋਂ ਹਾਲ ਹੀ ਵਿੱਚ ਪਾਸ ਕੀਤੇ ਪੰਜਾਬ ਵਿਲੇਜ਼ ਕਾਮਨ ਰੈਗੂਲੇਸ਼ਨ ਸੋਧ ਬਿੱਲ ਨੂੰ ਲੋਕ ਵਿਰੋਧੀ ਕਾਨੂੰਨ ਦੱਸਦਿਆਂ ਇਸਨੂੰ ਤੁਰੰਤ ਵਾਪਿਸ ਲੈਣ ਦੀ ਮੰਗ ਕੀਤੀ। ਰੋਸ ਧਰਨਿਆਂ ਨੂੰ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ, ਮੀਤ ਪ੍ਰਧਾਨ ਰਣਜੀਤ ਸਿੰਘ ਬੱਲ, ਸਕੱਤਰ ਜਰਨੈਲ ਸਿੰਘ ਰਾਮੇ, ਪ੍ਰੈਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ, ਵਿੱਤ ਸਕੱਤਰ ਜਗਦੀਸ਼ ਪਾਕ ਸਿੰਘ ਆਦਿ ਨੇ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All