ਡਰੋਲੀ ਕਾਲਜ ਦੇ ਸਟਾਫ਼ ਵੱਲੋਂ ਰੋਸ ਪ੍ਰਦਰਸ਼ਨ

ਡਰੋਲੀ ਕਾਲਜ ਦੇ ਸਟਾਫ਼ ਵੱਲੋਂ ਰੋਸ ਪ੍ਰਦਰਸ਼ਨ

ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਾ ਹੋਇਆ ਕਾਲਜ ਦਾ ਸਟਾਫ਼।

ਹਤਿੰਦਰ ਮਹਿਤਾ 

ਆਦਮਪੁਰ ਦੋਆਬਾ, 7 ਮਈ

ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਆਗੂਆਂ ਦੇ ਕਹਿਣ ’ਤੇ ਸਮੂਹ ਏਡਿਡ ਕਾਲਜਾਂ ਦੇ ਅਧਿਆਪਕਾਂ ਨੇ ‘ਕੋਵਿਡ-19’ ਦੇ ਮੱਦੇਨਜ਼ਰ ਡੀਪੀਆਈ ਕਾਲਜਾਂ ਵੱਲੋਂ ਸੌ ਫੀਸਦ ਸਟਾਫ਼ ਨੂੰ ਕਾਲਜਾਂ ਵਿਚ ਬੁਲਾਉਣ ਖ਼ਿਲਾਫ਼ ਅੱਜ ਗੁਰੂ ਨਾਨਕ ਖਾਲਸਾ ਕਾਲਜ, ਡਰੋਲੀ ਕਲਾਂ ਦੇ ਸਟਾਫ਼ ਨੇ ਰੋਸ ਮੁਜ਼ਾਹਰਾ ਕੀਤਾ। ਇਹ ਮੁਜ਼ਾਹਰਾ ਏਡਿਡ ਸਟਾਫ਼ ਦੀ ਯੂਨੀਅਨ ਦੇ ਆਗੂ ਪ੍ਰੋ. ਸੁਖਦੇਵ ਸਿੰਘ ਦੀ ਅਗਵਾਈ ਹੇਠ ਕਾਲੇ ਬਿੱਲੇ ਲਾ ਕੇ ਡੀਪੀਆਈ (ਕਾਲਜਾਂ) ਵਿਰੁੱਧ ਕੀਤਾ ਗਿਆ।  ਪ੍ਰੋ. ਸੁਖਦੇਵ ਸਿੰਘ ਨੇ ਦੱਸਿਆ ਕਿ ਇਕ ਪਾਸੇ ਪੰਜਾਬ ਸਰਕਾਰ ਵੱਲੋਂ ਕਰੋਨਾ ਦੇ ਬੇਕਾਬੂ ਹੋ ਰਹੇ ਕੇਸਾਂ ਨੂੰ ਵੇਖਦਿਆਂ ਸਮੂਹ ਕਾਲਜਾਂ ਨੂੰ ਬੰਦ ਰੱਖਣ ਦਾ ਫੈ਼ਸਲਾ ਕੀਤਾ ਗਿਆ ਹੈ ਤੇ ਸਮੂਹ ਸਰਕਾਰੀ ਅਦਾਰਿਆਂ ਵਿਚ 50 ਫੀਸਦ ਸਟਾਫ਼ ਲਈ ਕਿਹਾ ਗਿਆ ਹੈ, ਜਦਕਿ ਉਚੇਰੀ ਸਿੱਖਿਆ ਵਿਭਾਗ ਵੱਲੋਂ 136 ਕਾਲਜਾਂ ਦੇ ਸਮੂਹ ਅਧਿਆਪਕਾਂ ਨੂੰ ਕਾਲਜ ਕੈਂਪਸ ਵਿੱਚ ਹਾਜ਼ਰ ਰਹਿਣ ਲਈ ਮਜਬੂਰ ਕੀਤਾ ਜਾ ਰਿਹਾ ਹੈ।     

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All