ਦਸੂਹਾ ’ਚ ਮੁਲਾਜ਼ਮਾਂ ਵੱਲੋਂ ਮੁਜ਼ਾਹਰਾ
ਇੱਥੇ ‘ਦਿ ਕਲਾਸ ਫੋਰ ਐਂਪਲਾਈਜ਼ ਯੂਨੀਅਨ’ ਪੰਜਾਬ ਦੇ ਸੱਦੇ ’ਤੇ ਸਿਵਲ ਹਸਪਤਾਲ ਦਸੂਹਾ ਦੇ ਦਰਜਾ ਚਾਰ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਲਈ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਮੁਲਾਜ਼ਮਾਂ ਵੱਲੋਂ ਪ੍ਰਧਾਨ ਰਾਜਨ ਦੀ ਅਗਵਾਈ ਹੇਠ ਹਸਪਤਾਲ ਅੰਦਰ ਕੰਮ ਠੱਪ ਕਰਕੇ...
Advertisement
ਇੱਥੇ ‘ਦਿ ਕਲਾਸ ਫੋਰ ਐਂਪਲਾਈਜ਼ ਯੂਨੀਅਨ’ ਪੰਜਾਬ ਦੇ ਸੱਦੇ ’ਤੇ ਸਿਵਲ ਹਸਪਤਾਲ ਦਸੂਹਾ ਦੇ ਦਰਜਾ ਚਾਰ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਲਈ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਮੁਲਾਜ਼ਮਾਂ ਵੱਲੋਂ ਪ੍ਰਧਾਨ ਰਾਜਨ ਦੀ ਅਗਵਾਈ ਹੇਠ ਹਸਪਤਾਲ ਅੰਦਰ ਕੰਮ ਠੱਪ ਕਰਕੇ ਦਿੱਤੇ ਧਰਨੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਕੇ ਆਪਣਾ ਰੋਸ ਦਰਜ ਕਰਵਾਇਆ। ਪ੍ਰਧਾਨ ਰਾਜਨ ਨੇ ਦੱਸਿਆ ਕਿ ਪੰਜਾਬ ਸਰਕਾਰ ਲੰਮੇ ਸਮੇਂ ਤੋਂ ਉਨ੍ਹਾਂ ਦੀਆਂ ਮੰਗਾਂ, ਜਿਨਾਂ ਵਿੱਚ ਠੇਕੇਦਾਰੀ ਸਿਸਟਮ ਬੰਦ ਕਰ ਕੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਲੋੜੀਂਦੇ ਭੱਤੇ ਲਾਗੂ ਕਰਨਾ, ਵਰਦੀਆਂ, ਬੂਟ ਤੇ ਹੋਰ ਸਾਮਾਨ ਮੁਹੱਈਆ ਕਰਵਾੳਣਾ ਅਤੇ ਤਨਖਾਹਾਂ ਵਿੱਚ ਵਾਧਾ ਆਦਿ ਨੂੰ ਅਣਗੌਲਿਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਜਲਦ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
Advertisement
Advertisement
×

