ਪੰਜਾਬ ਸਟੂਡੈਂਟ ਯੂਨੀਅਨ ਵੱਲੋਂ ਰੋਸ ਮੁਜ਼ਾਹਰਾ

ਪੰਜਾਬ ਸਟੂਡੈਂਟ ਯੂਨੀਅਨ ਵੱਲੋਂ ਰੋਸ ਮੁਜ਼ਾਹਰਾ

ਨਵਾਂਸ਼ਹਿਰ ਵਿੱਚ ਮੰਗਾਂ ਮਨਵਾਉਣ ਲਈ ਰੋਸ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀ।

ਲਾਜਵੰਤ ਸਿੰਘ

ਨਵਾਂਸ਼ਹਿਰ, 15 ਸਤੰਬਰ

ਅੱਜ ਸੂਬਾ ਪੱਧਰੀ ਸੱਦੇ ਤਹਿਤ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਆਈਟੀਆਈ ਨਵਾਂਸ਼ਹਿਰ ਵਿੱਚ ਰੈਲੀ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਦੇ ਦੋਆਬਾ ਜ਼ੋਨ ਦੇ ਪ੍ਰਧਾਨ ਬਲਜੀਤ ਧਰਮਕੋਟ, ਰਾਜੂ ਬਰਨਾਲਾ ਤੇ ਕਿਰਨਜੀਤ ਕੌਰ ਨੇ ਕਿਹਾ ਕਿ ਪੰਜਾਬ ਦੀਆਂ ਸਮੂਹ ਵਿੱਦਿਅਕ ਸੰਸਥਾਵਾਂ ਸਮੇਤ ਆਈ.ਟੀ.ਆਈਆਂ ਨੂੰ ਤੁਰੰਤ ਖੋਲ੍ਹਿਆ ਜਾਵੇ, ਪੋਸਟ ਮੈਟ੍ਰਿਕ ਸਕਾਲਰਸ਼ਿੱਪ ਸਕੀਮ ਵਿੱਚ ਆਰਥਿਕ ਤੌਰ ’ਤੇ ਕਮਜ਼ੋਰ ਜਨਰਲ ਵਰਗ ਦੇ ਵਿਦਿਆਰਥੀਆਂ ਨੂੰ ਸ਼ਾਮਲ ਕਰ ਕੇ ਇਸ ਸਕੀਮ ਨੂੰ ਪੂਰਨ ਤੌਰ ’ਤੇ ਲਾਗੂ ਕੀਤਾ ਜਾਵੇ, ਇਤਿਹਾਸਕ ਇਮਾਰਤਾਂ ਦੀ ਸੰਭਾਲ ਕੀਤੀ ਜਾਵੇ ਤੇ ਜੱਲ੍ਹਿਆਂਵਾਲਾ ਬਾਗ ਦਾ ਪਹਿਲਾਂ ਵਾਲਾ ਸਰੂਪ ਤੁਰੰਤ ਬਹਾਲ ਕੀਤਾ ਜਾਵੇ, ਪੀ.ਐੱਚ.ਡੀ ਤੱਕ ਲੜਕੀਆਂ ਦੀ ਪੂਰੀ ਫੀਸ ਮੁਆਫ਼ੀ ਵਾਲਾ ਵਾਅਦਾ ਲਾਗੂ ਕੀਤਾ ਜਾਵੇ, ਪੀ.ਟੀ.ਏ ਫੰਡ ਨਾ ਲਿਆ ਜਾਵੇ ਅਤੇ ਵਿੱਦਿਅਕ ਸੰਸਥਾਵਾਂ ਵਿੱਚ ਅਧਿਆਪਕਾਂ ਦੀਆਂ ਪੱਕੀਆਂ ਭਰਤੀਆਂ ਕਰ ਕੇ ਸਰਕਾਰੀ ਖ਼ਜ਼ਾਨੇ ਵਿੱਚੋਂ ਤਨਖ਼ਾਹ ਦਿੱਤੀ ਜਾਵੇ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਫੀਸਾਂ ’ਚ ਕੀਤਾ ਵਾਧਾ ਵਾਪਸ ਲਿਆ ਜਾਵੇ। ਰੈਲੀ ਉਪਰੰਤ ਵਿਦਿਆਰਥੀ ਮੰਗਾਂ ਸਬੰਧੀ ਸਹਾਇਕ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ।

ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਤੁਰੰਤ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਵਿਦਿਆਰਥੀ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ। ਇਸ ਮੌਕੇ ਮੀਤ ਪ੍ਰਧਾਨ ਕਮਲਦੀਪ ਮੱਲੂਪੋਤਾ, ਰੋਹਿਤ ਚੌਹਾਨ, ਰਹਿਮਾਨ, ਮਮਤਾ, ਰਾਜਵਿੰਦਰ ਕੌਰ, ਮਨੀਸ਼ਾ, ਅੰਮ੍ਰਿਤਾ, ਜਸਪ੍ਰੀਤ ਕੌਰ, ਗੁਰਨਾਮ ਸਿੰਘ, ਆਕਾਸ਼ਦੀਪ ਸਿੰਘ, ਰਜਿੰਦਰ ਸਿੰਘ, ਮਨਪ੍ਰੀਤ ਸਿੰਘ, ਅਰਮਿੰਦਰ ਸਿੰਘ, ਜਸਕਰਨਵੀਰ ਸਿੰਘ, ਮੁਕੇਸ਼ ਕੁਮਾਰ ਆਦਿ ਮੌਜੂਦ ਸਨ।

ਪੀਐੱਸਯੂ ਵੱਲੋਂ ਗੁਰੂ ਨਾਨਕ ਨੈਸ਼ਨਲ ਕਾਲਜ ਨਕੋਦਰ ’ਚ ਰੈਲੀ

ਜਲੰਧਰ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਨਕੋਦਰ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਵਿਚ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਸਕੀਮ ਨੂੰ ਲੈ ਕੇ ਰੈਲੀ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਜੱਲ੍ਹਿਆਂਵਾਲਾ ਬਾਗ ਦੀ ਪੁਰਾਣੀ ਦਿੱਖ ਬਹਾਲ ਕਰਨ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਘਰ ਦੀ ਸਾਂਭ ਸੰਭਾਲ ਕਰਵਾਉਣ ਦੀ ਮੰਗ ਵੀ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਆਗੂ ਮੰਗਲਜੀਤ ਪੰਡੋਰੀ ਨੇ ਕਿਹਾ ਕਿ ਇਹ ਰੈਲੀ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਸਕੀਮ ਤਹਿਤ ਐੱਸਸੀ ਵਿਦਿਆਰਥੀਆਂ ਦੇ ਦਾਖਲੇ ਬਿਨਾਂ ਕਿਸੇ ਫੀਸ ਤੋਂ ਕਰਵਾਉਣ, ਪੋਸਟ ਮੈਟ੍ਰਿਕ ਸਕਾਲਰਸ਼ਿੱਪ ਸਕੀਮ (ਈਬੀਸੀ) ਤਹਿਤ 1.5 ਲੱਖ ਤੋਂ ਘੱਟ ਆਮਦਨ ਵਾਲੇ ਜਨਰਲ ਕੈਟਾਗਰੀ ਦੇ ਵਿਦਿਆਰਥੀਆਂ ਦੀ ਫੀਸ ਮੁਆਫੀ ਵਾਲਾ ਫੈਸਲਾ ਲਾਗੂ ਕਰਵਾਉਣ ਤੇ ਇਸ ਦੀ ਇਨਕਮ ਸੀਮਾ ਵਧਾਉਣ, ਇਤਿਹਾਸਕ ਇਮਾਰਤਾਂ (ਸ਼ਹੀਦ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਦਾ ਗੁਪਤ ਟਿਕਾਣਾ), ਜੱਲ੍ਹਿਆਂਵਾਲਾ ਬਾਗ, ਕਰਤਾਰ ਸਿੰਘ ਸਰਾਭੇ ਦੇ ਘਰ ਦੀ ਸਾਂਭ ਸੰਭਾਲ ਕਰਵਾਉਣ ਕੀਤੀ ਗਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All