ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜਲੰਧਰ ਨਿਗਮ ’ਚ ਸਫ਼ਾਈ ਕਰਮਚਾਰੀਆਂ ਵੱਲੋਂ ਮੁਜ਼ਾਹਰਾ

ਮੇਅਰ ਨੂੰ ਮੰਗ ਪੱਤਰ ਸੌਂਪਿਆ; ਸਿਰਫ਼ ਪੱਕੇ ਤੌਰ ’ਤੇ ਮੁਲਾਜ਼ਮ ਭਰਤੀ ਕੀਤੇ ਜਾਣ, ਆਊਟਸੋਰਸਿੰਗ ਮਨਜ਼ੂਰ ਨਹੀਂ: ਯੂਨੀਅਨ
ਜਲੰਧਰ ਵਿਚ ਮੇਅਰ ਨੂੰ ਮੰਗ ਪੱਤਰ ਦਿੰਦੇ ਹੋਏ ਸਫਾਈ ਸੇਵਕ।
Advertisement

ਹਤਿੰਦਰ ਮਹਿਤਾ

ਜਲੰਧਰ, 10 ਮਾਰਚ

Advertisement

ਨਗਰ ਨਿਗਮ ਵਿੱਚ ਸਫ਼ਾਈ ਕਰਮਚਾਰੀ ਯੂਨੀਅਨ ਵੱਲੋਂ ਅੱਜ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਖਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਸਫ਼ਾਈ ਕਰਮਚਾਰੀ ਯੂਨੀਅਨ ਨੇ ਮੰਗ ਕੀਤੀ ਹੈ ਕਿ ਸਰਕਾਰ ਹੁਣ ਸਿਰਫ਼ ਪੱਕੀ ਭਰਤੀ ਹੀ ਕਰੇ। ਉਹ ਆਊਟਸੋਰਸਿੰਗ ਸਮੇਤ ਕੋਈ ਹੋਰ ਭਰਤੀ ਸਵੀਕਾਰ ਨਹੀਂ ਕਰਦੇ ਹਾਂ। ਯੂਨੀਅਨ ਆਗੂਆਂ ਨੇ ਆਪਣੀਆਂ ਮੰਗਾਂ ਸਬੰਧੀ ਨਗਰ ਨਿਗਮ ਦੇ ਮੇਅਰ ਵਿਨੀਤ ਧੀਰ ਨੂੰ ਮਿਲ ਕੇ ਮੰਗ ਪੱਤਰ ਸੌਂਪਿਆ। ਮੇਅਰ ਨੇ ਸਟਾਫ਼ ਦੀ ਸਮੱਸਿਆ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।

ਨਗਰ ਨਿਗਮ ਸਫਾਈ ਯੂਨੀਅਨ ਦੇ ਪ੍ਰਧਾਨ ਸੰਨੀ ਸਹੋਤਾ ਨੇ ਦੱਸਿਆ ਕਿ ਅੱਜ ਉਹ ਜਲੰਧਰ ਨਗਰ ਨਿਗਮ ਦੇ ਮੇਅਰ ਨੂੰ ਮੰਗ ਪੱਤਰ ਦਿੱਤਾ ਹੈ, ਜਿਸ ਵਿੱਚ ਮੁੱਖ ਮੰਗ ਹੈ ਕਿ ਚੱਲ ਰਹੀ ਭਰਤੀ ਪੱਕੇ ਮੁਲਾਜ਼ਮਾਂ ਦੀ ਹੀ ਕੀਤੀ ਜਾਵੇ। ਜੇਕਰ ਸਰਕਾਰ ਨੇ ਅਜਿਹਾ ਨਾ ਕੀਤਾ ਤਾਂ ਯੁਨੀਅਨਾਂ ਸਰਕਾਰ ਖਿਲਾਫ ਤਿੱਖਾ ਸਟੈਂਡ ਲੈਣਗੇ। ਪ੍ਰਧਾਨ ਸੰਨੀ ਸਹੋਤਾ ਨੇ ਕਿਹਾ ਕਿ ਹਰ ਸਰਕਾਰੀ ਵਿਭਾਗ ’ਚ ਛੁੱਟੀਆਂ ਹੁੰਦੀਆਂ ਹਨ, ਪਰ ਉਨ੍ਹਾਂ ਨੂੰ ਸ਼੍ਰੀ ਵਾਲਮੀਕਿ ਜੀ ਮਹਾਰਾਜ ਦੇ ਜਨਮ ਦਿਨ ’ਤੇ ਵੀ ਛੁੱਟੀ ਨਹੀਂ ਮਿਲਦੀ। ਉਸ ਦਿਨ ਵੀ ਸਫਾਈ ਕਰਕੇ ਆਪਣਾ ਤਿਉਹਾਰ ਮਨਾਉਣ ਨਿਕਲਦੇ ਹਾਂ। ਛੁੱਟੀ ਵਾਲੇ ਦਿਨ ਕੰਮ ਕਰਨ ਲਈ ਭੁਗਤਾਨ ਕੀਤਾ ਜਾਣਾ ਚਾਹੀਦਾ ਹੈ ਇਸ ਦੌਰਾਲ ਜਲੰਧਰ ਨਗਰ ਨਿਗਮ ਦੇ ਮੇਅਰ ਵਿਨੀਤ ਧੀਰ ਨੇ ਕਿਹਾ ਕਿ ਸਫਾਈ ਕਰਮਚਾਰੀ ਯੂਨੀਅਨ ਵੱਲੋਂ ਸਰਕਾਰ ਅੱਗੇ ਕੁਝ ਮੰਗਾਂ ਰੱਖੀਆਂ ਗਈਆਂ ਹਨ। ਜਲਦੀ ਹੀ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ।

Advertisement
Show comments