ਭਿੱਖੀਵਿੰਡ (ਨਰਿੰਦਰ ਸਿੰਘ): ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਮਜ਼ਦੂਰਾਂ ਦਾ ਸਮਾਜਿਕ ਬਾਈਕਾਟ ਕਰਨ ਦੇ ਮਤੇ ਸੋਸ਼ਲ ਮੀਡੀਆ ‘ਤੇ ਪਾਉਣ ਦੇ ਖ਼ਿਲਾਫ਼, ਕਣਕ ਦਾਲ ਘੱਟ ਦੇਣ ਅਤੇ ਗਰੀਬ ਲੋਕਾਂ ਦੇ ਰਾਸ਼ਣ ਕਾਰਡ ਕੱਟਣ ਖਿਲਾਫ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰਐੱਮਪੀ ਆਈ ਅਤੇ ਦਿਹਾਤੀ ਮਜ਼ਦੂਰ ਸਭਾ ਨਾਲ ਸਬੰਧਿਤ ਵਰਕਰਾਂ ਵੱਲੋਂ ਅੱਜ ਡਿਪਟੀ ਕਮਿਸ਼ਨਰ ਦਫਤਰ ਤਰਨਤਾਰਨ ਅੱਗੇ ਰੋਸ ਪ੍ਰਦਰਸ਼ਨ ਕਰਕੇ ,ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤਰਨਤਾਰਨ ਨੂੰ ਇਕ ਮੰਗ ਪੱਤਰ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਪਾਰਟੀ ਦੇ ਆਗੂ ਬਲਦੇਵ ਸਿੰਘ ਭੈਲ ਸੁਲੱਖਣ ਸਿੰਘ ਤੁੜ ਬਲਦੇਵ ਸਿੰਘ ਗੋਹਲਵੜ ਜਸਬੀਰ ਸਿੰਘ ਵੈਰੋਵਾਲ ਨੇ ਕੀਤੀ।