DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬੇਅਬਦੀ ਕਰਵਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਧਰਨਾ ਜਾਰੀ

ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਵੱਲੋਂ ਸੰਘਰਸ਼ ਨੂੰ ਤੇਜ਼ ਕਰਦਿਆਂ ਕਰਤਾਰਪੁਰ ਵਿੱਚ 8 ਅਪਰੈਲ ਨੂੰ ਅੰਮ੍ਰਿਤਸਰ ਜਲੰਧਰ ਹਾਈਵੇਅ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਜਾਮ ਨੇੜਲੇ ਪਿੰਡ ਪੱਤੜ ਕਲਾਂ ਵਿੱਚ ਸਾਜ਼ਿਸ਼ ਤਹਿਤ ਭਗਵਾਨ ਵਾਲਮੀਕਿ ਦੇ ਨਿਸ਼ਾਨ ਸਾਹਿਬ ਦੀ ਬੇਅਬਦੀ...

  • fb
  • twitter
  • whatsapp
  • whatsapp
featured-img featured-img
ਕਰਤਾਰਪੁਰ ਵਿੱਚ ਚੌਥੇ ਦਿਨ ਧਰਨੇ ’ਤੇ ਬੈਠੇ ਲੋਕ।
Advertisement

ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਵੱਲੋਂ ਸੰਘਰਸ਼ ਨੂੰ ਤੇਜ਼ ਕਰਦਿਆਂ ਕਰਤਾਰਪੁਰ ਵਿੱਚ 8 ਅਪਰੈਲ ਨੂੰ ਅੰਮ੍ਰਿਤਸਰ ਜਲੰਧਰ ਹਾਈਵੇਅ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਜਾਮ ਨੇੜਲੇ ਪਿੰਡ ਪੱਤੜ ਕਲਾਂ ਵਿੱਚ ਸਾਜ਼ਿਸ਼ ਤਹਿਤ ਭਗਵਾਨ ਵਾਲਮੀਕਿ ਦੇ ਨਿਸ਼ਾਨ ਸਾਹਿਬ ਦੀ ਬੇਅਬਦੀ ਕਰਵਾਉਣ ਖਿਲਾਫ਼ ਪੁਲੀਸ ਵਲੋਂ ਸੱਤਾਧਾਰੀ ਧਿਰ ਦੇ ਦਬਾਅ ਕਾਰਨ ਕੇਸ ਦਰਜ ਨਾ ਕਰਨ ਦੇ ਰੋਸ ਵਜੋਂ ਲਾਇਆ ਜਾ ਰਿਹਾ ਹੈ। ਨਿਹੰਗ ਸਿੰਘ ਜਥੇਬੰਦੀਆਂ ਤੋਂ ਇਲਾਵਾ ਵੱਖ ਵੱਖ ਜਥੇਬੰਦੀਆਂ ਵੱਲੋਂ ਸਾਂਝੀ ਮੀਟਿੰਗ ਕਰਨ ਉਪਰੰਤ ਇਹ ਫ਼ੈਸਲਾ ਲਿਆ ਗਿਆ। ਇਸ ਮੌਕੇ ਆਗੂਆਂ ਨੇ ਦੋਸ਼ ਲਗਾਇਆ ਕਿ ਪ੍ਰਸ਼ਾਸਨ ਮੂਕ ਦਰਸ਼ਕ ਬਣ ਕੇ ਬੈਠਾ ਹੈ ਅਤੇ ਦਲਿਤ ਭਾਈਚਾਰੇ ਦਾ ਹੱਕ ਮਾਰਨ ਸਣੇ ਕਰੀਬ 30 ਏਕੜ ਜ਼ਮੀਨ ਨੂੰ ਸੱਤਾਧਾਰੀ ਧਿਰ ਨਾਲ ਸਬੰਧਤ ਇੱਕ ਪਰਿਵਾਰ ਹੜੱਪਣਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਇਨਸਾਫ਼ ਲੈਣ ਲਈ 2 ਅਪਰੈਲ ਤੋਂ ਜਥੇਬੰਦੀਆਂ ਦੀ ਅਗਵਾਈ ਹੇਠ ਥਾਣੇ ਸਾਹਮਣੇ ਲਿੰਕ ਸੜਕ ਉੱਤੇ ਦਿਨ ਰਾਤ ਦਾ ਧਰਨਾ ਲਗਾਇਆ ਹੋਇਆ, ਜੋ ਚੌਥੇ ਦਿਨ ਵੀ ਜਾਰੀ ਹੈ।

ਮੀਟਿੰਗ ਵਿੱਚ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂ ਕਸ਼ਮੀਰ ਸਿੰਘ ਘੁੱਗਸ਼ੋਰ, ਗੁਰਪ੍ਰੀਤ ਸਿੰਘ ਚੀਦਾ, ਅੰਬੇਡਕਰ ਸੈਨਾ ਪੰਜਾਬ ਦੇ ਬਲਵਿੰਦਰ ਬੁੱਗਾ, ਪੰਜਾਬ ਖੇਤ ਮਜ਼ਦੂਰ ਸਭਾ ਦੇ ਵੀਰ ਕੁਮਾਰ, ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ, ਡਾ.ਅੰਬੇਡਕਰ ਸੰਘਰਸ਼ ਮੋਰਚਾ ਦੇ ਉਪ ਪ੍ਰਧਾਨ ਡਾਕਟਰ ਹਰਜਿੰਦਰ ਮੱਟੂ ਤੋਂ ਇਲਾਵਾ ਵੱਡੀ ਗਿਣਤੀ ਨਿਹੰਗ ਸਿੰਘ ਫ਼ੌਜਾਂ ਹਾਜ਼ਰ ਸਨ। ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਦੇ ਪ੍ਰਧਾਨ ਮਹਿੰਦਰ ਸਿੰਘ ਹਮੀਰਾ, ਸਰਵਨ ਸਿੰਘ ਰੌਮੀ ਅਤੇ ਬਾਬਾ ਜੀਵਨ ਸਿੰਘ ਦਲ ਜਥੇਦਾਰ ਬਾਬਾ ਹੀਰਾ ਆਦਿ ਨੇ ਮੀਟਿੰਗ ਦੇ ਫ਼ੈਸਲੇ ਨਾਲ ਸਹਿਮਤੀ ਪ੍ਰਗਟ ਕੀਤੀ।

Advertisement

Advertisement
Advertisement
×