ਪੁਰਾਣੀ ਪੈਨਸ਼ਨ ਬਹਾਲੀ ਲਈ ਮੁਜ਼ਾਹਰਾ
ਇੱਥੇ ਭਾਖੜਾ ਬਿਆਸ ਐਂਪਲਾਈਜ਼ ਯੂਨੀਅਨ (ਏਟਕ-ਏਫੀ) ਦੀ ਸਥਾਨਕ ਯੂਨਿਟ ਵੱਲੋਂ ਪ੍ਰਧਾਨ ਅਸ਼ੋਕ ਕੁਮਾਰ ਦੀ ਅਗਵਾਈ ਹੋਈ ਐੱਨਪੀਐੱਸ ਮੁਲਾਜ਼ਮਾਂ ਦੇ ਹੱਕ ’ਚ ਮੁਜ਼ਾਹਰਾ ਕੀਤਾ ਗਿਆ। ਯੂਨੀਅਨ ਦੇ ਸਕੱਤਰ ਸ਼ਿਵ ਕੁਮਾਰ ਨੇ ਸਰਕਾਰਾਂ ਦੀਆਂ ਨਿੱਜੀਕਰਨ ਅਤੇ ਕਾਰਪੋਰੇਟ ਪੱਖੀ ਨੀਤੀਆਂ ਦੀ ਨਿਖੇਧੀ ਕੀਤੀ।...
Advertisement
ਇੱਥੇ ਭਾਖੜਾ ਬਿਆਸ ਐਂਪਲਾਈਜ਼ ਯੂਨੀਅਨ (ਏਟਕ-ਏਫੀ) ਦੀ ਸਥਾਨਕ ਯੂਨਿਟ ਵੱਲੋਂ ਪ੍ਰਧਾਨ ਅਸ਼ੋਕ ਕੁਮਾਰ ਦੀ ਅਗਵਾਈ ਹੋਈ ਐੱਨਪੀਐੱਸ ਮੁਲਾਜ਼ਮਾਂ ਦੇ ਹੱਕ ’ਚ ਮੁਜ਼ਾਹਰਾ ਕੀਤਾ ਗਿਆ। ਯੂਨੀਅਨ ਦੇ ਸਕੱਤਰ ਸ਼ਿਵ ਕੁਮਾਰ ਨੇ ਸਰਕਾਰਾਂ ਦੀਆਂ ਨਿੱਜੀਕਰਨ ਅਤੇ ਕਾਰਪੋਰੇਟ ਪੱਖੀ ਨੀਤੀਆਂ ਦੀ ਨਿਖੇਧੀ ਕੀਤੀ। ਮੁਲਾਜ਼ਮ ਜਥੇਬੰਦੀ ਵੱਲੋਂ ਐੱਨਪੀਐੱਸ ਨੂੰ ਰੱਦ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਲਈ ਸਥਾਨਕ ਬੀਬੀਐੱਮਬੀ ਹਸਪਤਾਲ ਅਤੇ ਚੀਫ ਇੰਜਨੀਅਰ ਦਫ਼ਤਰ ਅੱਗੇ ਮੁਜ਼ਾਹਰਾ ਕੀਤਾ। ਇਸ ਮੌਕੇ ਯੂਨੀਅਨ ਪ੍ਰਧਾਨ ਅਸ਼ੋਕ ਕੁਮਾਰ ਨੇ 16 ਸਤੰਬਰ ਹੋਣ ਜਾ ਰਹੀਆਂ ਮੁਲਾਜ਼ਮਾਂ ਚੋਣਾਂ ਦੇ ਪ੍ਰਚਾਰ ਦਾ ਆਗਾਜ਼ ਕੀਤਾ।
Advertisement
Advertisement
×