Minister Harjot Bains ਦੇ ਘਰ ਅੱਗੇ ਧਰਨਾ ਭਲਕ ਤੋਂ
ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਐਂਪਲਾਈਜ਼ ਕੰਟਰੈਕਟਰ ਵਰਕਰਜ਼ ਤੇ ਲੇਬਰ ਯੂਨੀਅਨ ਦੀ ਹੰਗਾਮੀ ਮੀਟਿੰਗ ਬਲਾਚੌਰ ਵਿੱਚ ਹੋਈ, ਜਿਸਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ, ਸੀਨੀਅਰ ਮੀਤ ਪ੍ਰਧਾਨ ਬਲਵੀਰ ਸਿੰਘ ਅਤੇ ਮੀਤ ਪ੍ਰਧਾਨ ਪਰਮਜੀਤ ਸਿੰਘ ਵੱਲੋਂ ਸਾਂਝੇ ਤੌਰ ’ਤੇ ਕੀਤੀ। ਇਸ...
Advertisement
ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਐਂਪਲਾਈਜ਼ ਕੰਟਰੈਕਟਰ ਵਰਕਰਜ਼ ਤੇ ਲੇਬਰ ਯੂਨੀਅਨ ਦੀ ਹੰਗਾਮੀ ਮੀਟਿੰਗ ਬਲਾਚੌਰ ਵਿੱਚ ਹੋਈ, ਜਿਸਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ, ਸੀਨੀਅਰ ਮੀਤ ਪ੍ਰਧਾਨ ਬਲਵੀਰ ਸਿੰਘ ਅਤੇ ਮੀਤ ਪ੍ਰਧਾਨ ਪਰਮਜੀਤ ਸਿੰਘ ਵੱਲੋਂ ਸਾਂਝੇ ਤੌਰ ’ਤੇ ਕੀਤੀ। ਇਸ ਦੌਰਾਨ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਲਈ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ ਅਤੇ ਪਹਿਲੀ ਸਤੰਬਰ ਤੋਂ ਕੈਬਨਿਟ ਮੰਤਰੀ ਹਰਜੋਤ ਬੈਂਸ ਦੇ ਘਰ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਪ੍ਰਧਾਨ ਮੇਜਰ ਸਿੰਘ ਨੇ ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਐਕਟ ਵਿੱਚ ਸੋਧ ਕਰਾਉਣ ਲਈ ਪਹਿਲੀ ਸਤੰਬਰ ਨੂੰ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦਾ ਸਾਰਾ ਕੰਮ ਮੁਕੰਮਲ ਬੰਦ ਕਰ ਕੇ ਅਣਮਿੱਥੇ ਸਮੇਂ ਲਈ ਸਥਾਨਕ ਸਰਕਾਰਾਂ ਦੇ ਮੰਤਰੀ ਹਰਜੋਤ ਸਿੰਘ ਬੈਂਸ ਦੇ ਘਰ ਦੇ ਬਾਹਰ ਧਰਨਾ ਲਾਇਆ ਕਾਵੇਗਾ। ਜਥੇਬੰਦੀ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਪ੍ਰਧਾਨ ਮੇਜਰ ਸਿੰਘ ਦੀ ਅਗਵਾਈ ਹੇਠ ਹਲਕਾ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆਂ ਨੂੰ ਮੰਗ ਪੱਤਰ ਦਿੱਤਾ ਗਿਆ ।
Advertisement
Advertisement
×

