ਪੁਲੀਸ ਦੀ ਢਿੱਲੀ ਕਾਰਵਾਈ ਖ਼ਿਲਾਫ਼ ਥਾਣੇ ਅੱਗੇ ਧਰਨਾ

ਪੁਲੀਸ ਦੀ ਢਿੱਲੀ ਕਾਰਵਾਈ ਖ਼ਿਲਾਫ਼ ਥਾਣੇ ਅੱਗੇ ਧਰਨਾ

ਪੁਲੀਸ ਕਾਰਵਾਈ ਦੀ ਮੰਗ ’ਤੇ ਥਾਣੇ ਦੇ ਬਾਹਰ ਪ੍ਰਦਰਸ਼ਨ ਕਰਦੇ ਹੋਏ ਲੋਕ।

ਪੱਤਰ ਪ੍ਰੇਰਕ

ਭੁਲੱਥ, 18 ਅਪਰੈਲ

ਸਥਾਨਕ ਥਾਣੇ ਦੇ ਗੇਟ ਦੇ ਬਾਹਰ ਆਮ ਲੋਕਾਂ ਵਲੋਂ ਸਿਵਲ ਹਸਪਤਾਲ ਦੇ ਡਾ. ਕੁਲਵਿੰਦਰ ਸਿੰਘ ਤੇ ਉਸ ਦੇ ਪਰਿਵਾਰ ਦੀ ਉਨ੍ਹਾਂ ਦੇ ਘਰ ਵਿਚ ਵੜ ਕੇ ਕੀਤੀ ਕੁੱਟਮਾਰ ਤੇ ਪੁਲੀਸ ਵੱਲੋਂ ਢੁਕਵੀਂ ਕਾਰਵਾਈ ਨਾ ਕਰਨ ਦੇ ਵਿਰੁੱਧ ਧਰਨਾ ਦਿੱਤਾ ਗਿਆ। ਇਹ ਧਰਨਾ ਐੱਸਐੱਚਓ ਭੁਲੱਥ ਅਮਨਦੀਪ ਕੌਰ ਵੱਲੋਂ ਕਾਰਵਾਈ ਕਰਨ ਦੇ ਭਰੋਸੇ ਬਾਅਦ ਖ਼ਤਮ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਦੇ ਭਰਾ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਘਰ ਵਿੱਚ ਵਿਆਹ ਦੇ ਸਮਾਗਮ ਚੱਲ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਘਰ ਵਿੱਚ ਅਕਾਸ਼, ਬੂਟਾ ਤੇ ਤਿੰਨ ਅਣਪਛਾਤਿਆਂ ਨੇ ਉਸ ਦੇ ਭਰਾ ਕੁਲਵਿੰਦਰ ਸਿੰਘ, ਜੋ ਸਿਵਲ ਹਸਪਤਾਲ ਵਿਚ ਡਾਕਟਰ ਹੈ, ’ਤੇ ਇਹ ਕਹਿੰਦੇ ਹੋਏ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਕਿ ਕੁੱਝ ਦਿਨ ਪਹਿਲਾਂ ਹੋਈ ਲੜਾਈ ਵਿੱਚ ਡਾਕਟਰ ਨੇ ਉਨ੍ਹਾਂ ਵਿਰੁੱਧ ਐਮਐਲਆਰ ਕੱਟੀ ਸੀ। ਉਸ ਨੇ ਦੱਸਿਆ ਕਿ ਡਾਕਟਰ ਵੱਲੋਂ ਸਫ਼ਾਈ ਦੇਣ ਦੇ ਬਾਵਜੂਦ ਕਿ ਉਹ ਉਸ ਦਿਨ ਛੁੱਟੀ ਤੇ ਸੀ, ਪਰਿਵਾਰ ਦੀ ਕੁੱਟਮਾਰ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ 323/324/148/149 ਧਾਰਾਵਾਂ ਹੇਠ ਪਰਚਾ ਦਰਜ ਕੀਤਾ ਗਿਆ ਪਰ ਘਰ ਵਿੱਚ ਦਾਖ਼ਲ ਹੋ ਕੇ ਕੁੱਟਮਾਰ ਸਬੰਧੀ ਧਾਰਾਵਾਂ ਨਾ ਲਾਉਣ ਦੇ ਰੋਸ ਵਜੋਂ ਪੁਲੀਸ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਐੱਸਐੱਚਓ ਭੁਲੱਥ ਅਮਨਦੀਪ ਕੌਰ ਵਲੋਂ ਲੋੜੀਂਦੀ ਕਾਰਵਾਈ ਕਰਨ ਦੇ ਭਰੋਸੇ ਬਾਅਦ ਧਰਨਾ ਖ਼ਤਮ ਕਰ ਦਿੱਤਾ ਗਿਆ। ਧਰਨੇ ਵਿੱਚ ਬੌਬੀ ਮੁਲਤਾਨੀ, ਗੁਰਵਿੰਦਰ ਸਿੰਘ ਬਾਜਵਾ, ਲਵ ਧਵਨ, ਸਨੀ ਸਹਿਗਲ, ਰਮਨ, ਸਾਬੀ ਪੇਂਟਰ, ਹਰਜਿੰਦਰ ਗੋਗਨਾ, ਬੋਬੀ ਵੋਹਰਾ, ਸੰਜੀਵ ਸ਼ਰਮਾ ਹੈਪੀ ਤੇ ਭਿੰਡਰ ਸ਼ਾਮਲ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All