ਕੰਪਿਊਟਰ ਅਧਿਆਪਕਾਂ ਵੱਲੋਂ ਰੋਸ ਮਾਰਚ
ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਦੀ ਅਗਵਾਈ ਹੇਠ ਕੰਪਿਊਟਰ ਅਧਿਆਪਕਾਂ ਨੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਤਰਨ ਤਾਰਨ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਰੋਸ ਮਾਰਚ ਕੀਤਾ ਅਤੇ ਉਨ੍ਹਾਂ ਤੇ ਸੀ ਐੱਸ ਆਰ ਦੇ ਨਿਯਮ ਅਤੇ...
Advertisement
ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਦੀ ਅਗਵਾਈ ਹੇਠ ਕੰਪਿਊਟਰ ਅਧਿਆਪਕਾਂ ਨੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਤਰਨ ਤਾਰਨ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਰੋਸ ਮਾਰਚ ਕੀਤਾ ਅਤੇ ਉਨ੍ਹਾਂ ਤੇ ਸੀ ਐੱਸ ਆਰ ਦੇ ਨਿਯਮ ਅਤੇ ਛੇਵਾਂ ਤਨਖਾਹ ਕਮਿਸ਼ਨ ਲਾਗੂ ਕੀਤੇ ਜਾਣ ਦੀ ਮੰਗ ਕੀਤੀ| ਅਧਿਆਪਕਾਂ ਨੇ ਆਵਾਜ਼ ਬੁਲੰਦ ਕਰਦੇ ਹੋਏ ਪੰਜਾਬ ਸਰਕਾਰ ਦੀ ਕੰਪਿਊਟਰ ਅਧਿਆਪਕਾਂ ਪ੍ਰਤੀ ਸ਼ੋਸ਼ਣ ਵਾਲੀ ਨੀਤੀ ਨੂੰ ਲੋਕਾਂ ਵਿੱਚ ਖੂਬ ਭੰਡਿਆ| ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸੀਤਲ ਸਿੰਘ ਨੇ ਦੱਸਿਆ ਕਿ 20 ਸਾਲਾਂ ਤੋਂ ਵਿਭਾਗ ਵਿਚ ਕੰਮ ਕਰਨ ਅਤੇ ਰੈਗੂਲਰ ਹੋਣ ਦੇ ਬਾਵਜੂਦ ਵੀ ਸਰਕਾਰ ਵਲੋਂ ਉਨ੍ਹਾਂ ਦੇ ਬਣਦੇ ਹੱਕਾਂ ਤੋਂ ਉਨ੍ਹਾਂ ਨੂੰ ਵਾਂਝਿਆਂ ਰੱਖਿਆ ਹੋਇਆ ਹੈ| ਮਾਰਚ ਨੂੰ ਅਧਿਆਪਕ ਹਰਜੀਤ ਸਿੰਘ ਸੰਧੂ, ਰਾਖੀ ਮੰਨਣ, ਹਰਪ੍ਰੀਤ ਸਿੰਘ ਨੇ ਵੀ ਸੰਬੋਧਨ ਕੀਤਾ|
Advertisement
Advertisement
×

