ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਵੱਲੋਂ ਰੋਸ ਰੈਲੀ

ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਵੱਲੋਂ ਰੋਸ ਰੈਲੀ

ਰੋਸ ਪ੍ਰਦਰਸ਼ਨ ਕਰਦੀਆਂ ਹੋਈਆਂ ਆਸ਼ਾ ਵਰਕਰਾਂ। -ਫੋਟੋ: ਬੇਦੀ

ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 13 ਜੁਲਾਈ

ਅਾਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਦੀ ਸੂਬਾ ਕਮੇਟੀ ਵੱਲੋਂ 13 ਜੁਲਾਈ ਤੋਂ 18 ਜੁਲਾਈ ਤੱਕ ਬਲਾਕ ਪੱਧਰੀ ਰੈਲੀਆਂ ਕਰਨ ਦੇ ਸੱਦੇ ਦੇ ਪਹਿਲੇ ਦਿਨ ਅੱਜ ਤਰਸਿੱਕਾ ਬਲਾਕ ਦੀਆਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਵੱਲੋਂ ਸੀਐੱਚਸੀ ਤਰਸਿੱਕਾ ਵਿੱਚ ਕੁਲਵੰਤ ਕੌਰ ਦੀ ਅਗਵਾਈ ਹੇਠ ਭਰਵੀਂ ਰੋਸ ਰੈਲੀ ਕੀਤੀ ਗਈ ਅਤੇ ਸੀਨੀਅਰ ਮੈਡੀਕਲ ਅਫਸਰ ਰਾਹੀਂ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੂੰ ਮੰਗ ਪੱਤਰ ਭੇਜਿਆ ਗਿਆ। ਇਸ ਮੌਕੇ ਸੂਬਾ ਜਨਰਲ ਸਕੱਤਰ ਪਰਮਜੀਤ ਕੌਰ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਰਣਜੀਤ ਦੁਲਾਰੀ ਨੇ ਕਿਹਾ ਡੋਰ-ਟੂ-ਡੋਰ ਸਰਵੇ ਦੌਰਾਨ ਪਾਏ ਗਏ ਸ਼ੱਕੀ ਮਰੀਜ਼ਾ ਨੂੰ ਕਰੋਨਾ ਟੈਸਟ ਕਰਵਾਉਣ ਦੀ ਸਲਾਹ ਸੁਪਰਵਾਈਜ਼ਰਾਂ ਵੱਲੋਂ ਦਿੱਤੀ ਜਾਵੇਗੀ ਅਤੇ ਟੈਸਟ ਕਰਵਾਉਣ ਤੋਂ ਇਨਕਾਰੀ ਮਰੀਜ਼ਾਂ ਦੀ ਲਿਸਟ ਵਿਭਾਗ ਨੂੰ ਸੌਂਪੀ ਜਾਵੇਗੀ ਪ੍ਰੰਤੂ ਉਨ੍ਹਾਂ ਦੇ ਜਬਰੀ ਟੈਸਟ ਕਰਨ ਲਈ ਵਿਭਾਗ ਨੂੰ ਖੁਦ ਪ੍ਰਬੰਧ ਕਰਨਾ ਚਾਹੀਦਾ ਹੈ। ­ਊਸ ਸਰਵੇ ਦੇ ਇਨਸੈਂਟਿਵ ਚਾਰ ਰੁਪਏ ਤੋਂ ਵਧਾ ਕੇ ਬਾਰਾਂ ਰੁਪਏ ਕੀਤੇ ਜਾਣ, ਕਰੋਨਾ ਸਰਵੇ ਦੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੇ ਜਾ ਰਹੇ ਕ੍ਰਮਵਾਰ ਹਜ਼ਾਰ ਰੁਪਏ ਅਤੇ ਪੰਦਰਾਂ ਸੌ ਰੁਪਏ ਦੇ ਸਪੈਸ਼ਲ ਇਨਸੈਂਟਿਵਾਂ ਦੀ ਮਿਆਦ ਤੀਹ ਜੂਨ ਤੋਂ ਵਧਾ ਕੇ 31 ਦਸੰਬਰ ਤੱਕ ਕੀਤੀ ਜਾਵੇ। 

ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਵੱਲੋਂ 5 ਰੋਜ਼ਾ ਸੰਘਰਸ਼ ਸ਼ੁਰੂ

ਪਠਾਨਕੋਟ (ਪੱਤਰ ਪ੍ਰੇਰਕ): ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੇ ਸੱਦੇ ਤੇ 13 ਜੁਲਾਈ ਤੋਂ ਲੈ ਕੇ 18 ਜੁਲਾਈ ਤੱਕ 5 ਦਿਨ ਧਰਨੇ ਅਤੇ ਰੋਸ ਪ੍ਰਦਰਸ਼ਨ ਕਰਨ ਨੂੰ ਲੈ ਕੇ ਜ਼ਿਲ੍ਹਾ ਪਠਾਨਕੋਟ ਦੀ ਸਾਰੀਆਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਵੱਲੋਂ ਸਥਾਨਕ ਸਿਵਲ ਹਸਪਤਾਲ ਵਿੱਚ ਅੱਜ ਤੋਂ ਰੋਸ ਪ੍ਰਦਰਸ਼ਨ ਦੀ ਸ਼ੁਰੂਆਤ ਕੀਤੀ ਗਈ ਅਤੇ ਸਿਵਲ ਸਰਜਨ ਡਾ. ਭੁਪਿੰਦਰ ਸਿੰਘ ਨੂੰ ਮੈਮੋਰੰਡਮ ਸੌਂਪਿਆ। ਉਨ੍ਹਾਂ ਕਿਹਾ ਕਿ ਇਸ ਸਮੇਂ ਡੋਰ ਟੂ ਡੋਰ ਸਰਵੇ ਤਹਿਤ ਆਸ਼ਾ ਵਰਕਰਾਂ ਨੂੰ ਡਾਟਾ ਅਪਲੋਡ ਕਰਨ ਲਈ ਦਿੱਤਾ ਗਿਆ ਹੈ ਪਰ ਜੋ ਮਿਹਨਤਾਨਾ ਦਿੱਤਾ ਜਾ ਰਿਹਾ ਹੈ, ਉਹ ਨਾ ਮਾਤਰ ਹੈ। ਉਨ੍ਹਾਂ ਕਿਹਾ ਕਿ 20 ਜੁਲਾਈ ਨੂੰ ਸਿਹਤ ਮੰਤਰੀ ਅਤੇ ਡਾਇਰੈਕਟਰ ਹੈਲਥ ਮਿਸ਼ਨ ਨੂੰ ਜੱਥੇਬੰਦੀਆਂ ਦਾ ਵਫਦ ਮਿਲੇਗਾ ਅਤੇ ਆਪਣੀਆਂ ਮੰਗਾਂ ਸਬੰਧੀ ਜਾਣਕਾਰੀ ਦੇਵੇਗਾ।     

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਲੁਧਿਆਣਾ ਵਿੱਚ ਪਿਛਲੇ ਤਿੰਨ ਹਫ਼ਤਿਆਂ ’ਚ ਸਭ ਤੋਂ ਵੱਧ ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

* ਇਤਰਾਜ਼ਯੋਗ ਪੋਸਟ ਤੋਂ ਭੜਕੀ ਹਿੰਸਾ; * 50 ਪੁਲੀਸ ਕਰਮੀਆਂ ਸਮੇਤ ਕਈ ਜ...

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

* ਬਿਜਲੀ ਵਿਭਾਗ ਨੇ ਜੁਲਾਈ ਮਹੀਨੇ ਦੋ ਮੀਟਿੰਗਾਂ ’ਚ ਲਏ ਅਹਿਮ ਫੈਸਲੇ; *...

ਸ਼ਹਿਰ

View All