ਮਨਿਸਟੀਰੀਅਲ ਮੁਲਾਜ਼ਮਾਂ ਵੱਲੋਂ ਮਿਨੀ ਸਕੱਤਰੇਤ ਦੇ ਬਾਹਰ ਰੋਸ ਰੈਲੀ

ਮਨਿਸਟੀਰੀਅਲ ਮੁਲਾਜ਼ਮਾਂ ਵੱਲੋਂ ਮਿਨੀ ਸਕੱਤਰੇਤ ਦੇ ਬਾਹਰ ਰੋਸ ਰੈਲੀ

ਮਨਿਸਟੀਰੀਅਲ ਮੁਲਾਜ਼ਮ ਮਿਨੀ ਸਕੱਤਰੇਤ ਵਿਚ ਰੋਸ ਰੈਲੀ ਕਰਦੇ ਹੋਏ।

ਪੱਤਰ ਪ੍ਰੇਰਕ

ਹੁਸ਼ਿਆਰਪੁਰ, 25 ਅਕਤੂਬਰ

ਪੰਜਾਬ ਸਟੇਟ ਮਨਿਸਟੀਰੀਅਲ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਮਨਿਸਟੀਰੀਅਲ ਮੁਲਾਜ਼ਮਾਂ ਵਲੋਂ ਕੀਤੀ ਜਾ ਰਹੀ ਕਲਮਛੋੜ ਹੜਤਾਲ ਨੂੰ 31 ਅਕਤੂਬਰ ਤੱਕ ਵਧਾ ਦਿੱਤਾ ਗਿਆ ਹੈ। ਅੱਜ ਮੁਲਾਜ਼ਮਾਂ ਨੇ 18ਵੇਂ ਦਿਨ ਮਿਨੀ ਸਕੱਤਰੇਤ ਦੇ ਬਾਹਰ ਰੋਸ ਰੈਲੀ ਕੀਤੀ। ਰੈਲੀ ਨੂੰ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਨੀਰੁੱਧ ਮੌਦਗਿੱਲ ਅਤੇ ਜਨਰਲ ਸਕੱਤਰ ਜਸਵੀਰ ਸਿੰਘ ਧਾਮੀ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਨਿਖੇਧੀ ਕੀਤੀ। ਉਨ੍ਹਾਂ ਦੱਸਿਆ ਕਿ 26 ਅਕਤੂਬਰ ਨੂੰ ਸਥਾਨਕ ਪੀਡਬਲਿਯੂਡੀ ਦਫ਼ਤਰ ਦੇ ਬਾਹਰ ਸਵੇਰੇ 11 ਵਜੇ ਰੋਸ ਰੈਲੀ ਕੀਤੀ ਜਾਵੇਗੀ। ਉਨ੍ਹਾਂ ਨੇ ਸਮੂਹ ਵਿਭਾਗਾਂ ਦੇ ਮਨਿਸਟੀਰੀਅਲ ਮੁਲਾਜ਼ਮਾਂ ਨੂੰ ਇਸ ਰੈਲੀ ’ਚ ਵਧ ਚੜ੍ਹ ਕੇ ਪੁੱਜਣ ਦਾ ਸੱਦਾ ਦਿੱਤਾ।

ਤਰਨ ਤਾਰਨ (ਪੱਤਰ ਪ੍ਰੇਰਕ): ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀਸੀਐਮਐਸਯੂ) ਦੀ ਸੂਬਾ ਕਮੇਟੀ ਦੇ ਸੱਦੇ ’ਤੇ ਇਹ ਹਫ਼ਤੇ ਦੀ ਹੜਤਾਲ ਦੇ ਅੱਜ ਪਹਿਲੇ ਦਿਨ ਸੂਬਾ ਸਰਕਾਰ ਦੇ ਵੱਖ-ਵੱਖ ਦਫ਼ਤਰਾਂ ਦੇ ਮਨਿਸਟੀਰੀਅਲ ਮੁਲਾਜ਼ਮਾਂ ਨੇ ਪੂਰੇ ਤੌਰ ’ਤੇ ਹੜਤਾਲ ਕੀਤੀ। ਇਸ ਨਾਲ ਦਫ਼ਤਰਾਂ ਦਾ ਕੰਮ ਠੱਪ ਹੋ ਕੇ ਰਹਿ ਗਿਆ ਹੈ| ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਵਿੱਚ ਹੜਤਾਲੀ ਮੁਲਾਜ਼ਮਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਆਪਣੀਆਂ ਮੰਗਾਂ ਸਬੰਧੀ ਸਰਕਾਰ ਵਲੋਂ ਧਾਰਨ ਕੀਤੇ ਵਤੀਰੇ ਦੀ ਨਿਖੇਧੀ ਕੀਤੀ| ਮੁਲਾਜ਼ਮਾਂ ਨੇ ਰੋਡਵੇਜ਼, ਸਿੱਖਿਆ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਖਜਾਨਾ ਦੀ ਵਿਭਾਗਾਂ ਦੇ ਦਫ਼ਤਰਾਂ ਸਾਹਮਣੇ ਸਰਕਾਰ ਖਿਲਾਫ਼ ਆਪਣੀਆਂ ਮੰਗਾਂ ਸਬੰਧ ਆਵਾਜ਼ ਉਠਾਈ| ਮੁਲਾਜ਼ਮਾਂ ਨੂੰ ਜਥੇਬੰਦੀ ਦੇ ਆਗੂ ਅੰਗਰੇਜ ਸਿੰਘ, ਅਵਤਾਰ ਸਿੰਘ, ਲਾਲਜੀਤ ਸਿੰਘ ਸਮੇਤ ਹੋਰਨਾਂ ਨੇ ਵੀ ਸੰਬੋਧਨ ਕੀਤਾ|

ਇਸ ਹੜਤਾਲ ਵਿੱਚ ਮਾਲ, ਵਿੱਤ, ਪੰਚਾਇਤੀ, ਰੋਡਵੇਜ, ਸਿੱਖਿਆ ਆਦਿ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਸਮੂਲੀਅਤ ਕੀਤੀ ਜਾ ਰਹੀ ਹੈ|

ਫੀਲਡ ਕਾਮਿਆਂ ਵੱਲੋਂ ਪ੍ਰਦਰਸ਼ਨ 28 ਅਕਤੂਬਰ ਨੂੰ

ਤਲਵਾੜਾ (ਪੱਤਰ ਪ੍ਰੇਰਕ): ਪੀਡਬਲਿਯੂਡੀ ਜਲ ਸਪਲਾਈ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਫੀਲਡ ਕਾਮੇ ਮੁੱਖ ਮੰਤਰੀ ਦੇ ਸ਼ਹਿਰ ਮੋਰਿੰਡਾ ’ਚ 28 ਅਕਤੂਬਰ ਨੂੰ ਰੋਸ ਮੁਜ਼ਾਹਰਾ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੁਮਾਰ, ਜਨ ਸਕੱਤਰ ਸੁਖਦੇਵ ਸਿੰਘ ਜਾਜਾ, ਰਾਜੀਵ ਸ਼ਰਮਾ, ਗੁਰਨਾਮ ਚੰਦ ਆਦਿ ਨੇ ਦੱਸਿਆ ਕਿ ਤਾਲਮੇਲ ਸੰਘਰਸ਼ ਕਮੇਟੀ ਦੇ ਝੰਡੇ ਹੇਠ ਪਟਿਆਲਾ ਮੁਜ਼ਾਹਰੇ ਦੌਰਾਨ ਐਸਡੀਐਮ ਪਟਿਆਲਾ ਨੇ ਸੰਘਰਸ਼ ਕਮੇਟੀ ਦੀ ਕੈਬਨਿਟ ਸਬ-ਕਮੇਟੀ ਨਾਲ 27 ਅਗਸਤ ਨੂੰ ਮੀਟਿੰਗ ਦਾ ਲਿਖਤੀ ਭਰੋਸਾ ਦਿੱਤਾ ਸੀ। ਕਰੀਬ ਦੋ ਮਹੀਨੇ ਬੀਤ ਜਾਣ ਬਾਅਦ ਵੀ ਮੀਟਿੰਗ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ 28 ਅਕਤੂਬਰ ਨੂੰ ਮੋਰਿੰਡਾ ’ਚ ਰੋਸ ਮੁਜ਼ਾਹਰਾ ਕੀਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All