ਪੱਤਰ ਪ੍ਰੇਰਕ
ਹੁਸ਼ਿਆਰਪੁਰ,18 ਜੂਨ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਮਨਿਸਟੀਰੀਅਲ ਮੁਲਾਜ਼ਮਾਂ ਦੀ ਹੜਤਾਲ ਅੱਜ ਵੀ ਜਾਰੀ ਰਹੀ। ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਆਪਣੇ-ਆਪਣੇ ਦਫ਼ਤਰਾਂ ਬਾਹਰ ਰੋਸ ਰੈਲੀਆਂ ਕੀਤੀਆਂ। ਸਥਾਨਕ ਸਿੰਚਾਈ ਵਿਭਾਗ ਦੇ ਦਫ਼ਤਰ ਬਾਹਰ ਮਨਿਸਟੀਰੀਅਲ ਮੁਲਾਜ਼ਮਾਂ ਨੇ ਰੋਸ ਰੈਲੀ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਨੀਰੁੱਧ ਮੌਦਗਿੱਲ, ਜਨਰਲ ਸਕੱਤਰ ਜਸਬੀਰ ਸਿੰਘ ਧਾਮੀ, ਨਵਦੀਪ ਸਿੰਘ, ਗੁਰਵਿੰਦਰ ਸ਼ਾਨੇ, ਦਵਿੰਦਰ ਭੱਟੀ ਆਦਿ ਨੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਚੋਣ ਮੈਨੀਫ਼ੈਸਟੋ ਵਿਚ ਕੀਤੇ ਵਾਅਦੇ ਪੂਰੇ ਕਰਨੇ ਤਾਂ ਦੂਰ ਮੁਲਾਜ਼ਮਾਂ ਨੂੰ ਬਣਦੀ ਤਨਖਾਹ ਵੀ ਨਹੀਂ ਦਿੱਤੀ ਜਾ ਰਹੀ। ੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਸੂਬਾ ਕਮੇਟੀ ਦੇ ਸੱਦੇ ’ਤੇ ਪੰਜਾਬ ਭਰ ਦੇ ਮਨਿਸਟੀਰੀਅਲ ਮੁਲਾਜ਼ਮ 22 ਜੂਨ ਨੂੰ ਆਪਣੀ ਡਿਊਟੀ ਤੋਂ ਵਾਕਆਊਟ ਕਰਨਗੇ।