DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Punjab protests: ਸਫ਼ਾਈ ਕਾਮਿਆਂ ’ਤੇ ਲਾਠੀਚਾਰਜ ਖ਼ਿਲਾਫ਼ ਮੁਜ਼ਾਹਰੇ

ਪੰਜਾਬ ਬੰਦੇ ਸੱਦੇ ਨੂੰ ਰਲਵਾਂ-ਮਿਲਵਾਂ ਹੁੰਗਾਰਾ; ਵੱਖ-ਵੱਖ ਜਥੇਬੰਦੀਆਂ ਹਮਾੲਿਤ ’ਚ ਨਿੱਤਰੀਆਂ

  • fb
  • twitter
  • whatsapp
  • whatsapp
featured-img featured-img
ਪੰਜਾਬ ਬੰਦ ਦੌਰਾਨ ਜਲੰਧਰ ਵਿੱਚ ਨਾਅਰਬਾਜ਼ੀ ਕਰਦੇ ਹੋਏ ਵਾਲਮੀਕਿ ਭਾਈਚਾਰੇ ਦੇ ਲੋਕ। -ਫੋਟੋ: ਸਰਬਜੀਤ ਸਿੰਘ
Advertisement

ਬਰਨਾਲਾ ’ਚ ਸਫ਼ਾਈ ਕਰਮਚਾਰੀਆਂ ਨਾਲ ਹੋਈ ਕਥਿਤ ਕੁੱਟਮਾਰ ਦੇ ਵਿਰੋਧ ਵਿੱਚ ਅੱਜ ਵਾਲਮੀਕ ਭਾਈਚਾਰੇ ਵੱਲੋਂ ਇੱਥੇ

A view of closed market at tawan hall area during valmiki community people protest at punjab Bandh call in Amritsar on Monday photo vishal kumar(manmeet)
ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਦੇ ਟਾਊਨ ਹਾਲ ਇਲਾਕੇ ’ਚ ਸੁੰਨੇ ਪਏ ਬਾਜ਼ਾਰ ਦੀ ਝਲਕ। -ਫੋਟੋ: ਵਿਸ਼ਾਲ

ਭੰਡਾਰੀ ਪੁਲ ’ਤੇ ਧਰਨਾ ਲਾਇਆ ਗਿਆ। ਇਸ ਦੌਰਾਨ ਕੁਝ ਸਮੇਂ ਲਈ ਆਵਾਜਾਈ ਵੀ ਰੋਕੀ ਗਈ। ਧਰਨੇ ਨੂੰ ਅਕਾਲੀ ਦਲ ਵਾਰਸ ਪੰਜਾਬ ਨੇ ਵੀ ਸਮਰਥਨ ਦਿੱਤਾ। ਇਨਸਾਫ਼ ਦੀ ਮੰਗ ਲਈ ਦਲਿਤ ਸੁਰੱਖਿਆ ਸੈਨਾ ਦੇ ਕੌਮੀ ਪ੍ਰਧਾਨ ਰਾਹੁਲ ਮਲਿਕ ਤੇ ਸਿਮਰਨ ਭੁੱਖ ਹੜਤਾਲ ’ਤੇ ਬੈਠੇ ਜਦਕਿ ਵਾਲਮੀਕੀ ਭਾਈਚਾਰੇ ਦੇ ਆਗੂ ਕਰਨ ਸਾਥੀਆਂ ਸਣੇ ਸ਼ਾਮਲ ਹੋਏ। ਅਕਾਲੀ ਦਲ ਵਾਰਿਸ ਪੰਜਾਬ ਦੇ ਮੁੱਖ ਆਗੂ ਭਾਈ ਅਮਨਦੀਪ ਸਿੰਘ ਡੱਡੂਆਣਾ (ਪ੍ਰਧਾਨ, ਅੰਮ੍ਰਿਤਸਰ ਸ਼ਹਿਰੀ), ਭਾਈ ਸ਼ਮਸ਼ੇਰ ਸਿੰਘ ਪੱਧਰੀ (ਮੀਡੀਆ ਇੰਚਾਰਜ ਪੰਜਾਬ), ਭਾਈ ਸੁਖਬੀਰ ਸਿੰਘ ਚੀਮਾ (ਯੂਥ ਪ੍ਰਧਾਨ, ਅੰਮ੍ਰਿਤਸਰ ਸ਼ਹਿਰੀ) ਆਦਿ ਨੇ ਪੀੜਤ ਸਫ਼ਾਈ ਕਰਮਚਾਰੀਆਂ ਤੇ ਦਲਿਤ ਸਮਾਜ ਨਾਲ ਇੱਕਜੁੱਟਤਾ ਦਾ ਪ੍ਰਗਟਾਵਾ ਕੀਤਾ। ਭਾਈ ਸ਼ਮਸ਼ੇਰ ਸਿੰਘ ਪੱਧਰੀ ਨੇ ਕਿਹਾ ਕਿ ਲੋਕਤੰਤਰੀ ਸਮਾਜ ਵਿੱਚ ਕਿਸੇ ਵਰਗ ਨਾਲ ਜ਼ੁਲਮ, ਧੱਕੇਸ਼ਾਹੀ ਜਾਂ ਬੇਇਨਸਾਫ਼ੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਸਫਾਈ ਕਰਮਚਾਰੀਆਂ ’ਤੇ ਲਾਠੀਚਾਰਜ ਦੀਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਲੀਲ ਕਪੂਰ ਸਾਥੀਆਂ ਸਣੇ ਸ਼ਾਮਲ ਹੋਏ।

Advertisement

ਹੁਸ਼ਿਆਰਪੁਰ (ਹਰਪ੍ਰੀਤ ਕੌਰ): ਬਸਪਾ ਵੱਲੋਂ ਅੱਜ ਡੀ ਸੀ ਦਫ਼ਤਰ ਅੱਗੇ ਜ਼ਿਲਾ ਪ੍ਰਧਾਨ ਦਲਜੀਤ ਰਾਏ ਦੀ ਅਗਵਾਈ ਹੇਠ ਧਰਨਾ ਦੇਣ ਮਗਰੋਂ ਪੰਜਾਬ ਦੇ ਰਾਜਪਾਲ ਦੇ ਨਾਂਅ ਡੀ ਸੀ ਨੂੰ ਮੰਗ ਪੱਤਰ ਦਿੱਤਾ ਗਿਆ। ਆਗੂਆਂ ਨੇ ਮੰਗ ਕੀਤੀ ਕਿ ਬਰਨਾਲਾ ’ਚ ਤਸ਼ੱਦਦ ਦੀ ਘਟਨਾ ਦੌਰਾਨ ਤੈਨਾਤ ਅਧਿਕਾਰੀਆਂ ਨੂੰ ਬਰਖ਼ਾਸਤ ਕੀਤਾ ਜਾਵੇ।

Advertisement

ਫਗਵਾੜਾ (ਜਸਬੀਰ ਸਿੰਘ ਚਾਨਾ): ਨਗਰ ਨਿਗਮ ਦੇ ਕਰਮਚਾਰੀਆਂ ਨੇ ਕੰਮ ਠੱਪ ਕਰ ਕੇ ਅੱਜ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਆਗੂ ਧਰਮਵੀਰ ਸੇਠੀ ਨੇ ਦੱਸਿਆ ਕਿ ਸਕਰਾਰ ਨੇ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੂੰ ਪੱਕੇ ਕਰਨ ਵਾਅਦਾ ਕੀਤਾ ਸੀ ਜੋ ਪੂਰਾ ਨਹੀਂ ਹੋਇਆ। ਉਨ੍ਹਾਂ ਮੰਗ ਕੀਤੀ ਕਿ ਦਰਜਾ ਚਾਰ ਕਾਮਿਆਂ ਨੂੰ ਪੱਕਾ ਜਾਵੇ। ਉੁਨ੍ਹਾਂ ਕਿਹਾ ਕਿ 28 ਜੁਲਾਈ ਨੂੰ ਸ਼ਹਿਰ ’ਚ ਰੈਲੀ ਕੀਤੀ ਜਾਵੇਗੀ।

ਫਿਲੌਰ (ਪੱਤਰ ਪ੍ਰੇਰਕ): ਬਰਨਾਲਾ ’ਚ ਲਾਠੀਚਾਰਜ ਖ਼ਿਲਾਫ਼ ਪੰਜਾਬ ਬੰਦ ਦੇ ਸੱਦੇ ਨੂੰ ਫਿਲੌਰ ਤੇ ਅੱਪਰਾ ’ਚ ਰਲਵਾਂ-ਮਿਲਵਾਂ ਹੁੰਗਾਰਾ ਮਿਲਿਆ। ਕਾਮਿਆਂ ਨੇ ਮਾਰਚ ਕੱਢ ਕੇ ਦੁਕਾਨਦਾਰਾਂ ਨੂੰ ਬੰਦ ਦੀ ਅਪੀਲ ਕੀਤੀ ਤੇ ਐੱਸ ਡੀ ਐੱਮ ਫਿਲੌਰ ਨੂੰ ਮੰਗ ਪੱਤਰ ਸੌਂਪਿਆ। ਉਨ੍ਹਾਂ ਲਾਠੀਚਾਰਜ ਲਈ ਜ਼ਿੰਮੇਵਾਰ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਤੇ ਹੜਤਾਲ ਜਾਰੀ ਰੱਖਣ ਦਾ ਐਲਾਨ ਕੀਤਾ।

ਨਕੋਦਰ/ਸ਼ਾਹਕੋਟ (ਗੁਰਮੀਤ ਸਿੰਘ ਖੋਸਲਾ): ਸਫਾਈ ਮਜ਼ਦੂਰਾਂ ਤੇ ਵਾਲਮੀਕ ਸਭਾਵਾਂ ਦੇ ਸੱਦੇ ’ਤੇ ਅੱਜ ਨਕੋਦਰ ਮੁਕੰਮਲ ਬੰਦ ਰਿਹਾ। ਸਫ਼ਾਈ ਮਜ਼ਦੂਰਾਂ ਤੇ ਇਲਾਕੇ ਦੀਆਂ ਵਾਲਮੀਕ ਸਭਾਵਾਂ ਨੇ ਸ਼ਹਿਰ ’ਚ ਮੁਜ਼ਾਹਰਾ ਕਰਕੇ ਨਗਰ ਕੌਂਸਲ ਦੇ ਦਫਤਰ ਅੱਗੇ ਧਰਨੇ ’ਚ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਤੇ ਪੁਤਲੇ ਵੀ ਫੂਕੇ। ਇਸੇ ਤਰ੍ਹਾਂ ਸ਼ਾਹਕੋਟ, ਲੋਹੀਆਂ ਖਾਸ ਤੇ ਮਹਿਤਪੁਰ ਦੇ ਸਫ਼ਾਈ ਮਜ਼ਦੂਰਾਂ ਨੇ ਹੜਤਾਲ ਕਰਕੇ ਮੁਜ਼ਾਹਰੇ ਕੀਤੇ।

ਬੰਦ ਦਾ ਜਲੰਧਰ ’ਚ ਅਸਰ

ਜਲੰਧਰ (ਹਤਿੰਦਰ ਮਹਿਤਾ): ਬਰਨਾਲਾ ਵਿਖੇ ਸਫ਼ਾਈ ਸੇਵਕਾਂ ’ਤੇ ਲਾਠੀਚਾਰਜ ਖ਼ਿਲਾਫ਼ ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਜਲੰਧਰ ਖੇਤਰ ਵਿੱਚ ਵਿਆਪਕ ਅਸਰ ਦੇਖਣ ਨੂੰ ਮਿਲਿਆ। ਵਿਪਨ ਸਭਰਵਾਲ ਦੀ ਅਗਵਾਈ ਹੇਠ ਭਾਈਚਾਰਕ ਆਗੂਆਂ ਨੇ ਲਾਠੀਚਾਰਜ ਲਈ ਜ਼ਿੰਮੇਵਾਰ ਮੁਅੱਤਲ ਡੀ ਐੱਸ ਪੀ ਸਤਬੀਰ ਸਿੰਘ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ। ਬੰਦ ਦੇ ਮੱਦੇਨਜ਼ਰ ਕੈਂਬ੍ਰਿਜ, ਇਨੋਸੈਂਟ ਹਾਰਟਸ, ਡਿਪਸ ਅਤੇ ਐੱਮ ਜੀ ਐੱਨ ਸਮੇਤ ਜ਼ਿਆਦਾਤਰ ਨਿੱਜੀ ਸਕੂਲਾਂ ਨੇ ਐਤਵਾਰ ਰਾਤ ਨੂੰ ਹੀ ਮਾਪਿਆਂ ਨੂੰ ਸੁਨੇਹੇ ਭੇਜ ਕੇ ਛੁੱਟੀ ਦਾ ਐਲਾਨ ਕਰ ਦਿੱਤਾ ਸੀ। ਇਸ ਤੋਂ ਇਲਾਵਾ ਆਦਮਪੁਰ, ਰਾਮਾਮੰਡੀ ਅਤੇ ਅਲਾਵਲਪੁਰ ਸਮੇਤ ਵੱਖ-ਵੱਖ ਇਲਾਕਿਆਂ ਵਿੱਚ ਬਾਜ਼ਾਰ, ਵਪਾਰਕ ਤੇ ਵਿਦਿਅਕ ਅਦਾਰੇ ਪੂਰੀ ਤਰ੍ਹਾਂ ਬੰਦ ਰਹੇ।

ਸਫ਼ਾਈ ਸੇਵਕਾਂ ਦੀ ਗੇਟ ਰੈਲੀ

ਤਰਨ ਤਾਰਨ (ਗੁਰਬਖਸ਼ਪੁਰੀ): ਸਥਾਨਕ ਨਗਰ ਕੌਂਸਲ ਦੇ ਸਫਾਈ ਸੇਵਕਾਂ ਨੇ ਹੜਤਾਲ ਦੇ 20ਵੇਂ ਅੱਜ ਨਗਰ ਕੌਂਸਲ ਦੇ ਗੇਟ ਅੱਗੇ ਧਰਨਾ ਦਿੱਤਾ। ਜਥੇਬੰਦੀ ਦੇ ਪ੍ਰਧਾਨ ਬਲਵਿੰਦਰ ਸਿੰਘ ਨੇ ਬਰਨਾਲਾ ਲਾਠੀਚਾਰਜ ਲਈ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ, ਮੁਲਾਜ਼ਮਾਂ ਦੀ ਰੈਗੂਲਰ ਆਧਾਰ ’ਤੇ ਭਰਤੀ ਕੀਤੀ ਜਾਵੇ।

ਬੰਗਾ ਚੌਕ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ’ਤੇ ਧਰਨਾ

ਗੜ੍ਹਸ਼ੰਕਰ (ਜੰਗ ਬਹਾਦਰ ਸਿੰਘ ਸੇਖੋਂ): ਗੜ੍ਹਸ਼ੰਕਰ ਦੇ ਬੰਗਾ ਚੌਕ ਵਿੱਚ ਨਗਰ ਕੌਂਸਲ ਗੜ੍ਹਸ਼ੰਕਰ ਦੇ ਸਫ਼ਾਈ ਕਰਮਚਾਰੀਆਂ ਤੇ ਵਾਲਮੀਕ ਸਮਾਜ ਦੇ ਸਮੂਹ ਸੰਗਠਨਾਂ, ਜਨਤਕ ਜਥੇਬੰਦੀਆਂ ਅਤੇ ਵੱਖ-ਵੱਖ ਰਾਜਨੀਤਕ ਪਾਰਟੀਆਂ ਨੇ ਸੂਬਾ ਸਰਕਾਰ ਦੇ ਵਿਰੁੱਧ ਧਰਨਾ ਦਿੱਤਾ। ਸ਼ਹਿਰ ਦੀਆਂ ਦੁਕਾਨਾਂ ਵੀ ਅੰਸ਼ਿਕ ਤੌਰ ’ਤੇ ਬੰਦ ਰਹੀਆਂ ਅਤੇ ਆਵਾਜਾਈ ਵੀ ਠੱਪ ਕੀਤੀ ਗਈ। ਕਾਮਰੇਡ ਦਰਸ਼ਨ ਸਿੰਘ ਮੱਟੂ, ਕਾਮਰੇਡ ਗੁਰਨੇਕ ਸਿੰਘ ਭੱਜਲ, ਕਾਂਗਰਸੀ ਆਗੂ ਅਮਰਪ੍ਰੀਤ ਸਿੰਘ ਲਾਲੀ ਅਤੇ ਵਾਲਮੀਕ ਭਾਈਚਾਰੇ ਦੇ ਸੰਗਠਨ ਆਗੂਆਂ ਨੇ ਕਿਹਾ ਕਿ ਬਰਨਾਲਾ ਵਿੱਚ ਵਾਪਰੀ ਘਟਨਾ ਸਰਕਾਰ ਦੀ ਤਾਨਾਸ਼ਾਹੀ ਸੋਚ ਦਾ ਪ੍ਰਗਟਾਵਾ ਹੈ। ਉਨ੍ਹਾਂ ਮੰਗ ਕੀਤੀ ਕਿ ਲਾਠੀਚਾਰਜ ਮਾਮਲੇ ’ਚ ਡੀ ਐੱਸ ਪੀ ਬਰਖ਼ਾਸਤ ਕੀਤਾ ਜਾਵੇ।

ਗੜ੍ਹਸ਼ੰਕਰ ’ਚ ਸਰਕਾਰ ਵਿਰੁੱਧ ਧਰਨਾ ਦਿੰਦੇ ਹੋਏ ਪ੍ਰਦਰਸ਼ਨਕਾਰੀ।
ਗੜ੍ਹਸ਼ੰਕਰ ’ਚ ਸਰਕਾਰ ਵਿਰੁੱਧ ਧਰਨਾ ਦਿੰਦੇ ਹੋਏ ਪ੍ਰਦਰਸ਼ਨਕਾਰੀ।
Advertisement
×