ਸ਼ਾਮਲਾਟ ਜ਼ਮੀਨਾਂ ਵੇਚਣ ਵਿਰੁੱਧ ਮੁਜ਼ਾਹਰੇ 17 ਨੂੰ
ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਦੀਆਂ ਸ਼ਾਮਲਾਟ ਜ਼ਮੀਨਾਂ ਵੇਚਣ ਵਿਰੁੱਧ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ 17 ਸਤੰਬਰ ਨੂੰ ਸੰਗਰੂਰ ਅਤੇ ਜਲੰਧਰ ਵਿਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਨੇ ਦੱਸਿਆ ਕਿ...
Advertisement
ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਦੀਆਂ ਸ਼ਾਮਲਾਟ ਜ਼ਮੀਨਾਂ ਵੇਚਣ ਵਿਰੁੱਧ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ 17 ਸਤੰਬਰ ਨੂੰ ਸੰਗਰੂਰ ਅਤੇ ਜਲੰਧਰ ਵਿਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਨੇ ਦੱਸਿਆ ਕਿ ਪੰਜਾਬ ਸਰਕਾਰ ਜ਼ਿਲ੍ਹਾ ਮੁਹਾਲੀ ਦੇ 17 ਬਲਾਕਾਂ ਦੀਆਂ ਪੰਚਾਇਤਾਂ ਦੀ ਜ਼ਮੀਨ ਨੂੰ ਖੁੱਲ੍ਹੀ ਬੋਲੀ ਰਾਹੀ ਵੇਚ ਕੇ ਲੋਕਾਂ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੀ ਹੈ ਪਰ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦਾ ਸਾਂਝਾ ਮੋਰਚਾ ਸਰਕਾਰ ਦੇ ਇਹ ਮਨਸੂਬੇ ਕਾਮਯਾਬ ਨਹੀ ਹੋਣ ਦੇਵੇਗਾ।
Advertisement
Advertisement